Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਜੋਤ ਸਿੰਘ ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nangal

Web Admin

Web Admin

5 Dariya News

ਨੰਗਲ , 02 Sep 2025

Last updated on: Sep 03, 2025, 12:28 IST

ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ। ਸ. ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। 

ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 'ਤੇ ਸੰਪਰਕ ਕਰ ਸਕਦੇ ਹਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD