Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

Prabhjot Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 04 Sep 2025

Last updated on: Sep 05, 2025, 13:47 IST

ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ। ਉਨ੍ਹਾਂ  ਇਹ ਵੰਡ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਇਸ ਮੌਕੇ ਉੱਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਪ੍ਰਭਜੋਤ ਕੌਰ ਅਤੇ ਮੋਹਾਲੀ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਲਈ ਰਾਹਤ ਸਮੱਗਰੀ ਪ੍ਰਦਾਨ ਕੀਤੀ ਗਈ, ਜਿਸ ਵਿੱਚ ਪਸ਼ੂਆਂ ਲਈ ਚੋਕਰ ਤੇ ਫੀਡ, ਅਤੇ ਰਾਸ਼ਨ ਵਿੱਚ ਮੂੰਗੀ ਦੀ ਦਾਲ, ਕਾਲੇ ਛੋਲੇ, ਚਾਵਲ, ਰਸ, ਚੀਨੀ, ਚਾਹ ਪੱਤੀ, ਸਰੋਂ ਦਾ ਤੇਲ ਅਤੇ ਬਿਸਕੁਟ ਸ਼ਾਮਲ ਸਨ।ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤ ਖੇਤਰਾਂ ਦੇ ਲੋਕ ਮੁਸ਼ਕਲ ਘੜੀਆਂ ਦਾ ਸਾਹਮਣਾ ਕਰ ਰਹੇ ਹਨ, ਅਤੇ ਮੋਹਾਲੀ ਵਾਸੀ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਲੋੜੀਂਦੀ ਮਦਦ ਲੋਕਾਂ ਤੱਕ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਵੀ ਸਮਾਨ ਦੀ ਲੋੜ ਹੋਵੇਗੀ, ਉਹ ਬਿਨਾਂ ਦੇਰੀ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD