Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮਨਜਿੰਦਰ ਸਿੰਘ ਲਾਲਪੁਰਾ ਅਤੇ ਸੰਨੀ ਸਿੰਘ ਆਹਲੂਵਾਲੀਆ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia

Web Admin

Web Admin

5 Dariya News

ਖਡੂਰ ਸਾਹਿਬ , 03 Sep 2025

Last updated on: Sep 04, 2025, 15:23 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਸੰਨੀ ਸਿੰਘ ਆਹਲੂਵਾਲੀਆ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਬੋ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ  ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ ਕੀਤੀ ਹੈ। ਜਿਸ ਵਿੱਚ ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਦਿੱਤਾ ਗਿਆ।

ਇਨਾ ਪਿੰਡਾਂ ਦੇ ਵਿੱਚ ਵਿਧਾਇਕ ਲਾਲਪੁਰਾ ਦੂਸਰੀ ਵਾਰ ਜਾ ਕੇ ਰਾਹਤ ਸਮੱਗਰੀ ਵੰਡ ਆਏ ਹਨ। ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12  ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਹਾਲਾਤ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਭਾਵ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡ-ਪਿੰਡ ਪਹੁੰਚ ਕੇ  ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਰਾਹਤ ਸਮਗਰੀ ਵੰਡ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਰਾਸ਼ਨ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦ ਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਕੰਬੋ ਢਾਏ ਵਾਲਾ ,ਚੰਬਾ ਕਲਾਂ ਅਤੇ  ਧੁੰਨ ਢਾਏ ਵਾਲਾ ਵਿੱਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।

ਵਿਧਾਇਕ ਲਾਲਪੁਰਾ ਨੇ ਕਿਹਾ, "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ।

ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।

ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ, ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ। ਇਸ ਸਮੇਂ ਚੇਅਰਮੈਨ ਸ਼ੁਭਾਸ਼ ਸ਼ਰਮਾ ਡੇਰਾ ਬੱਸੀ, ਚੇਅਰਮੈਨ ਬਲਵਿੰਦਰ ਸਿੰਘ ਡੇਰਾ ਬੱਸੀ , ਚੇਅਰਮੈਨ ਅਮਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਸਵਿੰਦਰ ਸਿੰਘ ਚੰਬਾ, ਸਰਪੰਚ ਜਗਰੂਪ ਸਿੰਘ ਧੁੰਨ ਢਾਏ ਵਾਲਾ, ਸਰਪੰਚ ਗੁਰਵਿੰਦਰ ਸਿੰਘ ਕੰਬੋ ਢਾਏ ਵਾਲਾ ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜ਼ਰ ਸੀ।  

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD