Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਸਾਧਾਪੁਰ ਤੇ ਡੰਗਡੇਹਰਾ ਦੇ 50 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ

Judiciary, District Legal Services Authority, DLSA, Derabassi

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 06 Sep 2025

Last updated on: Sep 06, 2025, 17:21 IST

ਇੱਕ ਨੇਕ ਪਹਿਲਕਦਮੀ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਡੇਰਾਬੱਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਦੀ ਮਦਦ ਲਈ ਹੱਥ ਵਧਾਇਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ, ਜ਼ਿਲ੍ਹਾ ਅਦਾਲਤ ਐਸ.ਏ.ਐਸ. ਨਗਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 'ਪੰਜ ਕੋਰ ਕਮੇਟੀਆਂ' ਦਾ ਗਠਨ ਕੀਤਾ ਗਿਆ ਹੈ ਜੋ ਕਿ ਹੜ੍ਹ ਪੀੜਤਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਅਧੀਨ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਨਵਰੀਤ ਕੌਰ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਡੇਰਾਬੱਸੀ ਵੱਲੋਂ ਡੇਰਾਬੱਸੀ ਬਲਾਕ ਅਧੀਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਸਾਧਾਪੁਰ ਅਤੇ ਡੰਗਡੇਹਰਾ ਵਿਚ 50 ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਉਨ੍ਹਾਂ ਵਲੋਂ ਪ੍ਰਭਾਵਿਤ ਵਸਨੀਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਨ੍ਹਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ।

 

Tags: Judiciary , District Legal Services Authority , DLSA , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD