Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਡਾ. ਅਮਨਦੀਪ ਕੌਰ ਅਰੋੜਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋੜਵੰਦਾਂ ਲਈ ਚਾਵਲ, ਰਾਸ਼ਨ ਕਿੱਟਾਂ ਆਦਿ ਰਾਹਤ ਸਮੱਗਰੀ ਭੇਜੀ

ਕਿਹਾ ! ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 04 Sep 2025

Last updated on: Sep 05, 2025, 15:39 IST

ਪੰਜਾਬ ਸਰਕਾਰ ਹੜ ਪੀੜਤ ਇਲਾਕਿਆਂ ਵਿੱਚ ਵਿਆਪਕ ਪੱਧਰ ਤੇ ਰਾਹਤ ਤੇ ਬਚਾਓ ਦਾ ਕੰਮ ਕਰ ਰਹੀ ਹੈ, ਜਿਸ ਵਿੱਚ ਸਮੁੱਚੇ ਪੰਜਾਬ ਵਾਸੀ ਸਹਿਯੋਗ ਦੇ ਰਹੇ ਹਨ। ਇਸ ਆਫਤ ਦੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਇਹਨਾਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਤੋਂ ਫਿਰੋਜਪੁਰ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ ਚਾਵਲ, ਰਾਸ਼ਨ ਕਿੱਟਾਂ, ਬੱਚਿਆਂ ਤੇ ਔਰਤਾਂ ਲਈ ਲੋੜੀਂਦੀ ਜਰੂਰੀ ਰਾਹਤ ਸਮੱਗਰੀ ਭੇਜਣ ਮੌਕੇ ਕੀਤਾ। ਉਨ੍ਹਾਂ ਨੇ ਰਾਹਤ ਸਮੱਗਰੀ ਨੂੰ ਰਵਾਨਾ ਕਰਨ ਉਪਰੰਤ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਫਤ ਦੀ ਘੜ੍ਹੀ ਵਿੱਚ ਹਰ ਸਮੇਂ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਹਨ। 

ਸਮਾਜ ਸੇਵੀ ਸੰਗਠਨਾਂ ਵੱਲੋਂ ਵੀ ਇਸ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਅਸੀ ਨਿਰੰਤਰ ਰਾਹਤ ਸਮੱਗਰੀ ਭੇਜ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਪਸ਼ੂਆਂ ਲਈ ਚਾਰਾ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ।

ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ। ਜਦੋਂ ਲੋਕ ਮੁਸ਼ਕਲ ਵਿੱਚ ਹਨ, ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ।

 

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD