Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਲੋਕਾਂ ਨੂੰ ਹਰ ਸੰਭਵ ਮਦਦ ਅਤੇ ਸਰਕਾਰੀ ਸਹਾਇਤਾ ਦਾ ਭਰੋਸਾ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 06 Sep 2025

Last updated on: Sep 06, 2025, 17:25 IST

ਲਗਾਤਾਰ ਪੈ ਰਹੇ ਮੀਂਹ ਕਾਰਨ ਹਲਕੇ ਦੇ ਪਿੰਡਾਂ ਵਿੱਚ ਬਣੀਆਂ ਮੁਸ਼ਕਲ ਸਥਿਤੀਆਂ ਦਾ ਜਾਇਜ਼ਾ ਲੈਂਦੇ ਹੋਏ, ਡੇਰਾਬੱਸੀ ਹਲਕੇ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਹਾਲਾਤ ਬਾਰੇ ਗੱਲਬਾਤ ਕੀਤੀ। ਪਿੰਡ ਜਵਾਹਰਪੁਰ ਵਿਖੇ ਲੋਕਾਂ ਨੂੰ ਮਿਲਦਿਆਂ ਵਿਧਾਇਕ ਰੰਧਾਵਾ ਨੇ ਕਿਹਾ, “ਮੁਸ਼ਕਿਲ ਦੀ ਇਸ ਘੜੀ ਵਿੱਚ ਮੈਂ ਅਤੇ ਸਰਕਾਰ ਤੁਹਾਡੇ ਨਾਲ ਖੜ੍ਹੇ ਹਾਂ। 

ਕੋਈ ਵੀ ਪਰਿਵਾਰ ਆਪਣੇ ਆਪ ਨੂੰ ਅਕੇਲਾ ਨਾ ਸਮਝੇ।” ਉਨ੍ਹਾਂ ਨੇ ਪਿੰਡ ਮੁਕੰਦਪੁਰ ਵਿਖੇ ਲੋਕਾਂ ਨੂੰ ਯਕੀਨ ਦਿਵਾਇਆ, “ਸਰਕਾਰ ਵੱਲੋਂ ਤੁਹਾਡੇ ਹਰੇਕ ਨੁਕਸਾਨ ਦੀ ਭਰਪਾਈ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।” ਪਿੰਡ ਬਿੱਜਣਪੁਰ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ, “ਜਨਤਾ ਦੀਆਂ ਮੁਸ਼ਕਲਾਂ ਘਟਾਉਣਾ ਮੇਰੀ ਜ਼ਿੰਮੇਵਾਰੀ ਹੈ। 

ਤੁਹਾਡੀ ਹਰ ਜਾਇਜ਼ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।” ਪਿੰਡ ਮੀਆਂਪੁਰ ਵਿੱਚ ਉਨ੍ਹਾਂ ਨੇ ਤਹਿਸੀਲਦਾਰ ਨੂੰ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, “ਖਰਾਬੇ ਦੀ ਸਹੀ ਰਿਪੋਰਟ ਤਿਆਰ ਹੋਣ ਨਾਲ ਹੀ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇਗੀ।”ਪਿੰਡ ਜਿਓਲੀ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਨੇ ਕਿਹਾ, “ਸਰਕਾਰ ਹਰ ਪ੍ਰਭਾਵਿਤ ਪਰਿਵਾਰ ਨੂੰ ਉਸਦਾ ਹੱਕ ਦੇਵੇਗੀ ਅਤੇ ਕੋਈ ਵੀ ਪਿੱਛੇ ਨਹੀਂ ਰਹੇਗਾ।” 

ਉਨ੍ਹਾਂ ਨੇ ਪਿੰਡ ਖੇੜੀ ਜੱਟਾਂ ਦੇ ਵਾਸੀਆਂ ਨੂੰ ਭਰੋਸਾ ਦਿਵਾਇਆ, “ਤੁਸੀਂ ਹੌਸਲਾ ਰੱਖੋ, ਮੈਂ ਹਰ ਵੇਲੇ ਤੁਹਾਡੇ ਨਾਲ ਖੜ੍ਹਾ ਹਾਂ।” ਪਿੰਡ ਪੁਨਸਰ ਉਨ੍ਹਾਂ ਨੇ ਕਿਹਾ, “ਮੀਂਹ ਕਾਰਨ ਹੋਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਹੱਲ ਪ੍ਰਸ਼ਾਸਨ ਵੱਲੋਂ ਤੁਰੰਤ ਕੀਤਾ ਜਾਵੇਗਾ।” ਪਿੰਡ ਰਾਮਪੁਰ ਬਹਾਲ ਵਿਖੇ ਉਨ੍ਹਾਂ ਨੇ ਕਿਹਾ, “ਰਾਹਤ ਕਾਰਜ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।” 

ਪਿੰਡ ਸਮਗੌਲੀ ਵਿਖੇ ਉਨ੍ਹਾਂ ਨੇ ਲੋਕਾਂ ਨੂੰ ਕਿਹਾ, “ਇਹ ਮੁਸ਼ਕਿਲ ਘੜੀਆਂ ਲੰਘ ਜਾਣਗੀਆਂ। ਅਸੀਂ ਸਭ ਮਿਲ ਕੇ ਹਰ ਸਮੱਸਿਆ ਦਾ ਹੱਲ ਕੱਢਾਂਗੇ।” ਪਿੰਡ ਫਤਿਹਪੁਰ ਤੇ ਬੇਹੜਾ ਵਿਖੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਲਈ ਨਿਰਦੇਸ਼ ਦਿੱਤੇ ਅਤੇ ਕਿਹਾ, “ਕੋਈ ਵੀ ਪ੍ਰਭਾਵਿਤ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।”

ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੰਤ ਵਿੱਚ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਸੇਵਾਵਾਂ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਨੇ ਕਿਹਾ, “ਮੇਰਾ ਵਾਅਦਾ ਹੈ ਕਿ ਤੁਹਾਡੇ ਨਾਲ ਹਰ ਵੇਲੇ ਖੜ੍ਹਾ ਰਹਾਂਗਾ ਅਤੇ ਤੁਹਾਨੂੰ ਹਰ ਸੰਭਵ ਮਦਦ ਮਿਲੇਗੀ।” 

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD