Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ/ਪਠਾਨਕੋਟ , 04 Sep 2025

Last updated on: Sep 05, 2025, 13:28 IST

ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ।

ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ ਅਸੀਂ ਬਹੁਤ ਮਾਰ ਝੱਲੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਕੂਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਂਣਾ ਪਿਆ।

ਉਨ੍ਹਾਂ ਕਿਹਾ ਕਿ ਇਸ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਹੁਤ ਜਲਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਪਰਿਵਾਰਾਂ ਦੇ ਲਈ ਆਰਥਿਕ ਸਹਾਇਤਾਂ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ 8 ਪਰਿਵਾਰ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਹੜ੍ਹਾਂ ਦੇ ਅੰਦਰ ਰੁੜ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 4 ਪਰਿਵਾਰਾਂ ਦੇ ਲਈ ਜਿਸ ਵਿੱਚ ਪਿੰਡ ਅੱਤੇਪੁਰ ਤੋਂ ਨੋਜਵਾਨ ਜਗਤਾਰ, ਢਾਂਗੂ ਸਰਾਂ ਤੋਂ ਸਾਹਿਲ, ਰਾਜਪੂਰਾ ਤੋਂ ਕੇਸਵ ਕੁਮਾਰ ਅਤੇ ਰੇਸਮਾਂ ਇਨ੍ਹਾਂ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਚੈਕ ਪੰਜਾਬ ਸਰਕਾਰ ਵੱਲੋਂ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਪਹਿਲਾ ਜਿਲ੍ਹਾ ਹੈ ਜਿਸ ਵਿੱਚ ਇਹ ਸੁਰੂਆਤ ਹੋਈ ਹੈ, ਜਿਲ੍ਹਾ ਪ੍ਰਸਾਸਨ ਦਾ ਵੀ ਧੰਨਵਾਦ ਹੈ ਕਿ ਉਨ੍ਹਾਂ ਬਹੁਤ ਜਲਦੀ ਕਾਰਵਾਈ ਕਰਦਿਆਂ ਰਿਪੋਰਟ ਪੇਸ ਕੀਤੀ । ਉਨ੍ਹਾਂ ਕਿਹਾ ਕਿ ਰਹਿੰਦੇ ਚਾਰ ਪਰਿਵਾਰਾਂ ਦੇ ਕਾਗਜਾਤ ਜੋ ਪੂਰਨ ਨਹੀਂ ਹਨ ਉਨ੍ਹਾ ਚਾਰ ਪਰਿਵਾਰਾਂ ਨੂੰ ਵੀ ਜਲਦੀ ਆਰਥਿਕ ਸਹਾਇਤਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਲਈ ਸਾਡੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸੰਕਟ ਦੀ ਘੜ੍ਹੀ ਵਿੱਚ ਬਾਹਰ ਨਿਕਲਣ ਦੇ ਲਈ ਬੱਲ ਦੇਣ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD