Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੇ ਸਭ ਤੋਂ ਮੁਸ਼ਕਲ ਵੇਲੇ ‘ਚ ਪੀ.ਐਮ. ਮੋਦੀ ਜੀ ਬਣੇ ਆਸ ਤੇ ਰਾਹਤ ਦੇ ਪ੍ਰਤੀਕ : ਸੁੱਖਮਿੰਦਰਪਾਲ ਸਿੰਘ ਗਰੇਵਾਲ

Sukhminderpal Singh Grewal, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 07 Sep 2025

Last updated on: Sep 07, 2025, 15:42 IST

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਕਿਹਾ ਕਿ ਉਹ ਬਹੁਤ ਹੀ ਨਿਮਰਤਾ ਤੇ ਡੂੰਘੀ ਸੰਵੇਦਨਾਂ ਨਾਲ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ 9 ਸਤੰਬਰ ਨੂੰ ਹੜ੍ਹ ਪੀੜਤ ਪੰਜਾਬ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ, ਜੋ ਦੇਸ਼ ਦੀ ਖਾਧ ਸੁਰੱਖਿਆ ਦੀ ਰੀੜ੍ਹ ਹੈ, ਲਗਾਤਾਰ ਹੋ ਰਹੀਆਂ ਭਾਰੀ ਵਰਖਾਂ ਤੇ ਹੜ੍ਹ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ। 

ਹਜ਼ਾਰਾਂ ਏਕੜ ਫਸਲਾਂ ਪਾਣੀ ਹੇਠਾਂ ਆ ਗਈਆਂ ਹਨ, ਅਨੇਕਾਂ ਘਰ ਉਜੜ ਗਏ ਹਨ, ਕੀਮਤੀ ਜਾਨਾਂ ਲਾਪਤਾ ਹੋ ਗਈਆਂ ਹਨ, ਪਸ਼ੂ-ਧਨ ਮਰ ਗਿਆ ਹੈ ਅਤੇ ਲੱਖਾਂ ਲੋਕ ਆਪਣੇ ਘਰ-ਪਿੰਡ ਛੱਡ ਕੇ ਰਾਹਤ ਕੈਂਪਾਂ ਵਿੱਚ ਪਹੁੰਚਣ ਲਈ ਮਜਬੂਰ ਹੋਏ ਹਨ। ਪੰਜਾਬ ਦਾ ਦਰਦ ਬਹੁਤ ਡੂੰਘਾ ਹੈ, ਪਰ ਮਾਣਯੋਗ ਪ੍ਰਧਾਨ ਮੰਤਰੀ ਦੇ ਦਇਆਲੂ ਨੇਤ੍ਰਤਵ ਨਾਲ ਪੰਜਾਬੀਆਂ ਦੀ ਆਸ ਅਜੇ ਵੀ ਜਿੰਦਾ ਹੈ।ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਮਾਣਯੋਗ ਪ੍ਰਧਾਨ ਮੰਤਰੀ ਨੂੰ ਸਿੱਧਾ ਪੱਤਰ ਲਿਖ ਕੇ ਪੰਜਾਬ ਲਈ ਖ਼ਾਸ ਰਾਹਤ ਪੈਕੇਜ, ਕਿਸਾਨਾਂ ਤੇ ਪੀੜਤਾਂ ਲਈ ਤੁਰੰਤ ਮੁਆਵਜ਼ਾ, ਕੇਂਦਰੀ ਟੀਮਾਂ ਦੀ ਤਾਇਨਾਤੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਆਫਤਾਂ ਤੋਂ ਬਚਾਅ ਲਈ ਦੀਰਘਕਾਲੀਨ ਹੜ੍ਹ ਪ੍ਰਬੰਧ ਯੋਜਨਾ ਦੀ ਮੰਗ ਕੀਤੀ ਸੀ।

ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ, ਗ੍ਰਹਿ ਮੰਤਰਾਲਾ, ਸੂਚਨਾ ਤੇ ਪ੍ਰਸਾਰਣ ਮੰਤਰਾਲਾ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ, ਐਨ.ਡੀ.ਆਰ.ਐਫ ਅਤੇ ਖੇਤੀਬਾੜੀ ਮੰਤਰਾਲੇ ਦੇ ਹੁਣ ਤੱਕ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹਨ। ਪਰ, ਇਸ ਅਭੂਤਪੂਰਵ ਆਫ਼ਤ ਦੀ ਗੰਭੀਰਤਾ ਦੇਖਦੇ ਹੋਏ, ਪ੍ਰਧਾਨ ਮੰਤਰੀ ਮੋਦੀ ਜੀ ਦੇ ਦੂਰਦਰਸ਼ੀ ਨੇਤ੍ਰਤਵ ਹੇਠ ਹੋਰ ਤੇਜ਼ ਅਤੇ ਮਨੁੱਖੀ ਦਖ਼ਲਅੰਦਾਜ਼ੀ ਦੀ ਲੋੜ ਹੈ।

ਗਰੇਵਾਲ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਦਾ ਇਹ ਪ੍ਰਸਤਾਵਿਤ ਦੌਰਾ ਸਿਰਫ਼ ਰਾਹਤ ਹੀ ਨਹੀਂ ਲਿਆਏਗਾ, ਸਗੋਂ ਉਹਨਾਂ ਲੱਖਾਂ ਪੰਜਾਬੀਆਂ ਦੇ ਦਿਲਾਂ ‘ਚ ਨਵਾਂ ਵਿਸ਼ਵਾਸ ਵੀ ਜਗਾਏਗਾ ਜੋ ਇਸ ਮੁਸ਼ਕਲ ਘੜੀ ‘ਚੋਂ ਲੰਘ ਰਹੇ ਹਨ। ਇਸ ਦੌਰਾਨ ਘੋਸ਼ਿਤ ਹੋਣ ਵਾਲਾ ਵੱਡਾ ਆਰਥਿਕ ਪੈਕੇਜ ਅਤੇ ਮੁਆਵਜ਼ਾ ਪੰਜਾਬ ਦੇ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਲਈ ਜੀਵਨ-ਰੇਖਾ ਸਾਬਤ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਦੇਸ਼ ਦਾ ਅੰਨਦਾਤਾ ਰਿਹਾ ਹੈ, ਜਿਸ ਨੇ ਆਪਣੀ ਮਿਹਨਤ ਅਤੇ ਕੁਰਬਾਨੀਆਂ ਨਾਲ ਪੂਰੇ ਭਾਰਤ ਦਾ ਪੇਟ ਭਰਿਆ ਹੈ। ਅੱਜ ਜਦੋਂ ਪੰਜਾਬ ਆਪ ਕਲੇਸ਼ ‘ਚ ਹੈ, ਤਾਂ ਉਹ ਪੂਰੇ ਭਰੋਸੇ ਤੇ ਆਸ ਨਾਲ ਕੇਂਦਰੀ ਨੇਤ੍ਰਤਵ ਵੱਲ ਦੇਖ ਰਿਹਾ ਹੈ। ਗਰੇਵਾਲ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਮਾਰਗਦਰਸ਼ਨ ਅਤੇ ਆਸ਼ੀਰਵਾਦ ਨਾਲ ਪੰਜਾਬ ਇੱਕ ਵਾਰ ਫਿਰ ਉੱਠ ਖੜ੍ਹੇਗਾ, ਹੋਰ ਵੀ ਮਜ਼ਬੂਤ, ਹੋਰ ਵੀ ਅਡਿੱਗ ਅਤੇ ਭਾਰਤ ਦੀ ਏਕਤਾ ਅਤੇ ਦਇਆ ‘ਤੇ ਨਵੇਂ ਵਿਸ਼ਵਾਸ ਨਾਲ ਉੱਠ ਖੜ੍ਹੇਗਾ, “ਪੰਜਾਬ ਵੱਸਦਾ ਗੁਰਾਂ ਦੇ ਨਾਮ ਤੇ”।

 

Tags: Sukhminderpal Singh Grewal , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD