Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼ ਇੱਕਜੁੱਟ – ਅਜੀਤਪਾਲ ਸਿੰਘ ਕੋਹਲੀ

ਕਿਹਾ, ਲੋਕ ਘਬਰਾਉਣ ਨਾ , ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Chetan Singh Jauramajra, Gurdev Singh Dev Maan, Kulwant Singh Bazigar

Web Admin

Web Admin

5 Dariya News

ਪਟਿਆਲਾ , 03 Sep 2025

Last updated on: Sep 03, 2025, 17:17 IST

ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀ ਹੈ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ, ਅਤੇ ਸ਼ੁਤਰਾਣਾ ਤੋਂ ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁੱਖ ਮਹਿਕਮੇ ਦੀ ਟੀਮ ਮੈਦਾਨ ਵਿੱਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਐਮ.ਐਲ.ਏ ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਐਮ.ਐਲ.ਏ. ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿੱਚ ਵਿਚਰ ਰਹੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ । ਅਸੀਂ ਹਰ ਪਾਸੇ ਜ਼ਮੀਨੀ ਹਕੀਕਤ ਨੂੰ ਵੇਖ ਰਹੇ ਹਾਂ।

ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ, ਉਥੇ ਪਹਿਲਾਂ ਹੀ ਐਲਰਟ ਜਾਰੀ ਕਰ ਦਿੱਤਾ ਗਿਆ ਹੈ ਜੇਕਰ ਕਿਸੇ ਵੀ  ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬਿਨਾਂ ਝਿਜਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਸਾਰੇ ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ , ਪੰਜਾਬ ਸਰਕਾਰ ਦੀ ਪੂਰੀ ਟੀਮ ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ । 

ਸੂਬੇ ਦੇ ਹਰ ਵਿਧਾਇਕ ਨੂੰ ਆਪਣੇ ਹਲਕੇ ਵਿੱਚ ਸਥਿਤੀ ਦੀ ਨਿਗਰਾਨੀ ਅਤੇ ਸੇਵਾ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰੇਕ ਤਿੰਨ ਘੰਟਿਆਂ ਵਿੱਚ ਉੱਚ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਜਿੱਥੇ ਜਿੱਥੇ ਲੋੜ ਹੈ ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਵਿਧਾਇਕ ਨੇ ਆਪਣੇ ਆਪਣੇ ਹਲਕਿਆਂ ਵਿੱਚ ਜ਼ੁੰਮੇਵਾਰੀ ਸਾਂਭੀ ਹੋਈ ਹੈ।ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਰਾਸ਼ਨ, ਦਵਾਈਆਂ, ਕੰਬਲ, ਗੱਦੇ , ਪਸ਼ੂਆਂ ਲਈ ਚਾਰਾ ਅਤੇ ਹੋਰ ਜਰੂਰੀ ਸਮਾਨ ਪਹਿਲਾਂ ਹੀ ਪੂਰੀ ਵਿਵਸਥਾ ਕੀਤੀ ਜਾ ਚੁੱਕੀ ਹੈ। 

ਉਹਨਾਂ ਕਿਹਾ ਕਿ ਕਿਸ਼ਤੀਆਂ , ਟਿਊਬਾਂ ਅਤੇ ਰੈਸਕਿਊ ਡਰੈਸਾਂ ਦੀ ਵੀ ਉਪਬਲਬਧਤਾ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ। ਐਮ.ਐਲ.ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ। 

ਉਹਨਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਮੁਸ਼ਕਲ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਜ਼ਦੀਕੀ ਅਧਿਕਾਰੀਆਂ ਜਾਂ ਐਮਰਜੈਂਸੀ ਨੰਬਰਾਂ ਤੇ ਸੰਪਰਕ ਕੀਤਾ ਜਾਵੇ। ਸਾਰੇ ਵਿਧਾਇਕਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਸੇਵਾ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Chetan Singh Jauramajra , Gurdev Singh Dev Maan , Kulwant Singh Bazigar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD