Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜਿੰਦਰ ਸਿੰਘ ਲਾਲਪੁਰਾ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Manjit Singh Bilaspur

Web Admin

Web Admin

5 Dariya News

ਖਡੂਰ ਸਾਹਿਬ, (ਤਰਨ ਤਾਰਨ) , 02 Sep 2025

Last updated on: Sep 03, 2025, 13:40 IST

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਸ੍ਰੀ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੇ ਭੈਲ ਢਾਏ ਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਈ ਗਈ, ਜਿਸ ਵਿੱਚ ਪੀੜ੍ਹਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀ ਫਸਲ ਦਰਿਆਈ ਪਾਣੀ ਦੀ ਮਾਰ ਕਰਕੇ ਸਾਰੀ ਜ਼ਮੀਨ ਥੱਲੇ ਆ ਗਈ, ਉਹਨਾਂ ਦੀ ਬਣਦੀ ਮੱਦਦ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।ਸ੍ਰੀ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਲਈ ਹਰਾ ਚਾਰਾ, ਫੀਡ ਤੇ ਚੋਕਰ ਵੀ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਹੁੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਉਹ ਖੁਦ ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਨਾਲ ਗੱਲ-ਬਾਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਸ਼ਨ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦ ਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਧੁੰਨ ਢਾਏ ਵਾਲਾ ਅਤੇ ਭੈਲ ਢਾਏ ਵਾਲਾ ਵਿੱਚ ਪਹੁੰਚਾ ਕੇ  ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।

ਉਹਨਾਂ ਕਿਹਾ ਕਿ "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮੱਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ ਪੈਕੇਜ ਐਲਾਨ ਕੀਤੇ ਜਾਣਗੇ।

ਇਸ ਮੌਕੇ ‘ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ। ਹਲਕਾ ਵਿਧਾਇਕ ਨੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਹੈ, ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।  

ਇਸ ਮੌਕੇ ਉਨਾਂ ਦੇ ਨਾਲ ਚੇਅਰਮੈਨ ਕੁਲਦੀਪ ਸਿੰਘ ਮੰਡੀ ਬੋਰਡ ਤਰਨ ਤਾਰਨ, ਚੇਅਰਮੈਨ ਗੁਰਦੇਵ ਸਿੰਘ  ਲਾਖਣਾ, ਚੇਅਰਮੈਨ ਬਰਿੰਦਰ ਕੁਮਾਰ , ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਆਦਿ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD