Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਦੀ ਕਰ ਰਹੀ ਹੈ ਮਦਦ: ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Pal Singh Sawna, Amandeep Singh Goldy Musafir, Gurpreet Singh GP, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 06 Sep 2025

Last updated on: Sep 06, 2025, 16:34 IST

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਹਰ ਪ੍ਰਕਾਰ ਦੀ ਰਾਹਤ ਪਹੁੰਚਾ ਰਹੀ ਹੈ ਜਦਕਿ ਕੇਂਦਰ ਸਰਕਾਰ ਦਾ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਜਾਰੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਅਤੇ ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ, ਪੰਜਾਬ ਹਮੇਸ਼ਾ ਦੇਸ਼ ਲਈ ਅੱਗੇ ਹੋ ਕੇ ਖੜਦਾ ਹੈ ਪਰ ਅੱਜ ਜਦ ਪੰਜਾਬ ਨੂੰ ਲੋੜ ਪਈ ਤਾਂ ਕੇਂਦਰ ਸਰਕਾਰ ਪੰਜਾਬ ਦੀ ਮਦਦ ਕਰਨ ਤੋਂ ਪੱਲਾ ਝਾੜ ਰਹੀ ਹੈ।

ਇਸ ਦੌਰਾਨ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ  ਜ਼ਿਲ੍ਹੇ ਦੇ 40 ਪਿੰਡ ਪ੍ਰਭਾਵਿਤ ਹਨ ਅਤੇ 24,930 ਆਬਾਦੀ 'ਤੇ ਇਸ ਹੜ੍ਹ ਦਾ ਅਸਰ ਪਿਆ ਹੈ। 

ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਦੀਆਂ ਟੀਮਾਂ ਵੱਲੋਂ 4202 ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਹੈ ਅਤੇ ਇਹਨਾਂ ਵਿੱਚੋਂ 2553 ਲੋਕਾਂ ਨੇ ਰਾਹਤ ਕੈਂਪਾਂ ਵਿੱਚ ਸ਼ਰਨ ਲਈ ਹੈ। ਉਹਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਇਹ ਲੋਕ ਆਪਣੇ ਨਾਲ 1226 ਜਾਨਵਰ ਵੀ ਲੈ ਕੇ ਆਏ ਹਨ। ਜ਼ਿਲ੍ਹੇ ਵਿੱਚ ਕੁੱਲ 30 ਰਾਹਤ ਕੈਂਪ ਬਣਾਏ ਗਏ ਹਨ ਜਿਨਾਂ ਵਿੱਚੋਂ ਫਿਲਹਾਲ 14 ਕੈਂਪ ਕਾਰਜਸ਼ੀਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 6185 ਪਰਿਵਾਰ ਪ੍ਰਭਾਵਿਤ ਹੋਏ ਹਨ। ਉਹਨਾਂ ਆਖਿਆ ਕਿ ਰਾਹਤ ਕਾਰਜਾਂ ਵਿੱਚ ਐਨ ਡੀ ਆਰ ਐਫ ਦੀਆਂ ਚਾਰ, ਆਰਮੀ ਦੀਆਂ ਦੋ ਅਤੇ ਬੀਐਸਐਫ ਦੀ ਇੱਕ ਟੀਮ ਕਾਰਜਸ਼ੀਲ ਹੈ । ਉਹਨਾਂ ਆਖਿਆ ਕਿ ਹੁਣ ਤੱਕ 8599 ਰਾਸ਼ਨ ਕਿੱਟਾਂ ਲੋਕਾਂ ਨੂੰ ਤਕਸੀਮ ਕੀਤੀਆਂ ਗਈਆਂ ਹਨ ਜਦਕਿ ਲਗਭਗ 5 ਹਜਾਰ ਥੈਲੇ ਕੈਟਲ ਫੀਡ ਲੋਕਾਂ ਨੂੰ ਉਹਨਾਂ ਦੇ ਦੁਧਾਰੂ ਜਾਨਵਰਾਂ ਲਈ ਵੰਡੀ ਗਈ ਹੈ। 

ਉਹਨਾਂ ਨੇ ਕਿਹਾ ਕਿ ਬਾਰਿਸ਼ ਤੋਂ ਬਚਾਓ ਲਈ 3715 ਤਰਪਾਲਾ ਵੀ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੰਡੀਆਂ ਗਈਆਂ ਹਨ।ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨਾਂ ਨੇ ਕਿਹਾ ਕਿ  ਜ਼ਿਲ੍ਹੇ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਵੈਟਰਨਰੀ ਵਿਭਾਗ  ਦੀਆਂ 28 ਟੀਮਾਂ ਲੱਗੀਆਂ ਹੋਈਆਂ ਹਨ।

ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਦੱਸਿਆ ਕਿ ਰਾਹਤ ਸਮਗਰੀ ਦੀ ਪਹੁੰਚ ਹਰ ਲੋੜਵੰਦ ਤੱਕ ਹੋਵੇ ਇਸ ਲਈ ਤਿੰਨ ਤਹਿਸੀਲਦਾਰ, ਦੋ ਨਾਇਬ ਤਹਸੀਲਦਾਰ, ਤਿੰਨ ਬੀਡੀਪੀਓ , 58 ਪਟਵਾਰੀ , ਪੰਜ ਕਾਨੂਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਕਰਮਚਾਰੀ ਇੰਨਾ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਲਗਾਏ ਗਏ ਹਨ। ਹੜਾਂ ਕਾਰਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 123.96 ਕਿਲੋਮੀਟਰ ਸੜਕਾਂ ਨੂੰ ਨੁਕਸਾਨ ਪੁੱਜਿਆ ਹੈ। 

ਉਹਨਾਂ ਨੇ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਸਰਕਾਰ ਇਨਾ ਸੜਕਾਂ ਨੂੰ ਮੁੜ ਠੀਕ ਕਰਨ ਲਈ ਪਹਿਲ ਦੇ ਅਧਾਰ ਤੇ ਕੰਮ ਕਰੇਗੀ । ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਜਿਲੇ ਵਿੱਚ 17 ਸਰਕਾਰੀ ਇਮਾਰਤਾਂ ਨੂੰ ਨੁਕਸਾਨ ਪੁੱਜਿਆ ਹੈ ਅਤੇ 18486 ਏਕੜ ਫਸਲਾਂ ਇਸ ਨਾਲ ਪ੍ਰਭਾਵਿਤ ਹੋਈਆਂ ਹਨ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨਾਂ ਨੇ ਕਿਹਾ ਕਿ ਜਿਹੜੇ ਸੇਮ ਨਾਲੇ ਛੋਟੇ ਹਨ ਉਨਾਂ ਦੀ ਸਮਰੱਥਾ ਵਧਾਉਣ ਸਬੰਧੀ ਸੰਭਾਵਨਾਵਾਂ  ਤਲਾਸ਼ੀਆਂ ਜਾਣਗੀਆਂ। ਇਸੇ ਤਰ੍ਹਾਂ ਉਹਨਾਂ ਨੇ ਆਖਿਆ ਕਿ ਫਾਜ਼ਿਲਕਾ ਜਿਲੇ ਵਿੱਚ ਕੱਚੀਆਂ ਜਮੀਨਾਂ ਦੇ ਮਸਲੇ ਨੂੰ ਮੁੱਖ ਮੰਤਰੀ ਸਨਮੁੱਖ ਰੱਖਿਆ ਜਾਵੇਗਾ ਅਤੇ ਜਲਦ ਤੋਂ ਜਲਦ ਇਸ ਦਾ ਢੁਕਵਾਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਐਮਐਲਏ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਪ੍ਰਧਾਨ ਐਸਸੀ ਵਿੰਗ, ਚੁਸਪਿੰਦਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ , ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ , ਐਸ ਡੀ ਐਮ ਵੀਰ ਪਾਲ ਕੌਰ ਵੀ ਹਾਜ਼ਰ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Amandeep Singh Goldy Musafir , Gurpreet Singh GP , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD