Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਕਿਸਤੀ ਰਾਹੀਂ ਪਹੁੰਚਾਈ ਰਾਹਤ ਸਮੱਗਰੀ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Pal Singh Sawna, Gurpreet Singh GP

Web Admin

Web Admin

5 Dariya News

ਫਾਜ਼ਿਲਕਾ , 06 Sep 2025

Last updated on: Sep 06, 2025, 16:39 IST

ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜਿਲ਼੍ਹੇ ਵਿਚ ਸਤਲੁਜ ਦੇ ਪਾਣੀ ਵਿਚ ਘਿਰੇ ਪਿੰਡ ਰਾਮ ਸਿੰਘ ਭੈਣੀ ਦਾ ਕਿਸਤੀ ਰਾਹੀਂ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਦੇ ਨਾਲ ਨਾਲ ਉਨ੍ਹਾਂ ਤੱਕ ਰਾਹਤ ਸਮੱਗਰੀ ਕਿਸਤੀ ਰਾਹੀਂ ਪੁੱਜਦੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕਾਂਵਾਂ ਵਾਲੀ ਪੱਤਣ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮਾਂ ਲਗਾਤਾਰ ਕਾਰਜਸ਼ੀਲ ਹਨ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਪ੍ਰਧਾਨ ਐਸਸੀ ਵਿੰਗ ਅਤੇ ਚੁਸਪਿੰਦਰ ਸਿੰਘ ਚਾਹਲ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ। 

ਇਸ ਮੌਕੇ ਉਨ੍ਹਾਂ ਨੇ ਜਿੱਥੇ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਵਿਖਾਏ ਜਾ ਰਹੇ ਹੌਂਸਲੇ ਦੀ ਸਲਾਘਾ ਕੀਤੀ ਉਥੇ ਹੀ ਉਨ੍ਹਾਂ ਨੇ ਰਾਹਤ ਕੰਮਾਂ ਵਿਚ ਲੱਗੀਆਂ ਟੀਮਾਂ ਦੀ ਵੀ ਹੌਂਸਲਾਂ ਅਫਜਾਈ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਹਰੀਕੇ ਤੋਂ ਪਹਿਲਾਂ ਦੇ ਮੁਕਾਬਲੇ ਪਾਣੀ ਦੀ ਨਿਕਾਸੀ ਵਿਚ ਕਮੀ ਆਈ ਹੈ ਅਤੇ ਇਸਦਾ ਅਸਰ ਹੌਲੀ ਹੌਲੀ ਫਾਜ਼ਿਲਕਾ ਵਿਖੇ ਵੀ ਦਿੱਖਣਾ ਸ਼ੁਰੂ ਹੋ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਪਾਣੀ ਨਿਕਲਣ ਤੋਂ ਬਾਅਦ ਕਿਸੇ ਕਿਸਮ ਦੀ ਬਿਮਾਰੀ ਦਾ ਫੈਲਾਅ ਨਾ ਹੋਵੇ ਇਸ ਲਈ ਵੀ ਸਿਹਤ ਵਿਭਾਗ ਨੂੰ ਹੁਣ ਤੋਂ ਤਾਕੀਦ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਲੈਕੇ ਆਉਣ ਵਾਲੀਆਂ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਡੀਐਸਪੀ ਅਵਿਨਾਸ਼ ਚੰਦਰ, ਡੀਡੀਪੀਓ ਨੀਰੂ ਗਰਗ ਵੀ ਹਾਜਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਵਿਚ ਸੱਪ ਦੇ ਡੰਗ ਕਾਰਨ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੀ ਸਾਂਝਾ ਕੀਤਾ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਪਰਿਵਾਰ ਦੀ ਹਰ ਮਦਦ ਕਰੇਗੀ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD