Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ludhiana

Web Admin

Web Admin

5 Dariya News

ਲੁਧਿਆਣਾ , 04 Sep 2025

Last updated on: Sep 05, 2025, 12:18 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ 'ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ 'ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD