Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਗੁਲਾਬ ਚੰਦ ਕਟਾਰੀਆਂ ਨੇ ਸਤਲੁਜ ਦਰਿਆ ਪੁੱਲ ਤੋਂ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ

ਜ਼ਿਲ੍ਹੇ ਵਿੱਚ ਹੜ੍ਹਾਂ ਸਬੰਧੀ ਬਣੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਬੀ. ਐੱਸ. ਐੱਫ਼. ਦੇ ਅਫ਼ਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gulab Chand Kataria, Governor of Punjab, Punjab Governor, Punjab Raj Bhavan, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਹਰੀਕੇ ਪੱਤਣ, (ਤਰਨ ਤਾਰਨ) , 02 Sep 2025

Last updated on: Sep 03, 2025, 15:12 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪੁੱਜੇ। ਇਸ ਦੌਰਾਨ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਬਿਆਸ ਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ ਤੇ ਬਣੇ ਪੁੱਲ ‘ਤੇ ਪਹੁੰਚਕੇ ਹਰੀਕੇ ਹੈੱਡਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ।

ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਦੱਸਿਆ ਕਿ ਹਰੀਕੇ ਹੈੱਡਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਜ਼ਿਲਾ ਤਰਨ ਤਾਰਨ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਦਰਿਆਈ ਪਾਣੀ ਦੀ ਮਾਰ ਹੇਠ ਹੈ।

ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਮੌਕੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਅਤੇ ਪਸ਼ੂਧਨ ਨੂੰ ਵੀ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਜਾਵੇ। 

ਉਹਨਾਂ ਕਿਹਾ ਕਿ ਜਿੱਥੇ ਬੰਨ੍ਹ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਹੈ, ਉਹਨਾਂ ਸਥਾਨਾਂ ਨੂੰ ਮਜ਼ਬੂਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਦਰਿਆਈ ਪਾਣੀ ਦੀ ਮਾਰ ਹੇਠ ਆੳੇੁਣ ਕਾਰਨ ਫਸਲਾਂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦਾ  ਮੁਲਾਂਕਣ ਕਰਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਜ਼ਿਲ਼੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੜ੍ਹਾਂ ਸਬੰਧੀ ਬਣੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਬੀ. ਐੱਸ. ਐੱਫ਼. ਦੇ ਅਫ਼ਸਰਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਵੱਲੋਂ ਚੱਲ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ। 

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵੀ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ਼. ਐੱਸ. ਪੀ. ਸ੍ਰੀ ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾਂ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸੇ ਦੀ ਅਣ-ਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ‘ਤੇ ਨਾਜ਼ੁਕ ਸਥਾਨਾਂ ਨੂੰ ਪਿੰਡ ਵਾਸੀਆਂ, ਕਾਰਸੇਵਕਾਂ, ਧਾਰਮਿਕ ਸੰਪਰਦਾਵਾਂ ਅਤੇ ਮਗਨਰੇਗਾ ਲੇਬਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਬੰਨ੍ਹ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੱਗਭੱਗ 66 ਪਿੰਡ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਤਕਰੀਬਨ 28 ਹਜ਼ਾਰ ਏਕੜ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਬੋ ਬੈਗ, ਕਿਸ਼ਤੀਆਂ, ਰਾਸ਼ਨ ਅਤੇ ਲੋੜੀਂਦੀਆਂ ਜ਼ਰੂਰੀ ਵਸਤੂਆਂ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ ਅਤੇ ਲਿਸੇ ਵੀ ਆਪਾਤ ਸਥਿਤੀ ਨਾਲ ਨਿਪਟਣ ਲਈ 21 ਰਾਹਤ ਕੈਂਪ ਵੀ ਬਣਾਏ ਗਏ ਹਨ।

ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਆਪਸੀ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਸਥਿਤੀ ਵਿੱਚ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gulab Chand Kataria , Governor of Punjab , Punjab Governor , Punjab Raj Bhavan , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD