Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

1902 ਪਿੰਡ ਅਤੇ 3.84 ਲੱਖ ਤੋਂ ਵੱਧ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਚੰਡੀਗੜ੍ਹ , 04 Sep 2025

Last updated on: Sep 05, 2025, 13:31 IST

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ ਜਦਕਿ 15 ਜ਼ਿਲ੍ਹਿਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ ਵਿੱਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ 'ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 20,972 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ਦੇ (5581 ਵਿਅਕਤੀ), ਫਿਰੋਜ਼ਪੁਰ (3804), ਫਾਜ਼ਿਲਕਾ (3032), ਅੰਮ੍ਰਿਤਸਰ (2734), ਪਠਾਨਕੋਟ (1139), ਹੁਸ਼ਿਆਰਪੁਰ (1615), ਕਪੂਰਥਲਾ (1428), ਜਲੰਧਰ (511), ਬਰਨਾਲਾ (539), ਮਾਨਸਾ (178), ਮੋਗਾ (145), ਰੂਪਨਗਰ (245) ਅਤੇ ਜ਼ਿਲ੍ਹਾ ਤਰਨ ਤਾਰਨ ਦੇ 21 ਵਿਅਕਤੀ ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਠਹਿਰ ਦੇਣ ਵਾਸਤੇ ਸੂਬੇ ਭਰ ਵਿੱਚ 196 ਰਾਹਤ ਕੈਂਪ ਇਸ ਸਮੇਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਦੇ ਮੁਕਾਬਲੇ 29 ਹੋਰ ਕੈਂਪਾਂ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ ਵਿੱਚ 23 ਕੈਂਪ, ਬਰਨਾਲਾ ਵਿੱਚ 36, ਪਟਿਆਲਾ ਵਿੱਚ 27, ਜਲੰਧਰ ਵਿੱਚ 18, ਐਸ.ਬੀ.ਐਸ. ਨਗਰ ਵਿੱਚ 23, ਅੰਮ੍ਰਿਤਸਰ ਵਿੱਚ 16, ਪਠਾਨਕੋਟ ਵਿੱਚ 14, ਗੁਰਦਾਸਪੁਰ ਵਿੱਚ 13, ਫਿਰੋਜ਼ਪੁਰ ਵਿੱਚ 8, ਰੂਪਨਗਰ ਵਿੱਚ 4, ਹੁਸ਼ਿਆਰਪੁਰ ਵਿੱਚ 5, ਕਪੂਰਥਲਾ ਵਿੱਚ 4, ਮੋਗਾ ਅਤੇ ਮਾਨਸਾ ਵਿੱਚ 2-2 ਅਤੇ ਸੰਗਰੂਰ ਵਿੱਚ 1 ਕੈਂਪ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਨ੍ਹਾਂ ਕੈਂਪਾਂ ਵਿੱਚ 6755 ਲੋਕ ਠਹਿਰੇ ਹੋਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਵਿਅਕਤੀ ਫਾਜ਼ਿਲਕਾ (2339), ਹੁਸ਼ਿਆਰਪੁਰ (1041), ਫਿਰੋਜ਼ਪੁਰ (749), ਪਠਾਨਕੋਟ (581), ਜਲੰਧਰ (511), ਬਰਨਾਲਾ (539), ਅੰਮ੍ਰਿਤਸਰ (371), ਰੂਪਨਗਰ (245), ਮੋਗਾ (145), ਮਾਨਸਾ (89), ਸੰਗਰੂਰ (75), ਕਪੂਰਥਲਾ (57) ਅਤੇ ਗੁਰਦਾਸਪੁਰ ਦੇ (13) ਵਿਅਕਤੀ ਸ਼ਾਮਲ ਹਨ।

ਮਨੁੱਖੀ ਜਾਨਾਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 6 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 14 ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 43 ਜਾਨਾਂ ਜਾ ਚੁੱਕੀਆਂ ਹਨ। ਸਭ ਤੋਂ ਵੱਧ ਹੁਸ਼ਿਆਰਪੁਰ ‘ਚ (7) ਅਤੇ ਪਠਾਨਕੋਟ ‘ਚ (6) ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਜਦਕਿ ਬਰਨਾਲਾ ਅਤੇ ਅੰਮ੍ਰਿਤਸਰ ਵਿੱਚ 5-5, ਲੁਧਿਆਣਾ ਅਤੇ ਬਠਿੰਡਾ ਵਿੱਚ 4-4, ਮਾਨਸਾ (3), ਗੁਰਦਾਸਪੁਰ ਅਤੇ ਐਸ.ਏ.ਐਸ. ਨਗਰ ਵਿੱਚ 2-2 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਇਸੇ ਤਰ੍ਹਾਂ ਪਟਿਆਲਾ, ਰੂਪਨਗਰ, ਸੰਗਰੂਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ 1-1 ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।ਫ਼ਸਲਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ 18 ਜ਼ਿਲ੍ਹਿਆਂ ‘ਚ ਖੜ੍ਹੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਗੁਰਦਾਸਪੁਰ ਵਿਚ 40,169 ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ, ਇਸ ਤੋਂ ਬਾਅਦ ਅੰਮ੍ਰਿਤਸਰ ‘ਚ (26,701) ਹੈਕਟੇਅਰ, ਫਾਜ਼ਿਲਕਾ (17,786), ਫਿਰੋਜ਼ਪੁਰ (17,221), ਕਪੂਰਥਲਾ (17,807), ਤਰਨ ਤਾਰਨ (12,828), ਮਾਨਸਾ (11042), ਸੰਗਰੂਰ (6560), ਹੁਸ਼ਿਆਰਪੁਰ (8322), ਜਲੰਧਰ (4800), ਐਸ.ਏ.ਐਸ. ਨਗਰ (2000), ਪਠਾਨਕੋਟ (2442), ਮੋਗਾ (2240), ਪਟਿਆਲਾ (600), ਬਠਿੰਡਾ (587), ਐਸ.ਬੀ.ਐਸ. ਨਗਰ (362), ਰੂਪਨਗਰ (300) ਅਤੇ ਲੁਧਿਆਣਾ ‘ਚ (32) ਹੈਕਟੇਅਰ ਫ਼ਸਲਾਂ ਬਰਬਾਦ ਹੋ ਗਈਆਂ ਹਨ।

ਸ. ਮੁੰਡੀਆ ਨੇ ਦੱਸਿਆ ਕਿ ਹੜ੍ਹਾਂ ਨਾਲ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਕਰਕੇ 3,84,205 ਆਬਾਦੀ ਪ੍ਰਭਾਵਿਤ ਹੋਈ ਹੈ। ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ ਦੇ (329 ਪਿੰਡ), ਅੰਮ੍ਰਿਤਸਰ (190), ਕਪੂਰਥਲਾ (144), ਹੁਸ਼ਿਆਰਪੁਰ (168), ਮਾਨਸਾ (95), ਫਿਰੋਜ਼ਪੁਰ (102), ਪਠਾਨਕੋਟ (88), ਫਾਜ਼ਿਲਕਾ (77), ਸੰਗਰੂਰ (107), ਤਰਨ ਤਾਰਨ (70), ਜਲੰਧਰ (64), ਪਟਿਆਲਾ (85), ਐਸ.ਬੀ.ਐਸ. ਨਗਰ (28), ਬਠਿੰਡਾ (21), ਫਰੀਦਕੋਟ (15), ਰੂਪਨਗਰ (44), ਲੁਧਿਆਣਾ (52), ਬਰਨਾਲਾ (121), ਸ੍ਰੀ ਮੁਕਤਸਰ ਸਾਹਿਬ (23), ਮਾਲੇਰਕੋਟਲਾ (12), ਐਸ.ਏ.ਐਸ. ਨਗਰ (15) ਅਤੇ ਮੋਗਾ ਦੇ (52) ਪਿੰਡ ਸ਼ਾਮਲ ਹਨ।

ਮਾਲ ਮੰਤਰੀ ਨੇ ਕਿਹਾ ਕਿ ਕੁੱਲ 3,84,205 ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਅੰਮ੍ਰਿਤਸਰ ‘ਚ (1,35,880) ਵਿਅਕਤੀ, ਗੁਰਦਾਸਪੁਰ (1,45,000), ਫਿਰੋਜ਼ਪੁਰ (38,594) ਅਤੇ ਫਾਜ਼ਿਲਕਾ ‘ਚ (24,212) ਵਿਅਕਤੀ ਪ੍ਰਭਾਵਿਤ ਹੋਏ ਹਨ। ਇਸੇ ਤਰ੍ਹਾਂ ਪਠਾਨਕੋਟ ਦੇ (15,503) ਵਿਅਕਤੀ, ਕਪੂਰਥਲਾ (5728), ਐਸ.ਏ.ਐਸ. ਨਗਰ (13,000), ਹੁਸ਼ਿਆਰਪੁਰ (2465), ਬਰਨਾਲਾ (1252), ਜਲੰਧਰ (1090), ਮੋਗਾ (800), ਰੂਪਨਗਰ (368), ਮਾਨਸਾ (178), ਸੰਗਰੂਰ (75) ਅਤੇ ਤਰਨ ਤਾਰਨ ਦੇ (60) ਵਿਅਕਤੀ ਸ਼ਾਮਲ ਹਨ।

ਸ. ਮੁੰਡੀਆਂ ਨੇ ਕਿਹਾ ਕਿ 9 ਹੋਰ ਟੀਮਾਂ ਨੂੰ ਰਾਹਤ ਕਾਰਜਾਂ ਵਿੱਚ ਲਗਾਉਣ ਨਾਲ ਹੁਣ 31 ਐਨ.ਡੀ.ਆਰ.ਐਫ. ਟੀਮਾਂ ਸੂਬੇ ਭਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ 6-6 ਟੀਮਾਂ ਵਿੱਚ ਤਾਇਨਾਤ ਹਨ ਜਦਕਿ ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ 4-4, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 3-3, ਜਲੰਧਰ ਅਤੇ ਰੂਪਨਗਰ ਵਿੱਚ 2-2) ਅਤੇ ਕਪੂਰਥਲਾ ਵਿੱਚ 1 ਟੀਮ ਤਾਇਨਾਤ ਹੈ। ਇਸੇ ਤਰ੍ਹਾਂ ਐਸ.ਡੀ.ਆਰ.ਐਫ. ਦੀਆਂ ਵੀ ਦੋ ਟੀਮਾਂ ਕਪੂਰਥਲਾ ਜ਼ਿਲ੍ਹੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਫ਼ੌਜ, ਜਲ ਸੈਨਾ ਅਤੇ ਹਵਾਈ ਸੈਨਾ ਦੀਆਂ 28 ਟੁਕੜੀਆਂ ਵੀ ਸੂਬੇ ਵਿੱਚ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਵਿੱਚ (4), ਅੰਮ੍ਰਿਤਸਰ (2), ਫਿਰੋਜ਼ਪੁਰ (5), ਪਠਾਨਕੋਟ (3), ਜਲੰਧਰ, ਰੂਪਨਗਰ ਅਤੇ ਤਰਨ ਤਾਰਨ ਵਿੱਚ 2-2, ਐਸ.ਬੀ.ਐਸ. ਨਗਰ (4), ਫਾਜ਼ਿਲਕਾ (2), ਪਟਿਆਲਾ ਅਤੇ ਕਪੂਰਥਲਾ ਵਿੱਚ 1-1 ਟੀਮ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਤਕਰੀਬਨ 35 ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ। ਬੀ.ਐਸ.ਐਫ ਵੱਲੋਂ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਰਾਹਤ ਅਤੇ ਬਚਾਅ ਕਾਰਜ ਸਰਗਰਮੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ 134 ਕਿਸ਼ਤੀਆਂ ਅਤੇ ਇੱਕ ਸਰਕਾਰੀ ਹੈਲੀਕਾਪਟਰ ਵੀ ਕੰਮ ਵਿੱਚ ਲਗਾਇਆ ਹੋਇਆ ਹੈ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD