Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਨਣ ਲਈ ਪਾਣੀ ਵਿੱਚ ਉਤਰੇ ਡਾ. ਸਨੀ ਆਲੂਵਾਲੀਆ

ਕਿਸਤੀ ਰਾਹੀਂ ਐਨਡੀਆਰਐਫ ਟੀਮ ਦੇ ਸਹਯੋਗ ਨਾਲ ਫਾਜ਼ਿਲਕਾ ਦੇ ਗੁੱਦੜ ਭੈਣੀ ਪਹੁੰਚੇ

Dr S S Ahluwalia, Dr Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab, Narinder Pal Singh Sawna, Fazilka

Web Admin

Web Admin

5 Dariya News

ਫਾਜ਼ਿਲਕਾ , 04 Sep 2025

Last updated on: Sep 05, 2025, 12:56 IST

ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਬੋਰਡ ਦੇ ਡਾ. ਸਨੀ ਆਲੂਵਾਲੀਆ ਵਾਟਰ ਬੋਟ ਰਾਹੀਂ ਫਾਜ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਦੜ ਭੈਣੀ ਵਿਖੇ ਪਹੁੰਚੇ! ਇਸ ਦੌਰਾਨ ਉਹ ਪਾਣੀ ਨਾਲ ਘਿਰੇ ਹੋਏ ਪਿੰਡ ਦੇ ਲੋਕਾਂ ਦਾ ਹਾਲ ਚਾਲ ਜਾਨਣ ਲਈ ਖੁਦ ਪਾਣੀ ਵਿੱਚ ਉਤਰੇ! ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਐਸਡੀਐਮ ਮੈਡਮ ਵੀਰਪਾਲ ਕੌਰ ਅਤੇ ਜਿਲਾ ਪ੍ਰਧਾਨ ਆਮ ਆਦਮੀ ਪਾਰਟੀ ਉਪਕਾਰ ਜਾਖੜ ਵੀ ਮੌਜੂਦ ਸਨ!

ਹੜ੍ਹ ਪ੍ਰਭਾਵਿਤ ਪਿੰਡ ਦੇ ਲੋਕਾਂ ਦਾ ਹਾਲ ਜਾਨਣ  ਉਪਰੰਤ ਉਹਨਾਂ ਲੋਕਾਂ ਨੂੰ ਪੁੱਛਿਆ ਕਿ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਹਰ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਪਿੰਡ ਵਾਸੀਆਂ ਨੇ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲ ਰਹੀ ਰਾਹਤ ਸਮੱਗਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖਾਣ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਫੀਡ ਮਿਲ ਰਿਹਾ ਹੈ ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ। 

ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕ ਵੀ ਲਗਾਤਾਰ ਸਾਡੇ ਵਿੱਚ ਵਿਚਰ ਕੇ ਸਾਡਾ ਹਾਲ ਜਾਣ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਇੱਥੇ ਇੱਕ ਬੰਨ੍ਹ ਬਣਾਇਆ ਜਾਵੇ ਤਾਂ ਜੋ ਪਾਣੀ ਦੀ ਇਹ ਮਾਰ ਸਾਡੇ ਪਿੰਡਾਂ ਨੂੰ ਨਾ ਪਵੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਤੇ ਇਸ ਬੰਨ੍ਹ ਦੀ ਪਰਪੋਜ਼ਲ ਭੇਜੀ ਜਾਵੇਗੀ। 

ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਜਮੀਨਾਂ ਨੂੰ ਪੱਕੀਆਂ ਤੇ ਗਿਰਦਾਵਰੀ ਕਰਨ ਦੀ ਗੱਲ ਕਹੀ ਗਈ ਕਿਉਂਕਿ ਜਮੀਨ ਪੱਕੀ ਤੇ ਗਿਰਦਾਵਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀਆਂ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਨ੍ਹਾਂ ਲੋਕਾਂ ਦੀ ਇਸ ਮੰਗ ਨੂੰ ਅੱਗੇ ਸਰਕਾਰ ਕੋਲ ਰੱਖਣਗੇ ਤੇ ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਜਲਦ ਤੋਂ ਜਲਦ ਇਸ ਦਾ ਕੋਈ ਕਿਸਾਨਾਂ ਦੇ ਪੱਖ ਵਿੱਚ ਫੈਸਲਾ ਹੋਵੇ ਤਾਂ ਜੋ ਇਲ੍ਹਾਂ ਨੂੰ ਆਪਣੀਆਂ ਹੜ੍ਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲ ਸਕੇ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਉਹ ਖੁਦ ਵੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਤੇ ਫੀਡ ਲੈ ਕੇ ਪਹੁੰਚ ਰਹੇ ਹਨ ਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਵੀ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫਤ ਵਿੱਚ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਤਨੋ ਮਨੋ ਆਪਣੇ ਲੋਕਾਂ ਦੇ ਨਾਲ ਖੜ੍ਹੀਏ ਤੇ ਇਨ੍ਹਾਂ ਦੀ ਦਿਨ ਰਾਤ ਸੇਵਾ ਕਰੀਏ।

 

Tags: Dr S S Ahluwalia , Dr Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab , Narinder Pal Singh Sawna , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD