Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ: ਡੀਜੀਪੀ ਪੰਜਾਬ ਗੌਰਵ ਯਾਦਵ

Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Sep 2025

Last updated on: Sep 02, 2025, 17:55 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਬੱਧਨੀ ਕਲਾਂ, ਮੋਗਾ ਅਤੇ ਗੁਰਸੇਵਕ ਸਿੰਘ ਉਰਫ ਮੋਟਾ ਵਾਸੀ ਪਿੰਡ ਮਾਣੂਕੇ ਸੰਧੂ, ਜਗਰਾਉਂ, ਲੁਧਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .32 ਬੋਰ ਦੇਸੀ ਪਿਸਤੌਲ ਅਤੇ .30 ਬੋਰ ਦੇ  ਇੱਕ ਦੇਸੀ ਪਿਸਤੌਲ ਸਮੇਤ 10 ਮੈਗਜ਼ੀਨ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਡਾ: ਅਖਿਲ ਚੌਧਰੀ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਮਲੋਟ ਵੱਲੋਂ ਐਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐਸ.ਪੀ. (ਐਸ.ਡੀ.) ਲੰਬੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਨਾਕਾ ਲਗਾਇਆ ਗਿਆ। ਉਨਾਂ ਕਿਹਾ ਕਿ ਚੈਕਿੰਗ ਦੌਰਾਨ, ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ , ਜਿਨਾਂ ਕੋਲ ਨੀਲੇ ਰੰਗ ਦਾ ਕਿੱਟ ਬੈਗ ਸੀ, ਨੂੰ ਤਲਾਸ਼ੀ ਲਈ  ਰੋਕਿਆ। 

ਤਲਾਸ਼ੀ ਲੈਣ ਉਪਰੰਤ ਪੁਲਿਸ ਟੀਮਾਂ ਨੇ ਉਕਤ ਕਿੱਟ ਵਿੱਚੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ। ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਦੀਪ ਸਿੰਘ ਪਿਛਲੇ ਸਮੇਂ ਤੋਂ ਹਰਜੋਤ ਸਿੰਘ ਉਰਫ ਨੀਲਾ ਅਤੇ ਜਗਦੀਪ ਸਿੰਘ ਉਰਫ ਜੱਗਾ, ਜੋ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਾਥੀ ਹਨ, ਦੇ ਸੰਪਰਕ ਵਿੱਚ ਸੀਂ ।

ਉਨਾਂ ਦੱਸਿਆ ਕਿ ਨੀਲੇ ਦੇ ਨਿਰਦੇਸ਼ਾਂ ‘ਤੇ, ਗੁਰਸੇਵਕ ਅਤੇ ਗੁਰਦੀਪ ਇੰਦੌਰ ਗਏ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਉਨਾਂ ਨੂੰ ਪੰਜ ਪਿਸਤੌਲਾਂ ਦੀ ਖੇਪ ਉਪਲਬਧ ਕਰਵਾਈਆਂ । ਇਨਾਂ ਵਿੱਚੋਂ ਦੋ ਪਿਸਤੌਲ ਮੁਲਜਮਾਂ ਨੇ ਆਪਣੇ ਕੋਲ ਰੱਖਣੇ ਸਨ ਅਤੇ ਬਾਕੀ ਤਿੰਨ ਨੀਲੇ ਨੂੰ ਸਪਲਾਈ ਕੀਤੇ ਜਾਣੇ ਸਨ।

ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਉਰਫ ਨੀਲਾ ਅਤੇ ਜਗਦੀਪ ਸਿੰਘ ਉਰਫ ਜੱਗਾ ਲੋੜੀਂਦੇ ਅਪਰਾਧੀ ਹਨ, ਜਿਨਾਂ ਵਿਰੁੱਧ ਵੱਖ-ਵੱਖ ਜ਼ਿਲਿਆਂ ਅਤੇ ਰਾਜਾਂ ਵਿੱਚ ਕ੍ਰਮਵਾਰ 12 ਅਤੇ 10 ਐਫਆਈਆਰਜ਼ ਦਰਜ ਹਨ। ਇਸ ਸਬੰਧ ਵਿੱਚ, ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕਬਰਵਾਲਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 88 ਮਿਤੀ 01/09/2025 ਨੂੰ ਕੇਸ ਦਰਜ ਕੀਤਾ ਗਿਆ  ਹੈ।

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD