Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ-ਅਮਨ ਅਰੋੜਾ

ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ- ਹਰਪਾਲ ਸਿੰਘ ਚੀਮਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Barinder Kumar Goel, Harpal Singh Cheema, Dr Balbir Singh, Lal Chand Kataruchak

Web Admin

Web Admin

5 Dariya News

ਚੰਡੀਗੜ੍ਹ , 02 Sep 2025

Last updated on: Sep 03, 2025, 15:16 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ।ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ।

ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਸ. ਹਰਪਾਲ ਸਿੰਘ ਚੀਮਾ ਵੱਲੋਂ ਭੋਆ ਹਲਕੇ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਵੀ ਭੇਜੇ ਗਏ।

ਇਸ ਦੌਰਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਮਕਰੋੜ ਸਾਹਿਬ ਨੇੜੇ ਘੱਗਰ ਅਤੇ ਜਿਲਾ ਸੰਗਰੂਰ ਦੇ ਸੁਨਾਮ ਦੇ ਸਰਹਿੰਦ ਚੋਅ ਦਾ  ਦੌਰਾ ਕੀਤਾ। ਉਨਾਂ ਜ਼ਮੀਨੀ ਹਕੀਕਤਾਂ ਦਾ ਜਾਇਜਾ ਲਿਆ ਅਤੇ ਇਨਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜਰੂਰਤਾਂ ਦਾ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਮੰਡ ਇੰਦਰਪੁਰ ਅਤੇ ਭੜੋਆਣਾ ਦਾ ਦੌਰਾ ਕੀਤਾ ਅਤੇ ਹੜ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।ਕੈਬਨਿਟ ਮੰਤਰੀ ਸ੍ਰੀ. ਸੰਜੀਵ ਅਰੋੜਾ ਨੇ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ ਅਤੇ ਜਰੂਰੀ ਨਿਰਦੇਸ ਜਾਰੀ ਕੀਤੇ।

ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ, ਸ. ਤਰੁਣਪ੍ਰੀਤ ਸਿੰਘ ਸੌਦ ਨੇ ਖੰਨਾ ਦੇ ਗੈਬ ਦੀ ਪੁਲੀ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਦਾ ਨਿਰੀਖਣ ਕੀਤਾ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਜਨਾਲਾ ਅਤੇ ਰਾਮਦਾਸ ਵਰਗੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਰਾਹਤ ਸਮੱਗਰੀ ਦੀਆਂ 15 ਟਰਾਲੀਆਂ, ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਜਾਨਵਰਾਂ ਲਈ ਚਾਰਾ ਲੈ ਕੇ ਜਾਣ ਵਾਲੇ 10 ਛੋਟੇ ਵਾਹਨਾਂ ਦਾ ਪ੍ਰਬੰਧ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲੇ ਦੇ ਸਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਡੋਰੀ ਖਜੂਰ ਦਾ ਦੌਰਾ ਕੀਤਾ ਅਤੇ ਹੜ ਪ੍ਰਭਾਵਿਤ ਖੇਤਰਾਂ ਅਤੇ ਉਨਾਂ ਲਈ ਕੀਤੇ ਜਾ ਰਹੇ ਜਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਬੇਦੀ ਛੰਨਾ ਦਾ ਦੌਰਾ ਕੀਤਾ ਅਤੇ ਮੈਡੀਕਲ ਕੈਂਪ ਦਾ ਨਿਰੀਖਣ ਕਰਨ ਲਈ ਪਿੰਡ ਦੇ ਗੁਰੂਦੁਆਰਾ ਸਾਹਿਬ ਗਏ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਉਨਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਵਿੱਚ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮਿ੍ਰਤਸਰ ਤੋਂ 23 ਐਂਬੂਲੈਂਸਾਂ ਭੇਜੀਆਂ ਹਨ।

ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।ਪੰਜਾਬ ਦੇ ਜੇਲ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਰੀਕੇ ਪੱਤਣ (ਜ਼ਿਲਾ ਤਰਨਤਾਰਨ) ਅਤੇ ਜੱਲੋਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨਾਂ ਨੇ ਲੋੜਵੰਦ ਲੋਕਾਂ ਨੂੰ ਭੋਜਨ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਜਾਨਵਰਾਂ ਲਈ ਚਾਰਾ, ਤੂੜੀ ਅਤੇ ਫ਼ੀਡ ਦਾ ਪ੍ਰਬੰਧ ਵੀ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Barinder Kumar Goel , Harpal Singh Cheema , Dr Balbir Singh , Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD