Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਦਰਤੀ ਕਰੋਪੀ ਸਮੇਂ ਲੋਕਾਂ ਨੇ ਦਿੱਤਾ ਇੱਕਜੁੱਟਤਾ ਦਾ ਸੁਨੇਹਾ : ਗੁਰਦੇਵ ਸਿੰਘ ਦੇਵ ਮਾਨ

ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਭਾਦਸੋਂ/ਪਟਿਆਲਾ , 02 Sep 2025

Last updated on: Sep 03, 2025, 14:19 IST

ਬੀਤੇ ਕੁਝ ਦਿਨਾਂ ਤੋਂ ਸੂਬੇ ਅੰਦਰ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨਾਲ ਮਾਝਾ ਖੇਤਰ `ਚ ਹੋਏ ਭਾਰੀ ਨੁਕਸਾਨ ਦੇ ਚਲਦਿਆਂ ਨਾਭਾ ਹਲਕੇ ਦੇ ਨਗਰ ਭਾਦਸੋਂ ਤੋਂ ਹੜ੍ਹ ਪੀੜਤ ਬੇਜ਼ਬਾਨ ਪਸ਼ੂਆਂ ਵਾਸਤੇ ਚਾਰੇ ਦੀਆਂ ਗੱਠਾਂ ਦਾ ਟਰੱਕ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਇਹ ਮਦਦ ਭਾਦਸੋਂ ਦੇ ਪੰਚਾਇਤ ਦੇ ਕੌਂਸਲਰਾਂ, ਦੁਕਾਨਦਾਰ ਵਰਗ, ਨਗਰ, ਟਰੱਕ ਯੂਨੀਅਨ ਅਤੇ ਪਤਵੰਤਿਆਂ ਵੱਲੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਾਂਝੇ ਤੌਰ ਤੇ ਭੇਜੀ ਜਾ ਰਹੀ ਹੈ। ਇਸ ਤੋਂ ਇਲਾਵਾ ਪਟਿਆਲਾ ਦੇ ਦਾਨੀ ਸੱਜਣ ਵੱਲੋਂ ਸੇਬਾਂ ਦੀਆਂ ਪੇਟੀਆਂ ਦੀ ਸੇਵਾ ਕੀਤੀ ਗਈ ਹੈ ਜੋ ਇਸ ਟਰੱਕ ਨਾਲ ਰਾਜਾਸਾਂਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ ਰਵਾਨਾ ਕੀਤੀ ਗਈਆਂ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਸਰਕਾਰ ਦੀ ਸਮੁੱਚੀ ਮਸ਼ੀਨਰੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਦਸੋਂ ਤੋਂ ਰਾਹਤ ਸਮਗਰੀ ਦਾ ਇੱਕ ਟਰੱਕ ਅਗਲੇ ਦੋ ਦਿਨਾਂ ਅੰਦਰ ਹੋਰ ਰਵਾਨਾ ਹੋਵੇਗਾ ਜਿਸਤੋਂ ਇਲਾਵਾ ਨਾਭਾ ਤੋਂ ਚਾਰ ਦੇ ਕਰੀਬ ਟਰੱਕ ਰਾਹਤ ਸਮਗਰੀ ਲੈ ਕੇ ਜਲਦ ਭੇਜੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਾਨੂੰ ਮਿੱਲ ਜੁੱਲ ਕੇ ਮਦਦ ਲਈ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਪੰਜਾਬੀਆਂ ਨੇ ਇਕ ਦੂਸਰੇ ਦੀ ਮਦਦ ਕਰਕੇ ਇਸ ਮੁਸ਼ਕਲ ਘੜੀ ਵਿੱਚ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਹੈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਸੁਦਰਸ਼ਨ ਗੁਪਤਾ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ, ਸੈਂਕੀ ਸਿੰਗਲਾ ਪ੍ਰਧਾਨ, ਬੱਬੀ ਰੰਘੇੜੀ ਜਰਨਲ ਸਕੱਤਰ ਵਪਾਰ ਮੰਡਲ ਨੇ ਵਪਾਰੀ ਵਰਗ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਹੋਰ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਕਜੁੱਟ ਹੋ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਇਆ।

ਇਸ ਮੌਕੇ ਮਨਪ੍ਰੀਤ ਸਿੰਘ ਕਰਤਾਰ ਕੰਬਾਈਨ, ਸੰਜੀਵ ਸੂਦ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਯੂਥ ਵਿਕਾਸ ਬੋਰਡ, ਬੱਬੀ ਰੰਘੇੜੀ ਪ੍ਰਧਾਨ ਸਵਰਨਕਾਰ ਯੂਨੀਅਨ, ਚਰਨਜੀਤ ਸਿੰਘ ਰਿੰਪੀ, ਸਤਨਾਮ ਸਿੰਘ ਖ਼ਾਲਸਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਸੁਖਜਿੰਦਰ ਸਿੰਘ ਟੌਹੜਾ ਪ੍ਰਧਾਨ ਟਰੱਕ ਯੂਨੀਅਨ,ਕਮਲਪ੍ਰੀਤ ਸਿੰਘ ਭਾਦਸੋਂ, ਲਾਡੀ ਖੱਟੜਾ, ਰਜਿੰਦਰ ਖਨੌੜਾ, ਨਿਤਿਨ ਗੁਪਤਾ, ਦਲਜੀਤ ਸਿੰਘ ਟਿਵਾਣਾ ਰਾਇਮਲ ਮਾਜਰੀ, ਨਿਰਭੈ ਸਿੰਘ ਘੁੰਡਰ, ਭੁਪਿੰਦਰ ਸਿੰਘ ਕੱਲਰਮਾਜਰੀ, ਜਸਵੀਰ ਸਿੰਘ ਸ਼ਿੰਦਾ ਵੀ ਹਾਜ਼ਰ ਸਨ ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD