Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਦ੍ਰੌਪਦੀ ਮੁਰਮੂ ਨੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕੀਤੇ

ਭਾਰਤ ਨੂੰ ਗਿਆਨ ਦੀ ਵਿਸ਼ਵਵਿਆਪੀ ਮਹਾਸ਼ਕਤੀ ਬਣਾਉਣ ਲਈ ਇਹ ਜ਼ਰੂਰੀ ਹੈ ਕਿ ਸਾਡੇ ਅਧਿਆਪਕਾਂ ਦੀ ਪਹਿਚਾਣ ਦੁਨੀਆ ਦੇ ਸਰਬਸ਼੍ਰੇਸ਼ਠ ਅਧਿਆਪਕਾਂ ਵਜੋਂ ਹੋਵੇ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Dharmendra Pradhan, Dharmendra Debendra Pradhan, Dr Sukanta Majumdar, Jayant Chaudhary

Web Admin

Web Admin

5 Dariya News

ਨਵੀਂ ਦਿੱਲੀ , 05 Sep 2025

Last updated on: Sep 06, 2025, 12:34 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਸਤੰਬਰ, 2025) ਅਧਿਆਪਕ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕੀਤੇ। ਸਭਾ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਭੋਜਣ, ਕੱਪੜੇ ਅਤੇ ਆਵਾਸ ਦੀ ਤਰ੍ਹਾ ਹੀ, ਸਿੱਖਿਆ ਵੀ ਵਿਅਕਤੀ ਦੀ ਗਰਿਮਾ ਅਤੇ ਸੁਰੱਖਿਆ ਦੇ ਲਈ ਜ਼ਰੂਰੀ ਹੈ। 

ਸੰਵੇਦਨਸ਼ੀਲ ਅਧਿਆਪਕ ਬੱਚਿਆਂ ਵਿੱਚ ਗਰਿਮਾ ਅਤੇ ਸੁਰੱਖਿਆ ਦੀ ਭਾਵਨਾ ਜਗਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਇਕ ਅਧਿਆਪਕ ਦੇ ਰੂਪ ਵਿੱਚ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ, ਉਸ ਸਮੇਂ ਨੂੰ ਆਪਣੇ ਜੀਵਨ ਦਾ ਇੱਕ ਅਤਿਅੰਤ ਸਾਰਥਕ ਕਾਲ-ਖੰਡ ਦੱਸਿਆ। ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਵਿਅਕਤੀ ਨੂੰ ਸਮਰੱਥ ਬਣਾਉਂਦੀ ਹੈ। 

ਕਮਜ਼ੋਰ ਤੋਂ ਕਮਜ਼ੋਰ ਪਿਛੋਕੜ ਦੇ ਬੱਚੇ ਵੀ ਸਿੱਖਿਆ ਦੇ ਜ਼ੋਰ ‘ਤੇ ਪ੍ਰਗਤੀ ਦੇ ਆਸਮਾਨ ਨੂੰ ਛੂਹ ਸਕਦੇ ਹਨ। ਬੱਚਿਆਂ ਦੀ ਉਡਾਣ ਨੂੰ ਸ਼ਕਤੀ ਦੇਣ ਵਿੱਚ ਸਨੇਹੀ ਅਤੇ ਨਿਸ਼ਠਾਵਾਨ ਅਧਿਆਪਕ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਧਿਆਪਕਾਂ ਦੇ ਲਈ ਸਭ ਤੋਂ ਵੱਡਾ ਪੁਰਸਕਾਰ ਇਹੀ ਹੈ ਕਿ ਉਨ੍ਹਾਂ ਦੇ ਵਿਦਿਆਰਥੀ ਉਨ੍ਹਾਂ ਨੂੰ ਜੀਵਨ ਭਰ ਯਾਦ ਰੱਖਣ ਅਤੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਲਈ ਸ਼ਲਾਘਾਯੋਗ ਯੋਗਦਾਨ ਦੇਣ।

ਰਾਸ਼ਟਰਪਤੀ ਨੇ ਕਿਹਾ ਕਿ ਵਿਦਿਆਰਥੀਆਂ ਦਾ ਚਰਿੱਤਰ ਨਿਰਮਾਣ ਇੱਕ ਅਧਿਆਪਕ ਦਾ ਪ੍ਰਾਥਮਿਕ ਕਰਤੱਵ ਹੈ। ਨੈਤਿਕ ਆਚਰਣ ਕਰਨ ਵਾਲੇ ਸੰਵੇਦਨਸ਼ੀਲ, ਜ਼ਿੰਮੇਦਾਰ ਅਤੇ ਸਮਰਪਿਤ ਵਿਦਿਆਰਥੀ, ਉਨ੍ਹਾਂ ਵਿਦਿਆਰਥੀਆਂ ਤੋਂ ਬਿਹਤਰ ਹੁੰਦੇ ਹਨ ਜੋ ਸਿਰਫ ਮੁਕਾਬਲਾ, ਕਿਤਾਬੀ-ਗਿਆਨ ਅਤੇ ਸੁਆਰਥ ਵਿੱਚ ਰੂਚੀ ਰੱਖਦੇ ਹਨ। 

ਇੱਕ ਚੰਗੇ ਅਧਿਆਪਕ ਵਿੱਚ ਭਾਵਨਾ ਅਤੇ ਬੁੱਧੀ, ਦੋਨੋਂ ਹੀ ਪੱਖ ਪ੍ਰਬਲ ਹੁੰਦੇ ਹਨ। ਭਾਵਨਾਵਾਂ ਅਤੇ ਬੁੱਧੀ ਦੇ ਤਾਲਮੇਲ ਦਾ ਪ੍ਰਭਾਵ ਵਿਦਿਆਰਥੀਆਂ ‘ਤੇ ਹੀ ਪੈਂਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਸਮਾਰਟ ਬਲੈਕਬੋਰਡ, ਸਮਾਰਟ ਕਲਾਸਰੂਮ ਅਤੇ ਹੋਰ ਆਧੁਨਿਕ ਸੁਵਿਧਾਵਾਂ ਦਾ ਆਪਣਾ ਮਹੱਤਵ ਹੈ। 

ਲੇਕਿਨ ਸਭ ਤੋਂ ਮਹੱਤਵਪੂਰਨ ਹੁੰਦੇ ਹਨ ਸਮਾਰਟ ਅਧਿਆਪਕ। ਸਮਾਰਟ ਅਧਿਆਪਕ ਉਹ ਅਧਿਆਪਕ ਹੁੰਦੇ ਹਨ ਜੋ ਆਪਣੇ ਵਿਦਿਆਰਥੀਆਂ ਦੇ ਵਿਕਾਸ ਨਾਲ ਜੁੜੀਆਂ ਜ਼ਰੂਰਤਾਂ ਨੂੰ ਸਮਝਦੇ ਹਨ। ਸਮਾਰਟ ਅਧਿਆਪਕ ਪ੍ਰੇਮ ਅਤੇ ਸੰਵੇਦਨਸ਼ੀਲਤਾ ਦੇ ਨਾਲ ਸਟਡੀ ਦੀ ਪ੍ਰਕਿਰਿਆ ਨੂੰ ਰੋਚਕ ਅਤੇ ਪ੍ਰਭਾਵੀ ਬਣਾਉਂਦੇ ਹਨ। 

ਅਜਿਹੇ ਅਧਿਆਪਕ ਵਿਦਿਆਰਥੀਆਂ ਨੂੰ ਸਮਾਜ ਅਤੇ ਰਾਸ਼ਟਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਸਮਰੱਥ ਬਣਾਉਂਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਬੇਟੀਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਬੇਟੀਆਂ ਦੀ ਸਿੱਖਿਆ ਵਿੱਚ ਨਿਵੇਸ਼ ਕਰਕੇ, ਅਸੀਂ ਆਪਣੇ ਪਰਿਵਾਰ, ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਇੱਕ ਅਨਮੋਲ ਨਿਵੇਸ਼ ਕਰਦੇ ਹਾਂ। 

ਉਨ੍ਹਾਂ ਨੇ ਕਿਹਾ ਕਿ ਬੇਟੀਆਂ ਨੂੰ ਸਭ ਤੋਂ ਵਧੀਆ ਸਿੱਖਿਆ ਪ੍ਰਦਾਨ ਕਰਨਾ ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਦਾ ਵਿਸਥਾਰ ਕਰਨ ਅਤੇ ਪਛੜੇ ਵਰਗਾਂ ਦੀਆਂ ਬੇਟੀਆਂ ਨੂੰ ਵਿਸ਼ੇਸ਼ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ 'ਤੇ ਜ਼ੋਰ ਦਿੰਦੀ ਹੈ। 

ਪਰ ਕਿਸੇ ਵੀ ਸਿੱਖਿਆ ਨਾਲ ਸਬੰਧਿਤ ਪਹਿਲਕਦਮੀ ਦੀ ਸਫਲਤਾ ਮੁੱਖ ਤੌਰ 'ਤੇ ਅਧਿਆਪਕਾਂ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੇਟੀਆਂ ਨੂੰ ਸਿੱਖਿਆ ਦੇਣ ਵਿੱਚ ਜਿੰਨਾ ਜ਼ਿਆਦਾ ਯੋਗਦਾਨ ਪਾਉਣਗੇ, ਇੱਕ ਅਧਿਆਪਕ ਵਜੋਂ ਉਨ੍ਹਾਂ ਦਾ ਜੀਵਨ ਓਨਾ ਹੀ ਸਾਰਥਕ ਹੋਵੇਗਾ। 

ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਵਿਦਿਆਰਥਣਾਂ ਵੱਲ ਵਿਸ਼ੇਸ਼ ਧਿਆਨ ਦੇਣ, ਜਿਨ੍ਹਾਂ ਵਿੱਚ ਉਹ ਬੇਟੀਆਂ ਵੀ ਸ਼ਾਮਲ ਹਨ ਜੋ ਮੁਕਾਬਲਤਨ ਸ਼ਰਮੀਲੀਆਂ ਹਨ ਜਾਂ ਘੱਟ ਸੁਵਿਧਾ ਪ੍ਰਾਪਤ ਪਿਛੋਕੜ ਤੋਂ ਆਉਂਦੀਆਂ ਹਨ। ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਦਾ ਉਦੇਸ਼ ਭਾਰਤ ਨੂੰ ਇੱਕ ਵਿਸ਼ਵਵਿਆਪੀ ਗਿਆਨ ਮਹਾਸ਼ਕਤੀ ਬਣਾਉਣਾ ਹੈ। 

ਇਸ ਲਈ, ਇਹ ਜ਼ਰੂਰੀ ਹੈ ਕਿ ਸਾਡੇ ਅਧਿਆਪਕਾਂ ਨੂੰ ਦੁਨੀਆ ਦੇ ਸਭ ਤੋਂ ਵਧੀਆ ਅਧਿਆਪਕਾਂ ਵਜੋਂ ਮਾਨਤਾ ਦਿੱਤੀ ਜਾਵੇ। ਸਾਡੇ ਅਦਾਰਿਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਦੇ ਤਿੰਨੋਂ ਖੇਤਰਾਂ - ਸਕੂਲ ਸਿੱਖਿਆ, ਉੱਚ ਸਿੱਖਿਆ ਅਤੇ ਹੁਨਰ ਸਿੱਖਿਆ ਵਿੱਚ ਸਰਗਰਮੀ ਨਾਲ ਯੋਗਦਾਨ ਦੇਣਾ ਹੋਵੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਡੇ ਅਧਿਆਪਕ ਆਪਣੇ ਨਿਰਣਾਇਕ ਯੋਗਦਾਨ ਨਾਲ ਭਾਰਤ ਨੂੰ ਇੱਕ ਵਿਸ਼ਵਵਿਆਪੀ ਗਿਆਨ ਮਹਾਸ਼ਕਤੀ ਵਜੋਂ ਸਥਾਪਿਤ ਕਰਨਗੇ।

 

Tags: Droupadi Murmu , President of India , President , Indian President , Rashtrapati , Dharmendra Pradhan , Dharmendra Debendra Pradhan , Dr Sukanta Majumdar , Jayant Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD