Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

Military, Army, Indian Army, Deepit Sharma, Cadet Deepit Sharma, Maharaja Ranjit Singh Armed Forces Preparatory Institute, MRSAFPI

Web Admin

Web Admin

5 Dariya News

ਚੰਡੀਗੜ੍ਹ , 06 Sep 2025

Last updated on: Sep 06, 2025, 18:26 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। 

ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। 

ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। 

ਉਨ੍ਹਾਂ ਕਿਹਾ ਕਿ ਲੈਫਟੀਨੈਂਟ ਸ਼ਰਮਾ ਦੀ ਕਮਿਸ਼ਨਿੰਗ ਨਾਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕਮਿਸ਼ਨ ਅਫਸਰ ਬਣਨ ਵਾਲੇ ਕੈਡਿਟਾਂ ਦੀ ਗਿਣਤੀ 179 ਹੋ ਗਈ ਹੈ। ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਕਮਿਸ਼ਨ ਅਫ਼ਸਰ ਬਣਨ ਉਤੇ ਵਧਾਈ ਦਿੱਤੀ। 

ਉਨ੍ਹਾਂ ਦੱਸਿਆ ਕਿ ਕੈਡਿਟਾਂ ਦੇ ਮੌਜੂਦਾ ਬੈਚ ਲਈ ਯੂ.ਪੀ.ਐਸ.ਸੀ. ਐਨਡੀਏ (2) ਲਿਖਤੀ ਪ੍ਰੀਖਿਆ 14 ਸਤੰਬਰ, 2025 ਨੂੰ ਹੋਵੇਗੀ, ਜੋ ਕਿ ਅਫਸਰ ਬਣਨ ਦੇ ਚਾਹਵਾਨਾਂ ਲਈ ਬਹੁਤ ਅਹਿਮ ਹੈ।

 

Tags: Military , Army , Indian Army , Deepit Sharma , Cadet Deepit Sharma , Maharaja Ranjit Singh Armed Forces Preparatory Institute , MRSAFPI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD