Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉੱਘੇ ਸਮਾਜ ਸੇਵਕ ਡਾ. ਐਸ.ਪੀ.ਸਿੰਘ ਓਬਰਾਏ ਨੇ ਵੰਡਾਇਆ ਹੜ੍ਹ ਪੀੜਤਾਂ ਦਾ ਦਰਦ

ਔਖੀ ਘੜੀ ਵੇਲੇ ਕੋਈ ਘਾਟ ਨਹੀਂ ਆਉਣ ਦੇਵਾਂਗਾ ਪੰਜਾਬ ਨੂੰ : ਡਾ.ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, Kuldeep Singh Dhaliwal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 02 Sep 2025

Last updated on: Sep 03, 2025, 13:32 IST

ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਲੋਕਾਂ ਦੀ ਸਾਰ ਲੈਣ ਲਈ ਅੱਜ ਪੂਰੀ ਦੁਨੀਆ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕਰਨ ਦੌਰਾਨ ਐਲਾਨ ਕੀਤਾ ਗਿਆ ਕਿ ਇਸ ਔਖੀ ਘੜੀ ਵਿੱਚ ਉਹ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।

ਅਜਨਾਲਾ ਖੇਤਰ ਦੇ ਹੜ੍ਹ ਪ੍ਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਡਾ: ਉਬਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਧਰਮ ਬਣਦਾ ਹੈ ਕਿ ਅਸੀਂ ਡੱਟ ਕੇ ਆਪਣੀ ਧਰਤੀ ਤੇ ਆਪਣੇ ਲੋਕਾਂ ਦਾ ਸਾਥ ਦੇਈਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਵੱਡੇ ਪੱਧਰ ਤੇ ਸੁੱਕਾ ਰਾਸ਼ਨ,ਪਸ਼ੂਆਂ ਦਾ ਚਾਰਾ,ਦਵਾਈਆਂ ਤੇ ਹੋਰ ਲੋੜੀਂਦਾ  ਸਮਾਨ ਨਿਰੰਤਰ ਵੰਡ ਰਹੀਆਂ ਹਨ। 

ਡਾ.ਓਬਰਾਏ ਨੇ ਐਲਾਨ ਕੀਤਾ ਕਿ ਉਹ ਇਸ ਕੁਦਰਤੀ ਆਫ਼ਤ ਨੂੰ ਲੰਬੀ ਲੜਾਈ ਸਮਝ ਕੇ ਲੜਨ ਲਈ ਤਿਆਰ ਹਨ। ਸਭ ਤੋਂ ਪਹਿਲੇ ਪੜਾਅ ਵਿੱਚ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਅਤੇ ਮਾਲ-ਡੰਗਰ ਲਈ ਚਾਰਾ ਆਦਿ ਵੰਡਣ ਤੋਂ ਇਲਾਵਾ ਤਰਪਾਲਾਂ ਤੇ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਦੌਰਾਨ ਪਾਣੀ ਲਹਿ ਜਾਣ ਉਪਰੰਤ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਦਵਾਈਆਂ ਤੇ ਡਾਕਟਰਾਂ ਦੀਆਂ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਮੌਜ਼ੂਦ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ,ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਸ ਵੱਡੇ ਉਪਰਾਲੇ ਲਈ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ.ਉਬਰਾਏ ਦੀ ਹਰ ਸੰਕਟ ਸਮੇਂ ਨਿਭਾਈ ਜਾਣ ਵਾਲੀ ਸੇਵਾ ਤੇ ਸਮਰਪਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਸੀਨੀਅਰ ਟਰੱਸਟੀ ਗੁਰਜੀਤ ਸਿੰਘ ਉਬਰਾਏ,ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਲਾਡੀ, ਜਨ.ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਇੰਜ.ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋਜ਼, ਹਰਿੰਦਰ ਸਿੰਘ ਸੇਖੋਂ,ਪਲਵਿੰਦਰ ਸਿੰਘ ਸਰਹਾਲਾ, ਅਮਰਜੀਤ ਸਿੰਘ ਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , Kuldeep Singh Dhaliwal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD