Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੇਰਕਾ ਮਿਲਕ ਪਲਾਂਟ ਸੰਗਰੂਰ ਤੋਂ ਹੜ੍ਹ ਪੀੜਤ ਇਲਾਕਿਆਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

ਚੇਅਰਮੈਨ ਮਿਲਕਫ਼ੈਡ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 06 Sep 2025

Last updated on: Sep 06, 2025, 17:16 IST

ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋ ਗਏ ਹਨ।ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਮਿਲਕਫੈਡ ਪੰਜਾਬ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।ਇਸ ਕੜੀ ਦੇ ਤਹਿਤ ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਤੋਂ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈਡ ਪੰਜਾਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ।

ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ ਜਿਹੜੇ ਖੇਤਰਾਂ ਵਿੱਚ ਹੜ੍ਹ ਆਏ ਹੋਏ ਹਨ, ਉਥੇ ਮਿਲਕਫੈਡ ਪੰਜਾਬ ਅਧੀਨ ਆਉਦੇਂ ਵੱਖ-ਵੱਖ ਵੇਰਕਾ ਮਿਲਕ ਪਲਾਂਟਾਂ ਵੱਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਤਾਂਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ।ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਿਲਕਫੈਡ ਪੰਜਾਬ ਜਿਥੇ ਦੁੱਧ ਉਤਪਾਦਕ ਕਿਸਾਨਾਂ ਦੀ ਬੇਹਤਰੀ ਲਈ ਹਮੇਸ਼ਾਂ ਯਤਨਸ਼ੀਲ ਹੈ ਉਥੇ ਇਹ ਵਿਭਾਗ ਪੰਜਾਬ ਉਤੇ ਆਉਦੀ ਹਰ ਪ੍ਰੇਸ਼ਾਨੀ ਵਿੱਚ ਲੋਕਾਂ ਦੀ ਮਦਦ ਲਈ ਵਧ ਚੜ੍ਹ ਕੇ ਹਿੱਸਾ ਲੈਂਦਾ ਹੈ।

ਇਸ ਮੌਕੇ ਬਲਜੀਤ ਕੌਰ ਚੇਅਰਪਰਸਨ ਵੇਰਕਾ ਮਿਲਕ ਪਲਾਂਟ ਸੰਗਰੂਰ, ਸਮੂਹ ਬੋਰਡ ਆਫ ਡਾਇਰੈਕਟਰਜ਼, ਹਰਜਿੰਦਰ ਸਿੰਘ ਜਨਰਲ ਮੈਨਜਰ, ਮਿਲਕਫੈਡ ਪੰਜਾਬ ਦੇ ਨੁਮਾਇੰਦੇ ਸੁਰਜੀਤ ਸਿੰਘ ਭਦੌੜ, ਜਨਰਲ ਮੈਨੇਜਰ ਕੈਟਲਫੀਡ ਪਲਾਂਟ ਖੰਨਾ, ਅਨਿਮੇਸ਼ ਪ੍ਰਮਾਣਿਕ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਪਟਿਆਲਾ, ਪਰਦੀਪ ਮਲੋਹਤਰਾ, ਸੁਖਚੈਨ ਸਿੰਘ ਮੈਨੇਜਰ ਇੰਜ:, ਏ.ਕੇ ਸੈਨ ਇੰਚਾਰਜ ਉਤਪਾਦਨ, ਕੁਸਮ ਲਤਾ ਇੰਚਾਰਜ ਕੁਆਲਟੀ, ਮਨੋਜ ਕੁਮਾਰ ਇੰਚਾਰਜ ਮੰਡੀਕਰਨ, ਜਸਬੀਰ ਕੌਰ ਇੰਚਾਰਜ ਲੇਖਾ, ਸਪਨਦੀਪ ਸਿੰਘ ਇੰਚਾਰਜ ਦੁੱਧ ਪ੍ਰਾਪਤੀ ਹਾਜ਼ਰ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD