Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ

ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Kuldeep Singh Dhaliwal, Shivraj Singh Chouhan, Shivraj Chauhan, BJP, Bharatiya Janata Party, Sakshi Sawhney, DC Amritsar, Amritsar, Deputy Commissioner Amritsar

5 Dariya News

5 Dariya News

5 Dariya News

ਅੰਮ੍ਰਿਤਸਰ/ਗੁਰਦਾਸਪੁਰ/ਕਪੂਰਥਲਾ , 04 Sep 2025

Last updated on: Sep 05, 2025, 11:30 IST

ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।

ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ‘ਤੇ ਆਏ ਸਨ।

ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ, ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। 

ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ 'ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ। ਸ. ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਹੈ ਅਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਕੇਂਦਰੀ ਖ਼ੁਰਾਕ ਪੂਲ ਵਿੱਚ ਪੰਜਾਬ  ਅਹਿਮ ਯੋਗਦਾਨ ਪਾਉਂਦਾ ਹੈ। 

ਹਾਲਾਂਕਿ ਹੜ੍ਹਾਂ ਕਾਰਨ ਫ਼ਸਲਾਂ, ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਪੇਂਡੂ ਆਰਥਿਕਤਾ ਵੱਡੇ ਪੱਧਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ।

ਹੜ੍ਹ ਪੀੜਤਾਂ ਲਈ ਨਿਗੂਣੇ ਮੁਆਵਜ਼ੇ ‘ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਸ. ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ  ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Kuldeep Singh Dhaliwal , Shivraj Singh Chouhan , Shivraj Chauhan , BJP , Bharatiya Janata Party , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD