Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਭਾਰਤ ਸਰਕਾਰ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 05 Sep 2025

Last updated on: Sep 05, 2025, 16:38 IST

ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨ ਲਈ ਭੇਜੀ ਗਈ ਟੀਮ ਜਿਸ ਵਿੱਚ ਸ਼੍ਰੀ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਰੈਕਟਰ ਮਨਿਸਟਰੀ ਆਫ ਜਲ ਸ਼ਕਤੀ,  ਆਰ.ਕੇ. ਤਿਵਾੜੀ ਸੀ.ਈ.ਏ. ਪਾਵਰ ਮੰਤਰਾਲਾ ਸ਼ਾਮਿਲ ਹਨ, ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦਾ ਦੌਰਾ ਕਰਕੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਸਨ। ਇਸ ਦੌਰਾਨ ਕੇਂਦਰੀ ਟੀਮ ਵੱਲੋਂ ਫਿਰੋਜ਼ਪੁਰ ਦੇ ਸਤਲੁਜ ਦਰਿਆ ਦੇ ਕੰਢੇ ਤੇ ਪਿੰਡਾਂ ਅਤੇ ਹੂਸੈਨੀਵਾਲਾ ਦਾ ਦੌਰਾ ਕਰਕੇ ਗਰਾਊਂਡ ਜ਼ੀਰੋ ਦੀ ਰਿਪੋਰਟ ਹਾਸਲ ਕੀਤੀ ਗਈ। ਇਸ ਦੌਰਾਨ ਹੁਸੈਨੀਵਾਲਾ ਵਿਖੇ ਡਿਪਟੀ ਕਮਿਸ਼ਨਰ ਅਤੇ ਫੌਜ ਮੁਖੀਆਂ ਨੇ ਕੇਂਦਰੀ ਟੀਮ ਨੂੰ ਸਤਲੁਜ ਦਰਿਆ ਵਿੱਚ ਪਾਣੀ ਅਤੇ ਸਥਾਨਕ ਹਾਲਾਤਾਂ ਦੀ ਜਾਣਕਾਰੀ ਦਿੱਤੀ। 

ਕੇਂਦਰੀ ਟੀਮ ਵੱਲੋਂ ਫੌਜ ਦੇ ਅਧਿਕਾਰੀਆਂ ਨੂੰ ਹੁਸੈਨੀਵਾਲਾ ਵਿਖੇ ਹੋਏ ਸੈਨਾ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਇਨਾ ਕਰਕੇ ਉਸ ਦੀ ਮੁੜ ਉਸਾਰੀ ਤੇ ਆਉਣ ਵਾਲੇ ਖਰਚੇ ਦਾ ਅਨੁਮਾਨ ਲਗਾ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਨੂੰ ਭੇਜਿਆ ਜਾਵੇ ਤਾਂ ਜੋ ਇਸ ਨੂੰ ਮੁੜ ਤੋਂ ਉਸਾਰਿਆ ਜਾ ਸਕੇ। ਇਸ ਤੋਂ ਪਹਿਲਾਂ ਕੇਂਦਰੀ ਟੀਮ ਵੱਲੋਂ ਹੂਸੈਨੀਵਾਲਾ ਹੈਡ ਵਰਕਸ ਵਿਖੇ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ। 

ਇਸ ਉਪਰੰਤ ਕੇਂਦਰੀ ਟੀਮ ਵੱਲੋਂ ਬਾਰੇ ਕੇ ਰਾਹਤ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉਥੇ ਲੋਕਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਵੱਲੋਂ ਇਸ ਮੌਕੇ ਰਾਹਤ ਕੇਂਦਰ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੇਂਦਰੀ ਟੀਮ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ ਪ੍ਰਭਾਵਿਤਾਂ ਦੀ ਕੀਤੀ ਜਾ ਰਹੀ ਮਦਦ ਉਹਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣੂ ਕਰਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸਡੀਐਮ ਫਿਰੋਜ਼ਪੁਰ ਅਮਨਦੀਪ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD