Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੇਂਦਰੀ ਸਰਕਾਰ ਦੀ ਟੀਮ ਨੇ ਦਰਿਆ ਸਤਲੁਜ ਅਤੇ ਬਿਆਸ ਦਾ ਦੌਰਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਹਰੀਕੇ ਪੱਤਣ, ਗੋਇੰਦਵਾਲ ਸਾਹਿਬ (ਤਰਨ ਤਾਰਨ) , 05 Sep 2025

Last updated on: Sep 06, 2025, 11:04 IST

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨ ਲਈ ਭਾਰਤ ਸਰਕਾਰ ਵੱਲੋਂ ਭੇਜੀ ਗਈ ਕੇਂਦਰੀ ਟੀਮ, ਜਿਸ ਵਿੱਚ ਸ਼੍ਰੀ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਇਰੈਕਟਰ ਮਨਿਸਟਰੀ ਆਫ ਜਲ ਸ਼ਕਤੀ, ਆਰ. ਕੇ. ਤਿਵਾੜੀ ਸੀ. ਈ. ਏ. ਪਾਵਰ ਮੰਤਰਾਲਾ ਸ਼ਾਮਿਲ ਹਨ, ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਹਰੀਕੇ ਪੱਤਣ ਪੁਲ ਵਿਖੇ ਦਰਿਆ ਸਤਲੁਜ ਅਤੇ ਗੋਇੰਦਵਾਲ ਵਿਖੇ ਦਰਿਆ ਬਿਆਸ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ., ਐੱਸ. ਐੱਸ. ਪੀ. ਸ੍ਰੀ ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧਕਿ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਨਾਲ ਸਨ।ਇਸ ਦੌਰਾਨ ਕੇਂਦਰੀ ਟੀਮ ਵੱਲੋਂ ਹਰੀਕੇ ਪੱਤਣ ਵਿਖੇ ਦਰਿਆ ਸਤਲੁਜ ਅਤੇ ਗੋਇੰਦਵਾਲ ਸਾਹਿਬ ਵਿਖੇ ਦਰਿਆ ਬਿਆਸ ਦਾ ਦੌਰਾ ਕਰਕੇ ਜ਼ਿਲ੍ਹਾ ਅਧਿਕਾਰੀਆਂ ਤੋਂ ਹੜਾਂ ਕਾਰਨ ਹੋਏ ਨੁਕਸਾਨ ਦੀ ਜ਼ਮੀਨੀ ਪੱਧਰ ਦੀ ਜਾਣਕਾਰੀ ਹਾਸਲ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕੇਂਦਰੀ ਟੀਮ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ ਪ੍ਰਭਾਵਿਤਾਂ ਇਲਾਕਿਆਂ ਵਿੱਚ ਲੋਕਾਂ ਨੂੰ ਮੁਹੱਈਆਂ ਕਰਵਾਈਆਂ ਜਾ ਰਹੀਆਂ ਬੁਨਿਆਦੀ ਸੁਵਿਧਾਵਾਂ ਅਤੇ ਦਰਿਆਈ ਕੰਢਿਆਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਉਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD