Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ

ਪਿੰਡ ਜੌਹਲ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾਇਆ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਖਡੂਰ ਸਾਹਿਬ , 04 Sep 2025

Last updated on: Sep 05, 2025, 12:34 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਪ੍ਰਭਜੋਤ ਕੌਰ ਚੈਅਰਮੈਨ ਜਿਲ੍ਹਾ ਯੋਜਨਾ ਬੋਰਡ ਮੋਹਾਲੀ  ਨੇ ਪਿੰਡ ਜੌਹਲ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ  ਵਿਖੇ  ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ  ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ  ਕੀਤੀ ਹੈ। ਜਿਸ ਵਿੱਚ ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪੀੜਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ  ਅਤੇ ਪਸ਼ੂਆਂ ਲਈ ਚਾਰਾ ਦਿੱਤਾ ਗਿਆ।

ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12  ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਹਾਲਾਤ ਵਿੱਚ ਆਪ ਪਾਰਟੀ ਨੇ ਆਪਣੀ ਸਹਾਇਤਾ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡ ਵਿੱਚ ਪਹੁੰਚ ਕੇ  ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਅਤੇ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। 

ਰਾਸ਼ਨ ਵਿੱਚ ਖੰਡ,ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਜੌਹਲ ਢਾਏ ਵਾਲਾ ,ਚੰਬਾ ਕਲਾਂ ਅਤੇ  ਧੁੰਨ ਢਾਏ ਵਾਲਾ ਵਿੱਚ ਪਹੁੰਚਾ ਕੇ  ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।ਵਿਧਾਇਕ ਲਾਲਪੁਰਾ ਨੇ ਕਿਹਾ, "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਆਪ ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। 

ਪੰਜਾਬ ਵਿੱਚ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।"ਇਸ ਮੌਕੇ ਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਅਤੇ ਆਪ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।  

ਇਸ ਸਮੇਂ ਉਨਾਂ ਦੇ ਨਾਲ  ਚੇਅਰਮੈਨ ਪ੍ਰਭਜੋਤ ਕੌਰ ਜਿਲਾ ਯੋਜਨਾ ਬੋਰਡ ਮੋਹਾਲੀ , ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭੈਲ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ , ਮੁਖਤਾਰ ਸਿੰਘ ਜੌਹਲ ਢਾਏ ਵਾਲਾ,  ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD