Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਮੀਨਾਂ ਦੀ ਪੱਕੀ ਮਾਲਕੀ ਦਵਾਉਣ ਅਤੇ ਸੁਰੱਖਿਅਤ ਸਥਾਨਾਂ ਤੇ ਰਿਹਾਇਸ਼ੀ ਜਗ੍ਹਾ ਦੇਣ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਯਤਨ : ਗੁਲਾਬ ਚੰਦ ਕਟਾਰੀਆ

ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਫਿਰੋਜ਼ਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਦਾ ਕੀਤਾ ਦੌਰਾ

Gulab Chand Kataria, Governor of Punjab, Punjab Governor, Punjab Raj Bhavan, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 02 Sep 2025

Last updated on: Sep 03, 2025, 14:38 IST

ਜ਼ਮੀਨਾਂ ਦੀ ਪੱਕੀ ਮਾਲਕੀ ਕਰਕੇ ਗਿਰਦਾਵਰੀ ਰਾਹੀਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਰਕਾਰੀ ਸਕੀਮਾਂ ਦਾ ਲਾਭ ਦਵਾਉਣ ਸਬੰਧੀ ਮੰਗ ਬਿਲਕੁਲ ਜਾਇਜ਼ ਹੈ ਅਤੇ ਇਸ ਸਬੰਧੀ ਸੀਐਮ ਸਾਹਿਬ ਦੇ ਧਿਆਨ ਵਿੱਚ ਲਿਆ ਕੇ ਪੱਕੇ ਤੌਰ ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਸਕੂਲ ਵਿਖੇ ਹੜ ਪੀੜਤਾਂ ਲਈ ਬਣਾਏ ਗਏ ਰਾਹਤ ਕੇਂਦਰ ਵਿਚ ਰੱਖੇ ਗਏ ਹੜ ਪੀੜਤਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਕਮਿਸ਼ਨਰ ਫਿਰੋਜਪੁਰ ਮੰਡਲ ਸ੍ਰੀ ਅਰੁਣ ਸ਼ੇਖੜੀ,  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ ਭੁਪਿੰਦਰ ਸਿੰਘ ਮੌਜੂਦ ਸਨ। ਇਸ ਤੋਂ ਪਹਿਲਾਂ ਉਹਨਾਂ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਮਾਨਯੋਗ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ 250 ਤੋਂ ਵੱਧ ਹੜ ਪੀੜਤਾਂ ਨੂੰ ਬਾਰੇ ਕੇ ਸਕੂਲ ਵਿਖੇ ਬਣਾਏ ਰਾਹਤ ਕੇਂਦਰ ਵਿਚ ਸੁਰਖਿਅਤ ਰੱਖਿਆ ਗਿਆ ਹੈ। ਇਹਨਾਂ ਨੇ ਦੱਸਿਆ ਹੈ ਕਿ ਉਹ ਆਪਣੇ ਬਜ਼ੁਰਗਾਂ ਦੇ ਨਾਲ ਪਿੱਛਲੇ 70 ਸਾਲਾਂ ਤੋਂ ਆਪਣੇ ਬਜ਼ਰੂਗਾਂ ਨਾਲ  ਖੇਤੀ ਕਰਦੇ ਆਏ ਹਨ।

ਪਹਿਲਾਂ ਇਹਨਾਂ ਜਮੀਨਾਂ ਦੀ ਗਿਰਦਾਵਰੀ ਇਹਨਾਂ ਦੇ ਨਾਮ ਤੇ ਸੀ। ਪਰ ਸਰਕਾਰੀ ਰਿਕਾਰਡ ਦੇ ਵਿੱਚ ਹੁਣ ਇਹ ਗਿਰਦਾਵਰੀ ਨਾਮ ਤੇ ਨਾ ਹੋਣ ਕਰਕੇ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਇਹਨਾਂ ਨੂੰ ਨਹੀਂ ਮਿਲ ਪਾਉਂਦਾ। ਇਸ ਤੋਂ ਇਲਾਵਾ ਇਹਨਾਂ ਨੇ ਇਹ ਵੀ ਧਿਆਨ ਵਿੱਚ ਲਿਆਂਦਾ ਹੈ ਕਿ ਹਰ ਸਾਲ ਹੜਾ ਦੀ ਮਾਰ ਤਾਂ ਇਹਨਾਂ ਨੂੰ ਚੱਲਣੀ ਹੀ ਪੈਂਦੀ ਹੈ। 

ਇਸ ਦੇ ਨਾਲ ਨਾਲ ਜਦੋ ਵੀ ਕਦੇ ਜੰਗ ਦਾ ਮਾਹੋਲ ਬਣਦਾ ਹੈ ਤਾਂ ਇਨ੍ਹਾਂ ਨੂੰ ਆਪਣਾ ਘਰ ਛੱਡ ਕੇ ਸੁਰੱਖਿਅਤ ਸਥਾਨਾਂ ਤੇ ਆਉਣਾ ਪੈਂਦਾ ਹੈ। ਗਵਰਨਰ ਸਾਹਿਬ ਨੇ ਕਿਹਾ ਕਿ ਇਹਨਾਂ ਦੀਆਂ ਗੱਲਾਂ ਸੁਣ ਕੇ ਇਹ ਮਹਿਸੂਸ ਹੁੰਦਾ ਹੈ ਕਿ ਹਰ ਸਾਲ ਇਹਨਾਂ ਨੂੰ ਦੋਹਰੀ ਮਾਰ ਚੱਲਣੀ ਪੈਂਦੀ ਹੈ ਇਸ ਲਈ ਇਹਨਾਂ ਦੀ ਸਮੱਸਿਆ ਦਾ ਸਥਾਈ ਹੱਲ ਹੋਣਾ ਚਾਹੀਦਾ ਹੈ। 

ਇਹਨਾਂ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਦੇ ਲਈ ਮੁੱਖ ਮੰਤਰੀ ਨਾਲ ਵਿਸ਼ੇਸ ਤੌਰ ਤੇ ਮੁਲਾਕਾਤ ਕਰ ਕੇ ਉਨ੍ਹਾਂ ਦੇ ਧਿਆਨ ਦੇ ਵਿੱਚ ਲਿਆ ਕੇ ਇਹਨਾਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਡਰ ਦੇ ਨਾਲ ਖੇਤੀ ਵਾਲੀਆਂ ਜਮੀਨਾਂ ਤੇ ਤਾਂ ਇਹ ਖੇਤੀ ਕਰ ਹੀ ਰਹੇ ਹਨ ਪਰ ਰਹਿਣ ਦੇ ਲਈ ਇਹਨਾਂ ਨੂੰ ਸੁਰੱਖਿਤ ਸਥਾਨਾਂ ਤੇ ਮਾਲਿਕਾਨਾ ਹੱਕ ਦੇ ਕੇ ਜਗ੍ਹਾ ਦਿੱਤੀ ਜਾ ਸਕਦੀ ਹੈ ਤਾਂ ਜੋ ਇਨ੍ਹਾਂ ਨੂੰ ਹੜ ਅਤੇ ਜੰਗ ਵਰਗੇ ਹਲਾਤਾਂ ਵਿਚ ਆਪਣਾ ਘਰ ਨਾ ਛੱਡਣਾ ਪਵੇ। 

ਉਨ੍ਹਾਂ ਕਿਹਾ ਕਿ ਜਦੋਂ ਵੀ ਹੈੱਡ ਵਰਕਸ ਜਾਂ ਡੈਮਾਂ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਇਸ ਜਗ੍ਹਾ ਤੇ ਪਾਣੀ ਪਹੁੰਚਣ ਲਈ ਜਿੰਨਾ ਸਮਾਂ ਲਗਦਾ ਹੈ ਉਸ ਦੌਰਾਨ ਹੀ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਸੁਰੱਖਿਅਤ ਸਥਾਨਾ ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੇ ਨਾਲ ਗੱਲਬਾਤ ਕਰ ਕੇ ਇਸ ਦਾ ਹੱਲ ਕੱਢਿਆ ਜਾਵੇਗਾ ਤਾਂ ਜੋ ਇਨ੍ਹਾਂ ਨੂੰ ਕੋਈ ਰਾਹਤ ਮਿਲ ਸਕੇ। 

ਇਸ ਤੋਂ ਪਹਿਲਾਂ ਉਨ੍ਹਾਂ ਨੇ ਹੈਡਵਰਕਸ ਦਾ ਦੌਰਾ ਕਰਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਅਤੇ ਰੀਟਰੀਟ ਸੇਰਾਮਣੀ ਵੱਲ ਜਾਂਦੀ ਸੜਕ ਜੋ ਕਿ ਜਿਆਦਾ ਪਾਣੀ ਆਉਣ ਦੇ ਕਾਰਨ ਟੁੱਟ ਗਈ ਸੀ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਜਲਦੀ ਬਣਾਉਣ ਸਬੰਧੀ ਬੀਐਸਐਫ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਤੇ ਏਡੀਸੀ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD