Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੌਪਦੀ ਮੁਰਮੂ ਨੇ ਤਮਿਲ ਨਾਡੂ ਦੀ ਸੈਂਟ੍ਰਲ ਯੂਨੀਵਰਸਿਟੀ ਦੀ ਕਨਵੋਕੇਸ਼ਨ ਸੈਰੇਮਨੀ ਨੂੰ ਸੰਬੋਧਨ ਕੀਤਾ

Droupadi Murmu, President of India, President, Indian President, Rashtrapati, Central University Of Tamil Nadu

Web Admin

Web Admin

5 Dariya News

ਤਿਰੂਵਰੂਰ (ਤਮਿਲਨਾਡੂ) , 03 Sep 2025

Last updated on: Sep 04, 2025, 12:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਦ੍ਰੌਪਦੀ ਮੁਰਮੂ ਨੇ ਅੱਜ (3 ਸਤੰਬਰ, 2025) ਤਮਿਲ ਨਾਡੂ ਦੇ ਤਿਰੂਵਰੂਰ ਸਥਿਤ ਤਮਿਲ ਨਾਡੂ ਦੀ ਸੈਂਟ੍ਰਲ ਯੂਨੀਵਰਸਿਟੀ ਦੀ 10ਵੀਂ ਕਨਵੋਕੇਸ਼ਨ ਸੈਰੇਮਨੀ ਵਿੱਚ ਹਿੱਸਾ ਲਿਆ। ਇਸ ਅਵਸਰ 'ਤੇ, ਰਾਸ਼ਟਰਪਤੀ ਨੇ ਕਿਹਾ ਕਿ ਤਮਿਲ ਨਾਡੂ ਸੈਂਟ੍ਰਲ ਯੂਨੀਵਰਸਿਟੀ ਉੱਚ ਅਕਾਦਮਿਕ ਮਿਆਰਾਂ ਨੂੰ ਬਣਾਈ ਰੱਖਣ ਅਤੇ ਬੌਧਿਕ ਉਤਸੁਕਤਾ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਵਾਲਾ ਇੱਕ ਉਤੇਜਕ ਵਾਤਾਵਰਣ ਬਣਾਉਣ ਲਈ ਵਿਸ਼ੇਸ਼ ਵਧਾਈ ਦੀ ਹੱਕਦਾਰ ਹੈ। 

ਉਨ੍ਹਾਂ ਨੇ ਯੂਨੀਵਰਸਿਟੀ ਐਕਸਟੈਂਸ਼ਨ ਸਿੱਖਿਆ ਰਾਹੀਂ ਸਮਾਜ ਦੇ ਇੱਕ ਵਿਸ਼ਾਲ ਵਰਗ ਤੱਕ ਸਿੱਖਿਆ ਦੇ ਲਾਭਾਂ ਨੂੰ ਵਧਾਏ ਜਾਣ 'ਤੇ ਖੁਸ਼ੀ ਪ੍ਰਗਟ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਤਮਿਲ ਨਾਡੂ ਸੈਂਟ੍ਰਲ ਯੂਨੀਵਰਸਿਟੀ ਕਮਿਊਨਿਟੀ ਕਾਲਜ ਅਤੇ ਡਾ. ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ ਜਿਹੀਆਂ ਪਹਿਲਕਦਮੀਆਂ ਰਾਹੀਂ ਹਾਸ਼ੀਏ 'ਤੇ ਪਏ ਵਰਗਾਂ ਦੇ ਸੰਪੂਰਨ ਵਿਕਾਸ ਵਿੱਚ ਸਰਗਰਮੀ ਨਾਲ ਯੋਗਦਾਨ ਪਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਅਕਤੀਗਤ ਵਿਕਾਸ ਨੂੰ ਸਮਾਜਿਕ ਵਿਕਾਸ ਨਾਲ ਜੋੜਨਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸਮਾਜ ਦੇ ਹਿੱਤ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਰੇ ਹਿੱਸੇਦਾਰਾਂ ਨੂੰ ਮਨੁੱਖਤਾ ਦੀ ਭਲਾਈ ਲਈ, ਖਾਸ ਤੌਰ ‘ਤੇ ਕੁਦਰਤ ਅਤੇ ਵਾਤਾਵਰਣ ਨੂੰ ਸਮ੍ਰਿੱਧ ਬਣਾਉਣ ਲਈ ਵਿਗਿਆਨ ਅਤੇ ਟੈਕਨੋਲੋਜੀ ਦੀ ਵਰਤੋਂ ਕਰਨ ਲਈ ਉਦਯੋਗ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਜੀਵਨ ਭਰ ਸਿੱਖਣ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਅਸੀਂ ਜੀਵਨ ਭਰ ਵਿਦਿਆਰਥੀ ਹੀ ਹਾਂ। ਉਦਾਹਰਣ ਵਜੋਂ, ਮਹਾਤਮਾ ਗਾਂਧੀ ਜੀਵਨ ਭਰ ਵਿਦਿਆਰਥੀ ਰਹੇ ਅਤੇ ਉਨ੍ਹਾਂ ਨੇ ਤਮਿਲ ਅਤੇ ਬੰਗਾਲੀ ਜਿਹੀਆਂ ਭਾਸ਼ਾਵਾਂ ਸਿੱਖੀਆਂ, ਗੀਤਾ ਜਿਹੇ ਧਰਮ ਗ੍ਰੰਥਾਂ ਦਾ ਅਧਿਐਨ ਕੀਤਾ ਅਤੇ ਚੱਪਲ ਬਣਾਉਣ ਅਤੇ ਚਰਖਾ ਕੱਤਣ ਜਿਹੇ ਹੁਨਰ ਵੀ ਸਿੱਖੇ। 

ਉਨ੍ਹਾਂ ਦੇ ਮਾਮਲੇ ਵਿੱਚ, ਸੂਚੀ ਲਗਭਗ ਬੇਅੰਤ ਹੈ। ਗਾਂਧੀ ਜੀ ਆਪਣੇ ਆਖਰੀ ਦਿਨਾਂ ਤੱਕ ਅਸਾਧਾਰਨ ਤੌਰ 'ਤੇ ਸੁਚੇਤ ਅਤੇ ਸਰਗਰਮ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਰਾਨੀ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਉਤਸੁਕ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨਿਰੰਤਰ ਸਿੱਖਦੇ ਰਹਿਣ ਨੂੰ ਹੁਲਾਰਾ ਮਿਲੇਗਾ ਅਤੇ ਨਿਰੰਤਰ ਸਿੱਖਣ ਦੇ ਉਨ੍ਹਾਂ ਦੇ ਹੁਨਰਾਂ ਦੀ ਹਮੇਸ਼ਾ ਮੰਗ ਬਣੀ ਰਹੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਵਿੱਚ, ਇੰਟਰਨੈੱਟ ਕ੍ਰਾਂਤੀ ਨੇ ਸਾਡੀ ਦੁਨੀਆ ਨੂੰ ਇਸ ਤਰੀਕੇ ਨਾਲ ਬਦਲ ਦਿੱਤਾ ਹੈ ਜਿਸ ਨੇ ਕਈ ਤਰ੍ਹਾਂ ਦੇ ਨਵੇਂ ਨੌਕਰੀ ਦੇ ਅਵਸਰ ਖੋਲ੍ਹੇ ਹਨ ਜਿਨ੍ਹਾਂ ਦੀ ਅਸੀਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਉਦਯੋਗਿਕ ਕ੍ਰਾਂਤੀ 4.0 ਕਾਰਜ ਸੱਭਿਆਚਾਰ ਨੂੰ ਹੋਰ ਬਦਲ ਦੇਣਗੇ। 

ਅਜਿਹੇ ਗਤੀਸ਼ੀਲ ਵਾਤਾਵਰਣ ਵਿੱਚ, ਉਹ ਲੋਕ ਜੋ ਨਵੇਂ ਹੁਨਰ ਸਿੱਖ ਸਕਦੇ ਹਨ ਅਤੇ ਆਪਣੇ ਆਪ ਨੂੰ ਨਵੇਂ ਦ੍ਰਿਸ਼ ਨਾਲ ਅੱਪਡੇਟ ਰੱਖ ਸਕਦੇ ਹਨ, ਉਹ ਪਰਵਿਰਤਨ ਦੇ ਮੋਹਰੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਐਲਾਨਿਆ ਮਿਸ਼ਨ "ਇੱਕ ਮਜ਼ਬੂਤ ​​ਚਰਿੱਤਰ ਬਣਾਉਣਾ ਅਤੇ ਮੁੱਲ-ਅਧਾਰਿਤ ਪਾਰਦਰਸ਼ੀ ਕਾਰਜ ਨੈਤਿਕਤਾ ਦਾ ਪਾਲਣ-ਪੋਸ਼ਣ ਕਰਨਾ" ਹੈ। 

ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਕੰਮ ਤੋਂ ਲੈ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੱਕ ਇਸ ਨੈਤਿਕ ਪਹਿਲੂ ਨੂੰ ਵਧਾਉਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਉਨ੍ਹਾਂ ਵਿੱਚ ਉਹ ਸੰਵੇਦਨਸ਼ੀਲਤਾ ਵਿਕਸਿਤ ਹੋਵੇਗੀ ਜਿਸ ਦੀ ਅੱਜ ਜ਼ਰੂਰਤ ਹੈ। 

 

Tags: Droupadi Murmu , President of India , President , Indian President , Rashtrapati , Central University Of Tamil Nadu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD