Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਦੀਪ ਪਾਠਕ ਵੱਲੋਂ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਪੁਨਰਵਾਸ ਲਈ ਐਮਪੀਲੈਡਸ ਫੰਡਸ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਜਾਰੀ

ਰਾਜ ਸਭਾ ਮੈਂਬਰ ਨੇ ਫਿਰੋਜ਼ਪੁਰ ਪਹੁੰਚ ਕੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ

Sandeep Pathak, Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Rajneesh Kumar Dahiya, Fauja Singh Sarari

Web Admin

Web Admin

5 Dariya News

ਫ਼ਿਰੋਜ਼ਪੁਰ , 03 Sep 2025

Last updated on: Sep 04, 2025, 15:35 IST

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਹੜ੍ਹਾਂ ਨੇ ਵੱਡੀ ਗਿਣਤੀ ਵਿੱਚ ਪਿੰਡਾਂ ਤੇ ਖੇਤਾਂ ਨੂੰ ਪਾਣੀ ਹੇਠ ਕਰ ਦਿੱਤਾ ਹੈ ਅਤੇ ਬੇਸ਼ੁਮਾਰ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਪਰ ਇਨ੍ਹਾਂ ਔਖੇ ਦਿਨਾਂ ‘ਚ ਵੀ ਸਾਡੀ ਹਿੰਮਤ ਕਦੇ ਟੁੱਟੀ ਨਹੀਂ। ਇਸ ਬਖ਼ਸ਼ੀ ਹੋਈ ਧਰਤੀ ਦੇ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਹਿੰਮਤੀ ਲੋਕ, ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨਡੀਆਰਐਫ ਦਿਨ ਰਾਤ ਮੋਰਚੇ ‘ਤੇ ਖੜ੍ਹੇ ਹੋ ਕੇ ਸਾਡੇ ਲੋਕਾਂ ਨੂੰ ਬਚਾਉਣ ਅਤੇ ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਜੁਟੇ ਹੋਏ ਹਨ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਸ਼੍ਰੀ ਸੰਦੀਪ ਪਾਠਕ ਨੇ ਅੱਜ ਫਿਰੋਜਪੁਰ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ, ਗੱਟੀ ਰਾਜੋਕੇ, ਬਾਰੇ ਕੇ ਬਣੇ ਰਾਹਤ ਕੇਂਦਰ, ਰੁਕਨੇ ਵਾਲਾ, ਗਜਨੀ ਵਾਲਾ (ਦੋਨਾ ਮੱਤੜ), ਮਬੋ ਕੇ ਅਤੇ ਲੱਖਾ ਸਿੰਘ ਵਾਲਾ ਹਿਠਾੜ ਆਦਿ ਪਿੰਡਾਂ ਵਿੱਚ ਹੜਾਂ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਵੱਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮੁੜ ਉਸਾਰੀ ਅਤੇ ਲੋਕਾਂ ਦੇ ਪੁਨਰਵਾਸ ਲਈ ਐਮਪੀਲੈਡਸ ਫੰਡਸ ਵਿੱਚੋਂ ਪੰਜ ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ। 

ਇਸ ਮੌਕੇ ਵਿਧਾਇਕ ਹਲਕਾ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਹਲਕਾ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਡਾ ਆਪਣੇ ਲੋਕਾਂ ਨਾਲ ਖੜ੍ਹੇ ਹੋਣਾ ਨਾ ਕੇਵਲ ਜ਼ਿੰਮੇਵਾਰੀ ਹੈ, ਬਲਕਿ ਸਾਡਾ ਫਰਜ਼ ਅਤੇ ਧਰਮ ਵੀ ਹੈ। 

ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਮੌਕੇ 'ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਮਿਲ ਕੇ ਰਾਹਤ ਅਤੇ ਪੁਨਰਵਾਸ ਕਾਰਜ ਜਲਦੀ ਪੂਰਾ ਕੀਤਾ ਜਾਵੇਗਾ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਹੀ ਆਮ ਜ਼ਿੰਦਗੀ ਵਿੱਚ ਵਾਪਸ ਆਉਣ ਵਿੱਚ ਮਦਦ ਕੀਤੀ ਜਾ ਸਕੇ। 

ਉਹਨਾਂ ਵੱਲੋਂ ਬਾਰੇ ਕੇ ਸਕੂਲ ਵਿੱਚ ਬਣਾਏ ਗਏ ਰਾਤ ਕੈਂਪ ਵਿੱਚ ਪਹੁੰਚ ਕੇ ਉੱਥੇ ਰਹਿ ਰਹੇ ਹੜ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨਾਂ ਨੂੰ ਕੈਂਪ ਵਿੱਚ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ ਗਈ ਜਿਸ ਤੇ ਹੜ ਪ੍ਰਭਾਵਿਤ ਨੇ ਆਪਣੀ ਸੰਤੁਸ਼ਟੀ ਜਾਹਿਰ ਕੀਤੀ। ਇਸ ਮੌਕੇ ਉਨ੍ਹਾਂ ਸਮਾਜ ਸੇਵਕਾਂ ਅਤੇ ਸਥਾਨਕ ਨੌਜਵਾਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਸਾਰਿਆਂ ਨੂੰ ਇਕੱਠੇ ਅੱਗੇ ਆਉਣਾ ਚਾਹੀਦਾ ਹੈ। ਇਹ ਸਮੂਹਿਕ ਯਤਨ ਹੀ ਸੇਵਾ ਦਾ ਅਸਲ ਰੂਪ ਹੈ। ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ  ਪਹੁੰਚਾਉਣ ਲਈ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਚੇਅਰਮੈਨ ਪੰਜਾਬ ਐਗਰੋ ਸ਼੍ਰੀ ਸ਼ਮਿੰਦਰ ਖਿੰਡਾ, ਚੇਅਰਮੈਨ ਇਕਬਾਲ ਸਿੰਘ ਢਿੱਲੋ, ਬਲਰਾਜ ਸਿੰਘ ਸੰਧੂ ਮਮਦੋਟ, ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ,  ਡਾ. ਅਮਨਦੀਪ ਕੌਰ ਗੋਸਲ, ਬਲਾਕ ਇੰਚਾਰਜ ਸੁਨੀਲ ਗਰੋਵਰ, ਬਲਰਾਜ ਸਿੰਘ, ਬਲਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਰਾਓਕੇ, ਜਸਵੰਤ ਸਿੰਘ ਸੋਢੀ, ਪ੍ਰਕਾਸ਼ ਵੜਵਾਲ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ  ਹਾਜ਼ਰ ਸਨ।

 

Tags: Sandeep Pathak , Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Rajneesh Kumar Dahiya , Fauja Singh Sarari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD