Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦ੍ਰੌਪਦੀ ਮੁਰਮੂ ਨੇ ਸਿਟੀ ਯੂਨੀਅਨ ਬੈਂਕ ਦੇ 120ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ

ਬੈਂਕਿੰਗ ਉਦਯੋਗ ਭਾਰਤ ਦੇ ਵਿਕਾਸ ਦੀ ਗਾਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Nirmala Sitharaman, Chennai, Tamil Nadu

Web Admin

Web Admin

5 Dariya News

ਚੇੱਨਈ , 02 Sep 2025

Last updated on: Sep 03, 2025, 12:17 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (2 ਸਤੰਬਰ, 2025) ਤਮਿਲ ਨਾਡੂ ਦੇ ਚੇੱਨਈ ਵਿਖੇ ਸਿਟੀ ਯੂਨੀਅਨ ਬੈਂਕ ਦੇ 120ਵੇਂ ਸਥਾਪਨਾ ਦਿਵਸ ਸਮਾਰੋਹ ਦੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ। 

ਉਨ੍ਹਾਂ ਨੇ ਕਿਹਾ ਕਿ ਬੈਂਕਿੰਗ ਉਦਯੋਗ ਦੇਸ਼ ਦੇ ਵਿਕਾਸ ਦੀ ਗਾਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਸ਼ਕਤ ਆਰਥਿਕ ਲੈਂਡਸਕੇਪ ਵਿੱਚ ਲੋਕਾਂ ਦੀਆਂ ਉਮੀਦਾਂ ਵਿਆਪਕ ਤੌਰ ‘ਤੇ ਵਧੀਆਂ ਹਨ। ਬੈਂਕਾਂ ਦੀ ਭੂਮਿਕਾ ਵਿੱਤੀ ਲੈਣ-ਦੇਣ ਤੋਂ ਕਿਤੇ ਅੱਗੇ ਤੱਕ ਵਿਸਤ੍ਰਿਤ ਹੋ ਗਈ ਹੈ। ਬੈਂਕ ਸਿਰਫ਼ ਫੰਡ ਦੇ ਰਖਵਾਲੇ ਨਹੀਂ ਹਨ। 

ਅੱਜ ਉਹ ਵਿਭਿੰਨ ਵਿੱਤੀ ਸੇਵਾਵਾਂ ਪ੍ਰਦਾਨ ਕਰਦੇ ਹਨ। ਉਹ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਵਿੱਚ ਵੀ ਸਹਾਇਕ ਹਨ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ਦੇ ਮਹੱਤਵਪੂਰਨ ਥੰਮ੍ਹਾਂ ਵਿੱਚੋਂ ਇੱਕ ਵਿੱਤੀ ਸਮਾਵੇਸ਼ ਹੈ, ਜਿਸ ਦਾ ਅਰਥ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਨਾਗਰਿਕ ਦੀ ਕਿਫਾਇਤੀ ਵਿੱਤੀ ਸੇਵਾਵਾਂ ਤੱਕ ਪਹੁੰਚ ਹੋਵੇ। 

ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸਿਟੀ ਯੂਨੀਅਨ ਬੈਂਕ ਵਰਗੇ ਬੈਂਕ ਆਪਣੀ ਬੈਂਕਿੰਗ ਪ੍ਰਣਾਲੀ ਰਾਹੀਂ ਵਿੱਤੀ ਸਮਾਵੇਸ਼ ਦੇ ਖੇਤਰ ਵਿੱਚ ਰਾਸ਼ਟਰੀ ਟੀਚਾ ਪੂਰਾ ਕਰਨ ਵਿੱਚ ਮਦਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿੱਚ, ਇੱਕ ਵੱਡੀ ਆਬਾਦੀ ਹੁਣ ਵੀ ਗ੍ਰਾਮੀਣ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ ਜਿੱਥੇ ਰਸਮੀ ਬੈਂਕਿੰਗ ਤੱਕ ਸੀਮਿਤ ਪਹੁੰਚ ਹੈ। 

ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਸਿਟੀ ਯੂਨੀਅਨ ਬੈਂਕ ਨੇ ਵਿੱਤੀ ਸਮਾਵੇਸ਼ ਦੇ ਖੇਤਰ ਵਿੱਚ ਜ਼ਿਕਰਯੋਗ ਤਰੱਕੀ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਬੈਂਕ ਅਤੇ ਵਿੱਤੀ ਟੈਕਨੋਲੋਜੀ ਕੰਪਨੀਆਂ ਵੰਚਿਤ ਭਾਈਚਾਰਿਆਂ ਲਈ ਉਪਭੋਗਤਾਵਾਂ ਦੇ ਅਨੁਕੂਲ ਮੋਬਾਈਲ ਐੱਪ, ਮਾਈਕ੍ਰੋ ਲੋਨ ਅਤੇ ਬੀਮਾ ਉਤਪਾਦ ਉਪਲਬਧ ਕਰਵਾ ਰਹੀਆਂ ਹਨ। 

ਪੇਮੈਂਟ ਬੈਂਕ, ਡਿਜੀਟਲ ਵਾਲਿਟ ਅਤੇ ਬੈਂਕਿੰਗ ਕੋਰੈਸਪੋਂਡੈਂਟ ਨੇ ਵਿੱਤੀ ਸੇਵਾਵਾਂ ਨੂੰ ਦੂਰ-ਦੁਰਾਡੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਖੇਤਰ ਵਿੱਚ ਤਰੱਕੀ ਦੇ ਬਾਵਜੂਦ, ਡਿਜੀਟਲ ਸਾਖਰਤਾ, ਇੰਟਰਨੈੱਟ ਦੀ ਪਹੁੰਚ ਅਤੇ ਵਿੱਤੀ ਜਾਗਰੂਕਤਾ ਦੇ ਸੰਦਰਭ ਵਿੱਚ ਹੁਣ ਵੀ ਕਈ ਚੁਣੌਤੀਆਂ ਹਨ। 

ਸਾਰੇ ਹਿੱਸੇਦਾਰਾਂ ਦੇ ਸਾਂਝੇ ਯਤਨਾਂ ਰਾਹੀਂ, ਲੋਕਾਂ ਨੂੰ ਟੈਕਨੋਲੋਜੀ, ਡਿਜੀਟਲ ਅਤੇ ਵਿੱਤੀ ਸਾਖਰਤਾ ਰਾਹੀਂ ਬੈਂਕਿੰਗ ਸੇਵਾਵਾਂ ਨਾਲ ਬਿਹਤਰ ਢੰਗ ਨਾਲ ਜੋੜਿਆ ਜਾ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਕਿਸਾਨਾਂ ਦਾ ਸਸ਼ਕਤੀਕਰਣ ਅਤੇ ਗ੍ਰਾਮੀਣ ਅਰਥਵਿਵਸਥਾ ਸਾਡੇ ਬੈਂਕਿੰਗ ਖੇਤਰ ਦੀ ਤਰਜੀਹ ਹੋਣੀ ਚਾਹੀਦੀ ਹੈ।

ਸਮੇਂ ‘ਤੇ ਅਤੇ ਕਿਫਾਇਤੀ ਲੋਨ ਉਪਲਬਧ ਕਰਵਾ ਕੇ, ਵਿੱਤੀ ਜਾਗਰੂਕਤਾ ਪ੍ਰਦਾਨ ਕਰਕੇ ਅਤੇ ਖੇਤੀਬਾੜੀ-ਟੈਕਨੋਲੋਜੀ ਪਹਿਲਕਦਮੀਆਂ ਨੂੰ ਸਮਰਥਨ ਦੇ ਕੇ, ਬੈਂਕ ਖੇਤੀਬਾੜੀ ਨੂੰ ਟਿਕਾਊ ਅਤੇ ਲਾਭਦਾਇਕ ਬਣਾਉਣ ਵਿੱਚ ਮਦਦ ਕਰ ਸਕਦੇ ਹਨ। ਬੈਂਕ ਐੱਮਐੱਸਐੱਮਈ ਨੂੰ ਵਿਕਾਸ ਦੇ ਇੰਜਣ ਵਿੱਚ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। 

ਸਾਡੇ ਬੈਂਕਾਂ ਨੂੰ ਵੰਚਿਤ ਅਤੇ ਹਾਸ਼ੀਏ ‘ਤੇ ਪਏ ਵਰਗਾਂ ਦੀ ਮਦਦ ਲਈ ਵੀ ਕਦਮ ਚੁੱਕਣੇ ਚਾਹੀਦੇ ਹਨ। ਦਿਹਾੜੀ ਮਜ਼ਦੂਰਾਂ ਅਤੇ ਪ੍ਰਵਾਸੀ ਮਜ਼ਦਰਾਂ ਨੂੰ ਬੈਂਕਿੰਗ ਸੇਵਾਵਾਂ ਨਾਲ ਬਿਹਤਰ ਢੰਗ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣੇ ਚਾਹੀਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਜਿਵੇਂ-ਜਿਵੇਂ ਸਾਡੀ ਡਿਜੀਟਲ ਅਤੇ ਗਿਆਨ-ਅਧਾਰਿਤ ਅਰਥਵਿਵਸਥਾ ਦਾ ਵਿਸਤਾਰ ਹੋ ਰਿਹਾ ਹੈ, ਡਿਜੀਟਲ ਪਰਿਵਰਤਨ ਅਤੇ ਉੱਦਮਤਾ ਵਿੱਚ ਬੈਂਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੁੰਦੀ ਜਾ ਰਹੀ ਹੈ। 

ਸਟਾਰਟਅੱਪਸ ਤੋਂ ਲੈ ਕੇ ਸਮਾਰਟ ਸ਼ਹਿਰਾਂ ਤੱਕ, ਅਜਿਹੇ ਕਈ ਖੇਤਰ ਹਨ ਜਿਨ੍ਹਾਂ ਵਿੱਚ ਬੈਂਕ ਮਦਦ ਕਰ ਸਕਦੇ ਹਨ। ਬੈਂਕ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਭਾਗੀਦਾਰ ਬਣ ਸਕਦੇ ਹਨ।

 

Tags: Droupadi Murmu , President of India , President , Indian President , Rashtrapati , Nirmala Sitharaman , Chennai , Tamil Nadu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD