Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੁਲਵੰਤ ਸਿੰਘ ਪੰਡੋਰੀ ਅਤੇ ਪਰਮਿੰਦਰ ਸਿੰਘ ਭੰਗੂ ਨੇ ਪਸ਼ੂਆਂ ਲਈ ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਭੇਜੀਆਂ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ 'ਚ ਜੁਟੀ, ਸਾਂਝੇ ਹੰਭਲੇ ਦਾ ਵੇਲਾ: ਵਿਧਾਇਕ ਪੰਡੋਰੀ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਹਿਲ ਕਲਾਂ , 04 Sep 2025

Last updated on: Sep 05, 2025, 15:25 IST

ਜ਼ਿਲ੍ਹਾ ਬਰਨਾਲਾ ਦੇ ਹਲਕਾ ਮਹਿਲ ਕਲਾਂ ਤੋਂ ਅੱਜ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ. ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਇੱਥੇ ਅਨਾਜ ਮੰਡੀ ਤੋਂ ਪਸ਼ੂਆਂ ਲਈ ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਦੀ ਮਾਰ ਹੇਠ ਪੰਜਾਬ ਦੇ ਕਈ ਜ਼ਿਲ੍ਹੇ ਆਏ ਹੋਏ ਹਨ ਅਤੇ ਇਹ ਵੇਲਾ ਹੈ ਕਿ ਸਾਨੂੰ ਹੜ੍ਹ ਪੀੜਤ ਲੋਕਾਂ ਲਈ ਖੜ੍ਹਨਾ ਚਾਹੀਦਾ ਹੈ। 

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਲਈ ਜੁਟੀ ਹੋਈ ਹੈ ਅਤੇ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਓਨ੍ਹਾਂ ਕਿਹਾ ਕਿ ਇਹ ਵੇਲਾ ਸਾਂਝੇ ਤੌਰ 'ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਹੈ। ਓਨ੍ਹਾਂ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਇਸ ਔਖੀ ਘੜੀ ਵਿੱਚ ਲੋਕਾਂ ਨਾਲ ਖੜ੍ਹਨ ਦੀ ਅਪੀਲ ਕੀਤੀ।

ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪੀੜਤਾਂ ਦੀ ਮਦਦ ਦੀ ਜ਼ਿੰਮੇਵਾਰੀ ਮਿਲੀ ਹੈ, ਇਸ ਲਈ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਲਗਾਤਾਰ ਰਾਹਤ ਸਮੱਗਰੀ ਓਥੋਂ ਦੇ ਲੋਕਾਂ ਦੀ ਮਦਦ ਲਈ ਭੇਜੀ ਜਾ ਰਹੀ ਹੈ ਅਤੇ ਅੱਜ ਪਸ਼ੂਆਂ ਲਈ ਅਚਾਰ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਪੀ ਏ ਹਰਮਨਜੀਤ ਸਿੰਘ, ਪੀ ਏ ਬਿੰਦਰ ਸਿੰਘ, ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD