Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ - ਸੰਜੇ ਸਿੰਘ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sanjay Singh

Web Admin

Web Admin

5 Dariya News

ਗੁਰਦਾਸਪੁਰ , 05 Sep 2025

Last updated on: Sep 06, 2025, 11:20 IST

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। 

ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ 'ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ 'ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ।  

ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। 

ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ  ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ 'ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD