Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਕੀਤੇ ਇਤਿਹਾਸਕ ਫੈਸਲੇ-ਵਿਧਾਇਕ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਹਿੰਮਤਪੁਰਾ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਬਣੇ 220 ਕੇਵੀ ਗਰਿੱਡ ਦੇ ਨਵੇਂ ਪ੍ਰੋਜੈਕਟ ਦੀ ਕੀਤੀ ਸੁਰੂਆਤ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 06 Sep 2025

Last updated on: Sep 06, 2025, 18:28 IST

ਅੱਜ ਪਿੰਡ ਹਿੰਮਤਪੁਰਾ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਹਿੰਮਤਪੁਰਾ ਵਿਖੇ 65 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਬਣੇ 220 ਕੇਵੀ ਗਰਿੱਡ ਅਤੇ ਹਿੰਮਤਪੁਰਾ ਇੰਡਸਟਰੀ ਦੇ ਲੋਡ ਨੂੰ ਵੱਖਰਾ ਵੰਡਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਇਡੰਸਟਰੀ ਦੀ ਲਾਈਟ ਵੱਖ ਅਤੇ ਪਿੰਡ ਹਿੰਮਤਪੁਰਾ ਦੀ ਲਾਈਟ ਵੱਖਰੀ ਹੋ ਜਾਵੇਗੀ। 

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਇਤਿਹਾਸਕ ਫੈਸਲੇ ਲਏ ਹਨ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਦਾ ਲੋਡ ਕਰਨ ਲਈ ਮਾਨ ਸਰਕਾਰ ਨੇ ਤਕਰੀਬਨ ਸਾਰੇ ਹੀ ਗਰਿੱਡ ਅੱਪਡੇਟ ਕਰਕੇ ਉਨ੍ਹਾਂ ਦੀ ਸਮਰੱਥਾ ਨੂੰ ਵਧਾਇਆ ਹੈ ਤਾਂ ਕਿ ਸਾਡੇ ਗਰਿੱਡ ਅੰਡਰਲੋਡ ਰਹਿਣ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਲਈ ਦਿਨ ਸਮੇਂ ਪੂਰੀ ਬਿਜਲੀ ਸਪਲਾਈ ਦਿੱਤੀ ਗਈ ਤਾਂ ਕਿ ਸਾਡੇ ਕਿਸਾਨ ਰਾਤ ਨੂੰ ਆਰਾਮ ਨਾਲ ਆਪਣੇ ਪਰਿਵਾਰ ਵਿੱਚ ਰਹਿ ਸਕਣ ਜਦਕਿ ਪਿਛਲੀਆਂ ਸਰਕਾਰਾਂ ਵੇਲੇ ਬਿਜਲੀ ਪੂਰੀ ਤਰ੍ਹਾ ਨਹੀਂ ਆਉਂਦੀ ਸੀ । ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਜਿਆਦਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ ਜਿਸ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਬਰਬਾਦ ਹੋ ਗਈ ਹੈ।

 ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੇ ਆਪਣੀ ਸਮੁੱਚੀ ਕੈਬਨਿਟ, ਵਿਧਾਇਕ, ਆਪ ਵਲੰਟੀਅਰਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਹੋਇਆ ਹੈ। ਵਿਧਾਇਕ ਬਿਲਾਸਪੁਰ ਕਿਹਾ ਕਿ ਇਨਸਾਨੀਅਤ ਦੇ ਨਾਤੇ ਉਹ ਵੀ ਆਪਣੇ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਭੇਜ ਰਹੇ ਹਨ ।

ਇਸ ਮੌਕੇ ਗ੍ਰਾਮ ਪੰਚਾਇਤ, ਸਕੂਲ ਸਟਾਫ, ਸੰਤ ਬਾਬਾ ਜੀਤ ਸਿੰਘ ਜੀ, ਸੰਤ ਬਾਬਾ ਜਸਵੰਤ ਸਿੰਘ ਜੀ ਅਤੇ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ ਰਹੀ। ਸੰਤ ਬਾਬਾ ਜੀਤ ਸਿੰਘ ਨੇ ਐਮ.ਐਲ.ਏ. ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।  ਇਸ ਮੌਕੇ ਐਕਸੀਅਨ ਜਸਵੀਰ ਸਿੰਘ (ਬਾਘਾਪੁਰਾਣਾ), ਐਸ. ਡੀ. ਓ. ਰਮੇਸ਼ ਕੁਮਾਰ (ਬਿਲਾਸਪੁਰ), ਜੇ.ਈ. ਜਸਵੀਰ ਸਿੰਘ, ਜਸਵੰਤ ਸਿੰਘ (ਐਸ.ਐਸ.ਈ. 220 ਕੇਵੀ ਗਰਿੱਡ),ਜੇ ਈ ਸੁਮਿਤ ਕੁਮਾਰ,ਗਰਿੱਡ ਮੁਲਾਜ਼ਮ ਜੇ ਈ ਗੁਰਦੀਪ ਸਿੰਘ,ਐਲ ਐਮ ਦਲਜੀਤ ਸਿੰਘ,ਐਲ ਐਮ ਰੁਪਿੰਦਰ ਸਿੰਘ,ਏ ਐਲ ਐਮ ਸਤਨਾਮ ਸਿੰਘ,ਏ ਐਲ ਐਮ ਮਨਦੀਪ ਸਿੰਘ,ਸੀ ਐਚ ਵੀ ਕੁਲਵਿੰਦਰ ਸਿੰਘ, ਸੀ ਐਮ ਵੀ ਜਸਵੀਰ ਸਿੰਘ,ਐਸ ਐਸ ਏ ਜਗਦੀਪ ਸਿੰਘ ਐਸ ਐਸ ਏ ਗੌਰਵ ਕੁਮਾਰ,ਐਸ ਐਸ ਏ ਨਰੈਣ ਸਿੰਘ,ਐਸ ਐਸ ਏ ਮਨਦੀਪ ਸਿੰਘ। ਸਰਪੰਚ ਬਾਦਲ ਸਿੰਘ,ਸਕੱਤਰ ਰੂਪ ਸਿੰਘ, ਸਮੂਹ ਪੰਚਾਇਤ ਮੈਂਬਰ, ਸੋਸਾਇਟੀ ਪ੍ਰਧਾਨ ਕੁਲਦੀਪ ਸਿੰਘ ਕੀਪਾ,ਪੰਚ ਬੇਅੰਤ ਸਿੰਘ ,ਪੰਚ ਸੁਖਜਿੰਦਰ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਮੋਹਨ ਸਿੰਘ, ਪੰਚ ਇਕਬਾਲ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਜਗਸੀਰ ਸਿੰਘ, ਪੰਚ ਘੋਨਾ ਸਿੰਘ,ਮਲਕੀਤ ਸਿੰਘ ਖਾਲਸਾ, ਸੂਬੇਦਾਰ ਗੁਰਮੇਲ ਸਿੰਘ,ਬਿੰਦਰ ਸਿੰਘ ਮਾਨ, ਲਖਵੀਰ ਸਿੰਘ ਸਰਜੇ ਕਾ, ਲਖਵੀਰ ਸਿੰਘ ਖਾਲਸਾ, ਡਾਕਟਰ ਜਗਸੀਰ ਸਿੰਘ, ਬੇਅੰਤ ਸਿੰਘ ਮਾਨ,ਭੋਲਾ ਸਿੰਘ ਪੰਚ, ਰਣਜੀਤ ਸਿੰਘ ਗੋਰਾ, ਸੁਖਚੈਨ ਸਿੰਘ ਧਾਲੀਵਾਲ, ਗੁਰਚਰਨ ਸਿੰਘ ਜਲਾਲ ਕਾ, ਕੁਲਵੰਤ ਜਲਾਲ ਕਾ, ਗੁਰਪ੍ਰੀਤ ਗਿੱਲ ਰਾਈ, ਮਹਿੰਦਰਪਾਲ ਫੌਜੀ, ਬੇਅੰਤ ਸਿੰਘ ਸੇਲਜ਼ਮੈਨ, ਮਨਪ੍ਰੀਤ ਸਿੰਘ ਕੱਲੂ, ਕਲਦੀਪ ਸਿੰਘ ਪੰਜੂ,ਅਮਨਾ ਭੰਗੂ, ਨੀਟੂ ਖਾਈ ਵਾਲਾ, ਮਨੀਸ਼ ਗਰਗ, ਬਾਦਲ ਸਿੰਘ ਕੂਕਾ, ਮਿਸਤਰੀ ਨਛੱਤਰ ਸਿੰਘ ਇਸ ਸਮੇਂ ਵੱਖ-ਵੱਖ ਸਮਾਜ ਸੇਵਕ, ਸੈਨਿਕ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। ਖਾਣ ਪੀਣ ਦਾ ਪ੍ਰਬੰਧ ਲਖਵੀਰ ਸਿੰਘ ਕਨੇਡੀਅਨ ਵੱਲੋਂ ਕੀਤਾ ਗਿਆ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD