Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਪਤਨੀ ਤੇ ਸੰਗਤਾਂ ਸਮੇਤ ਕੀਤਾ ਸੁਖਮਨੀ ਸਾਹਿਬ ਦਾ ਪਾਠ

ਘੁਡਾਣੀ ਕਲਾਂ ਦੇ ਇਤਿਹਾਸਕ ਗੁਰੂ ਘਰ ਚੋਲਾ ਸਾਹਿਬ ਵਿਖੇ ਕੀਤੇ ਪਾਠ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ,ਖੰਨਾ (ਲੁਧਿਆਣਾ) , 05 Sep 2025

Last updated on: Sep 05, 2025, 17:40 IST

ਸੂਬੇ ਅੰਦਰ ਹੜ੍ਹਾਂ ਦੀ ਮਾਰ ਤੋਂ ਪੰਜਾਬ ਨੂੰ ਬਚਾਉਣ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪਾਇਲ ਹਲਕੇ ਦੇ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਪਤਨੀ ਰਮਨਜੀਤ ਕੌਰ ਅਤੇ ਸੰਗਤਾਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਅਰਦਾਸ ਵੀ ਕੀਤੀ ਗਈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੀ ਬਹੁਤ ਵੱਡੀ ਮਹੱਤਤਾ ਹੈ। 

ਇਥੇ ਕੀਤੀ ਅਰਦਾਸ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਮਿਹਰ ਨਾਲ ਪੰਜਾਬ ‘ਚ ਹੋਈ ਕੁਦਰਤੀ ਆਫ਼ਤਾਂ ਦਾ ਦੌਰ ਹੁਣ ਰੁਕੇਗਾ ਅਤੇ ਸੂਬਾ ਮੁੜ ਖੁਸ਼ਹਾਲੀ ਦੀ ਰਾਹ ‘ਤੇ ਤੁਰੇਗਾ। ਇਤਿਹਾਸਕ ਸੰਦਰਭ ਦਿੰਦੇ ਹੋਏ ਵਿਧਾਇਕ ਨੇ ਕਿਹਾ ਕਿ ਜਦੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਸਾਹਿਬ ਵੱਲ ਆ ਰਹੇ ਸਨ, ਤਾਂ ਉਹ ਘੁਡਾਣੀ ਕਲਾਂ ਵਿਖੇ ਸਭ ਤੋਂ ਵੱਧ ਸਮਾਂ ਠਹਿਰੇ ਸਨ। 

ਗੁਰੂ ਸਾਹਿਬ ਨੇ ਇਸ ਧਰਤੀ ਨੂੰ ਵਰ ਦਿੱਤੇ ਸੀ।  ਗੁਰੂ ਘਰ ਅੰਦਰ ਅੱਜ ਵੀ 52 ਕਲੀਆਂ ਵਾਲਾ ਪਵਿੱਤਰ ਚੋਲਾ ਸ਼ੁਸ਼ੋਭਿਤ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਿਰਫ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿਚ ਬੈਠੇ ਸਿੱਖ ਭਾਈਚਾਰੇ ਲਈ ਵੱਡੇ ਸਤਿਕਾਰ ਅਤੇ ਆਸਥਾ ਦਾ ਕੇਂਦਰ ਹੈ। ਹਰ ਸਾਲ ਹਜ਼ਾਰਾਂ ਸੰਗਤਾਂ ਇੱਥੇ ਦਰਸ਼ਨ ਕਰਨ ਆਉਂਦੀਆਂ ਹਨ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਦੀ ਅਰਦਾਸ ਕਰਦੀਆਂ ਹਨ।

ਵਿਧਾਇਕ ਗਿਆਸਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਸਿਰਫ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਧਾਰਮਿਕ ਤੇ ਆਤਮਿਕ ਜੋੜ ਨਾਲ ਵੀ ਮੁਸ਼ਕਲਾਂ ਤੋਂ ਬਚਾਇਆ ਜਾ ਸਕਦਾ ਹੈ। ਗੁਰੂ ਘਰਾਂ ਵਿਚ ਹਾਜ਼ਰੀ ਭਰ ਕੇ ਤੇ ਸੱਚੀ ਨੀਅਤ ਨਾਲ ਅਰਦਾਸ ਕਰਕੇ ਹੀ ਲੋਕਾਂ ਦੇ ਦੁੱਖ ਦਰਦ ਦੂਰ ਹੋ ਸਕਦੇ ਹਨ। 

ਉਨ੍ਹਾਂ ਨੇ ਸਾਰੇ ਲੋਕਾਂ ਨੂੰ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਸਾਂਝੇ ਪੱਖ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਇਕ ਵਾਰ ਫਿਰ ਖੁਸ਼ਹਾਲੀ ਦੇ ਰਾਹ ‘ਤੇ ਤੁਰ ਸਕੇ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD