Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਮੋਗਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਗਲੇ ਪੜਾਅ ਵਿੱਚ ਮੈਡੀਸਨ ਅਤੇ ਘਰਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ – ਡਾਕਟਰ ਐਸ.ਪੀ. ਸਿੰਘ ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi, Moga

Web Admin

Web Admin

5 Dariya News

ਮੋਗਾ , 05 Sep 2025

Last updated on: Sep 05, 2025, 15:58 IST

ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਮਸ਼ਹੂਰ ਕਾਰੋਬਾਰੀ ਡਾਕਟਰ ਐਸ.ਪੀ. ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਮੋਗਾ ਦੇ ਧੂਸੀ ਬੰਨ੍ਹ ਨਾਲ ਲੱਗਦੇ ਸੰਘੇੜਾ, ਰਾਉਵਾਲ, ਮੇਲਕ ਕੰਗਾ, ਕੰਬੋ ਖੁਰਦ (ਕੋਡੀਵਾਲ) ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਦਾ ਦੁੱਖ ਸੁਣਿਆ। ਇਸ ਮੌਕੇ ਉਨ੍ਹਾਂ ਹਾਲਾਤਾ ਨੂੰ ਦੇਖਦੇ ਹੋਏ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ। 

ਇਸ ਮੌਕੇ ਉਹਨਾਂ ਨਾਲ ਜੀਰਾ ਦੇ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਅਤੇ ਵੀ ਮੌਜੂਦ ਸਨ। ਡਾ. ਓਬਰਾਏ ਜੀ ਦੀ ਯੋਗ ਅਗਵਾਈ ਵਿੱਚ ਅਤੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀ ਦੇਖ ਰੇਖ ਹੇਠ ਵੱਖ ਵੱਖ ਜਿਲਿਆਂ ਵਿੱਚ ਟਰੱਸਟ ਦੇ ਵਲੰਟੀਅਰ ਦਿਨ ਰਾਤ ਸੇਵਾਵਾਂ ਨਿਭਾ ਰਹੇ ਹਨ। 

ਮੇਲਕ ਕੰਗਾਂ ਪਿੰਡ ਵਿਖੇ ਸਮਾਜ ਸੇਵੀ ਦਿਲਬਾਗ ਸਿੰਘ ਮੇਲਕ ਕੰਗਾ ਨੇ ਉਬਰਾਏ ਸਾਹਿਬ ਨੂੰ ਉਥੋਂ ਦੀ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਬਰਾਏ ਸਾਹਿਬ ਨੇ ਐਲਾਨ ਕੀਤਾ ਗਿਆ ਕਿ ਜਦ ਤਕ ਲੋੜ ਹੈ, ਸਪਲਾਈ ਜਾਰੀ ਰਹੇਗੀ ਅਤੇ ਕੋਈ ਵੀ ਪਸ਼ੂ ਭੁੱਖਾ ਨਹੀਂ ਰਹੇਗਾ। 

ਸੁੱਕਾ ਰਾਸ਼ਨ ਵੀ ਮੁੱਕਣ ਨਹੀਂ ਦਿੱਤਾ ਜਾਵੇਗਾ। ਹੋਰ ਵੀ ਜਿੱਥੇ ਵੀ ਕਿਤੇ ਵੀ ਕੋਈ ਲੋੜ ਹੋਈ ਉਥੇ ਹਰ ਲੋੜ ਟਰੱਸਟ ਵੱਲੋਂ ਪੂਰੀ ਕੀਤੀ ਜਾਵੇਗੀ। ਡਾ. ਉਬਰਾਏ ਸਾਹਿਬ ਨੇ ਦੱਸਿਆ ਕਿ ਜਿਵੇਂ ਹੀ ਪਾਣੀ ਘਟਣਾ ਸ਼ੁਰੂ ਹੋਵੇਗਾ ਅਗਲੀ ਲੋੜ ਦਵਾਈਆਂ ਅਤੇ ਘਰਾਂ ਦੀ ਮੁਰੰਮਤ ਦੀ ਹੋਵੇਗੀ। ਟਰੱਸਟ ਵੱਲੋਂ ਪਸ਼ੂਆਂ ਅਤੇ ਲੋਕਾਂ ਲਈ ਦਵਾਈਆਂ ਦੀ ਵੱਡੀ ਸਪਲਾਈ ਅਤੇ ਡਾਕਟਰਾਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। 

2023 ਵਿੱਚ ਜਿਵੇਂ ਪੰਜਾਬ ਵਿੱਚ ਟਰੱਸਟ ਵੱਲੋਂ 300 ਘਰਾਂ ਦੀ ਮੁਰੰਮਤ ਕੀਤੀ ਗਈ ਸੀ, ਉਸੇ ਤਰ੍ਹਾਂ ਇਸ ਵਾਰੀ ਵੀ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਐਸ.ਪੀ. ਸਿੰਘ ਉਬਰਾਏ, ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਅਤੇ ਟਰੱਸਟ ਦੀ ਮੋਗਾ ਟੀਮ ਵੱਲੋਂ ਰਾਸ਼ਨ ਕਿੱਟਾ, ਪਸੂਆਂ ਦਾ ਚਾਰਾ ਅਤੇ ਔਰਤਾਂ ਤੇ ਬੱਚਿਆਂ ਦਾ ਸਮਾਨ ਵੰਡਿਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਗੋਕਲ ਚੰਦ ਬੁੱਘੀਪੁਰਾ, ਜਰਨਲ ਸਕੱਤਰ ਅਵਤਾਰ ਸਿੰਘ ਘੋਲੀਆਂ, ਜ਼ਿਲ੍ਹਾ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ (ਮੁੱਖ ਸੰਪਾਦਕ: 'ਮਹਿਕ ਵਤਨ ਦੀ ਲਾਈਵ' ਬਿਓਰੋ), ਟਰੱਸਟੀ ਹਰਜਿੰਦਰ ਸਿੰਘ ਚੁਗਾਵਾਂ, ਟਰੱਸਟੀ ਹਰਭਿੰਦਰ ਸਿੰਘ ਜਾਨੀਆ, ਟਰੱਸਟੀ ਸੁਖਦੇਵ ਸਿੰਘ ਬਰਾੜ, ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ, ਟਰੱਸਟੀ ਰਾਮ ਸਿੰਘ ਜਾਨੀਆ, ਟਰੱਸਟੀ ਮੈਡਮ ਨਰਜੀਤ ਕੌਰ ਬਰਾੜ, ਸੁਖਦੇਵ ਸਿੰਘ ਢੇਸੀ, ਦਫਤਰ ਇੰਚਾਰਜ ਮੈਡਮ ਜਸਵੀਰ ਕੌਰ ਬੱਘੀਪੁਰਾ, ਕਾਕਾ ਮੁੰਨਣ ਆਦਿ ਹੋਰ ਪਤਵੰਤੇ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD