Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਜ਼ਿਲਾ ਫ਼ਾਜ਼ਿਲਕਾ ਨੂੰ 3.5 ਕਰੋੜ ਰੁਪਏ ਹੋਰ ਜਾਰੀ -ਡਾ ਬਲਜੀਤ ਕੌਰ

ਆਪਣੇ ਅਖਤਿਆਰੀ ਕੋਟੇ ਵਿੱਚੋਂ ਕਿਸ਼ਤੀਆਂ ਵਾਸਤੇ ਦਿੱਤੇ 3 ਲੱਖ ਰੁਪਏ, ਕੈਬਨਿਟ ਮੰਤਰੀ ਵੱਲੋਂ ਜਲਾਲਾਬਾਦ ਦੇ ਸਰਹੱਦੀ ਪਿੰਡਾਂ ਦਾ ਦੌਰਾ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagdeep Kamboj Goldy, Jalalabad

Web Admin

Web Admin

5 Dariya News

ਜਲਾਲਾਬਾਦ , 04 Sep 2025

Last updated on: Sep 05, 2025, 12:32 IST

ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲੇ ਲਈ 3.5 ਕਰੋੜ ਰੁਪਏ ਹੋਰ ਰਾਹਤ ਕਾਰਜਾਂ ਲਈ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 1.5 ਕਰੋੜ ਰੁਪਏ ਪਹਿਲਾਂ ਹੀ ਜ਼ਿਲ੍ਹੇ ਨੂੰ ਦਿੱਤੇ ਗਏ ਸਨ। 

ਇਸ ਪ੍ਰਕਾਰ ਫਾਜ਼ਿਲਕਾ ਜ਼ਿਲੇ ਲਈ ਹੁਣ ਤੱਕ ਸੂਬਾ ਸਰਕਾਰ ਰਾਹਤ ਕਾਰਜਾਂ ਲਈ ਕੁੱਲ ਪੰਜ ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਤੋਂ ਬਿਨਾਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 3 ਲੱਖ ਰੁਪਏ ਇਲਾਕੇ ਵਿੱਚ ਕਿਸ਼ਤੀਆਂ ਖਰੀਦਣ ਵਾਸਤੇ ਦਿੱਤੇ। ਇਸ ਮੌਕੇ ਉਨਾਂ ਨੇ ਆਖਿਆ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਸਰਕਾਰੀ ਵਿਭਾਗਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ।

ਉਹਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਵੀ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਤੱਕ ਰਾਸ਼ਨ ਜਾਨਵਰਾਂ ਲਈ ਕੈਟਲ ਫੀਡ ਅਤੇ ਹੋਰ ਸਮਗਰੀ ਪਹੁੰਚਾਈ ਜਾ ਰਹੀ ਹੈ।  ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਰਾਹਤ ਕਾਰਜਾਂ ਨੂੰ ਹਰ ਲੋੜਵੰਦ ਵਿਅਕਤੀ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਨੇ ਚਾਰਾਂ ਅਤੇ ਰਾਸ਼ਨ ਦੀ ਵੰਡ ਵੀ ਕਰਵਾਈ। ਉਹਨਾਂ ਵੱਲੋਂ ਢਾਣੀ ਬਚਨ ਸਿੰਘ , ਆਤੂ ਵਾਲਾ ਤੇ ਢਾਣੀ ਨੱਥਾ ਸਿੰਘ ਦਾ ਦੌਰਾ ਕੀਤਾ ਗਿਆ।।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagdeep Kamboj Goldy , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD