Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਲਈ ਚਾਰਾ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖਡੂਰ ਸਾਹਿਬ , 05 Sep 2025

Last updated on: Sep 05, 2025, 17:26 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ  ਮਨਜਿੰਦਰ ਸਿੰਘ ਲਾਲਪੁਰਾ ਨੇ ਮੁੰਡਾ ਪਿੰਡ  ਵਿਖੇ  ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ  ਕੀਤੀ ਹੈ। ਜਿਸ ਵਿੱਚ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸਾਡੇ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ।

ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12  ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਹਲਕੇ ਦੇ ਪਿੰਡਾਂ ਵਿੱਚ ਪਹੁੰਚ ਕੇ  ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਰਾਹਤ ਸਮੱਗਰੀ ਵੰਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ ।

ਵਿਧਾਇਕ ਲਾਲਪੁਰਾ ਨੇ ਕਿਹਾ, "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਜਨਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।  

ਇਸ ਸਮੇਂ ਉਨਾਂ ਦੇ ਨਾਲ  ਚੇਅਰਮੈਨ ਪ੍ਰਭਜੋਤ ਕੌਰ ਜਿਲਾ ਯੋਜਨਾ ਬੋਰਡ ਮੋਹਾਲੀ , ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭੈਲ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD