Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਪ੍ਰੀਤੀ ਯਾਦਵ ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ

ਡੀਸੀ ਨੇ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣ ਲਈ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ , 04 Sep 2025

Last updated on: Sep 05, 2025, 12:52 IST

ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘੱਗਰ ਨਦੀ ਦੇ ਨਾਲ ਲੱਗਦੇ ਸ਼ੁਤਰਾਣਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਅਤੇ ਹੜ੍ਹ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਫੀਡਬੈਕ ਹਾਸਲ ਕੀਤੀ।

ਡਾ. ਪ੍ਰੀਤੀ ਯਾਦਵ ਦੇ ਨਾਲ ਭਾਰਤੀ ਫੌਜ ਦੀ 1 ਆਰਮਰਡ ਡਿਵੀਜ਼ਨ ਦੇ ਕਰਨਲ ਵਿਨੋਦ ਸਿੰਘ ਰਾਵਤ, ਏਡੀਸੀ (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਅਸ਼ੋਕ ਕੁਮਾਰ, ਐਸਈ ਡਰੇਨੇਜ ਰਾਜਿੰਦਰ ਘਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸਨ। ਉਨ੍ਹਾਂ ਨੇ ਘੱਗਰ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਅਤੇ ਕਮਜ਼ੋਰ ਥਾਵਾਂ 'ਤੇ ਮਜ਼ਬੂਤੀ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਘੱਗਰ ਤੇ ਹੋਰ ਨਦੀਆਂ ਵਿੱਚ ਕੋਈ ਪਾੜ ਨਹੀਂ ਪਿਆ ਹੈ ਅਤੇ ਜੇਕਰ ਪਾਣੀ ਦਾ ਵਹਾਅ ਇਸੇ ਤਰ੍ਹਾਂ ਜਾਰੀ ਰਿਹਾ, ਤਾਂ ਇਹ ਹੌਲੀ-ਹੌਲੀ ਘੱਟ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੌਜ ਦੀ 1 ਆਰਮਰਡ ਡਿਵੀਜ਼ਨ ਤੋਂ ਰਾਹਤ ਕਾਲਮਾਂ ਦੇ ਨਾਲ-ਨਾਲ ਐਨ ਡੀ ਆਰ ਐਫ ਦੀਆਂ ਤਿੰਨ ਟੀਮਾਂ ਨੂੰ ਘੱਗਰ, ਟਾਂਗਰੀ ਨਦੀ ਦੇ ਨਾਲ-ਨਾਲ ਘਨੌਰ, ਦੁੱਧਨਸਾਧਨ, ਸਮਾਣਾ ਅਤੇ ਸ਼ੁਤਰਾਣਾ ਖੇਤਰਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨ ਦੀ ਤਿਆਰੀ 'ਤੇ ਚਾਨਣਾ ਪਾਉਂਦੇ ਹੋਏ, ਡਾ. ਯਾਦਵ ਨੇ ਕਿਹਾ: "ਸਾਡੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰ ਰਹੀਆਂ ਹਨ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਹਰ 500 ਮੀਟਰ 'ਤੇ ਸਾਰੇ ਬੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਨੌਰ ਦੇ ਕੁਝ ਨੀਵੇਂ ਪਿੰਡਾਂ ਵਿੱਚ, ਸਾਵਧਾਨੀਪੂਰਵਕ ਲੋਕਾਂ ਨੂੰ ਪਿੰਡਾਂ ਵਿੱਚੋਂ ਕੱਢਿਆ ਗਿਆ ਹੈ। 

ਜ਼ਿਲ੍ਹੇ ਭਰ ਵਿੱਚ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਐਸਡੀਐਮਜ, ਨੋਡਲ ਅਫਸਰਾਂ ਅਤੇ ਕੰਟਰੋਲ ਰੂਮਾਂ ਦੇ ਸੰਪਰਕ ਨੰਬਰ ਵਿਆਪਕ ਤੌਰ 'ਤੇ ਸਾਂਝੇ ਕੀਤੇ ਗਏ ਹਨ।" ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਮੇਂ ਘਬਰਾਉਣ ਦੀ ਨਹੀਂ ਸੁਚੇਤ ਰਹਿਣ ਦੀ ਲੋੜ ਹੈ। 

ਉਨ੍ਹਾਂ ਜ਼ੋਰ ਦਿੱਤਾ ਕਿ ਲੋਕ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਅਪਡੇਟਾਂ 'ਤੇ ਭਰੋਸਾ ਕਰਨ ਕਿਉਂਕਿ ਸਥਿਤੀ ਕਾਬੂ ਹੇਠ ਹੈ, ਅਤੇ ਕਮਜ਼ੋਰ ਤੇ ਹੜ੍ਹ ਸੰਭਾਵੀ ਖੇਤਰਾਂ ਲਈ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਨਦੀਆਂ ਦੇ ਵੇਰਵੇ ਦਿੰਦੇ ਹੋਏ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਦੋਂ ਕਿ ਘੱਗਰ, ਟਾਂਗਰੀ, ਪਚੀਸਦਰਾ ਅਤੇ ਮਾਰਕੰਡਾ ਨਦੀਆਂ ਵਧੀਆਂ ਹੋਈਆਂ ਹਨ ਤਾਂ ਪਟਿਆਲਾ ਵੱਡੀ ਨਦੀ ਬਹੁਤ ਘੱਟ ਅਤੇ ਨਿਯੰਤਰਿਤ ਪੱਧਰ 'ਤੇ ਵਹਿ ਰਹੀ ਹੈ।

ਆਪਣੀ ਇਸ ਫੇਰੀ ਦੌਰਾਨ, ਡਾ. ਪ੍ਰੀਤੀ ਯਾਦਵ ਨੇ ਬਾਦਸ਼ਾਹਪੁਰ, ਹਰਚੰਦਪੁਰਾ, ਰਸੌਲੀ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੁਆਰਾ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD