Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਦਲਬੀਰ ਸਿੰਘ ਟੌਗ ਨੇ ਹਰ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦਾ 4 ਲੱਖ ਰੁਪਏ ਦਾ ਸੌਂਪਿਆ ਚੈੱਕ

ਭਾਰੀ ਬਾਰਿਸ਼ ਨਾਲ ਮਕਾਨ ਦੀ ਛੱਤ ਡਿੱਗਣ ਤੇ ਬੱਚੀ ਦੀ ਹੋਈ ਸੀ ਮੌਤ, ਪਰਿਵਾਰਕ ਮੈਂਬਰ ਹੋਏ ਸਨ ਜਖਮੀ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 06 Sep 2025

Last updated on: Sep 08, 2025, 11:25 IST

ਭਾਰੀ ਬਾਰਿਸ਼ ਦੌਰਾਨ ਹਲਕਾ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਵਿਖੇ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਡਿੱਗਣ  12 ਸਾਲ ਦੀ ਇਕ ਬੱਚੀ ਦੀ ਮੌਤ ਹੋ ਗਈ ਸੀ ਅਤੇ ਬਾਕੀ ਪਰਿਵਾਰਕ ਮੈਂਬਰ ਜਖਮੀ ਹੋ ਗਏ ਸਨ ਦੇ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਲਈ ਹਲਕਾ ਵਿਧਾਇਕ ਬਾਬਾ ਬਕਾਲਾ ਸਰਦਾਰ ਦਲਬੀਰ ਸਿੰਘ ਟੌਗ ਨੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਕਿਹਾ ਕਿ ਇਸ ਨਾਲ ਪਰਿਵਾਰ ਦਾ ਘਾਟਾ ਤਾ ਪੂਰਾ ਨਹੀਂ ਹੋ ਸਕਦਾ ਪਰ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੀੜਿਤ ਪਰਿਵਾਰ ਦੀ ਸਹਾਇਤਾ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। 

ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਬਾਬਾ ਬਕਾਲਾ ਸਰਦਾਰ ਅਮਨਦੀਪ ਸਿੰਘ ਵੀ ਮੌਜੂਦ ਸਨ।ਸ੍ਰ ਟੌਗ ਨੇ ਕਿਹਾ  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਹੜ੍ਹ ਨਾਲ ਹੋਏ ਨੁਕਸਾਨ ਦੀ ਪਲ ਪਲ ਦੀ ਰਿਪੋਰਟ ਲੈ ਰਹੇ ਹਨ ਅਤੇ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੀ  ਹਰ ਸੰਭਵ ਮਦਦ ਕੀਤੀ ਜਾ ਸਕੇ ਅਤੇ ਮੈਂ ਪਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਜਲਦ ਹੀ ਸਾਰੇ ਹਾਲਾਤ ਠੀਕ ਹੋ ਜਾਣਗੇ। 

ਉਨਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਬਚਾਉਣ ਅਤੇ ਉਨਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਰਕਾਰ ਦਾ ਹੈਲੀਕਾਪਟਰ ਲੋਕ ਸੇਵਾ ਵਿੱਚ ਲਗਾ ਦਿੱਤਾ ਹੈ। ਉਨਾਂ ਕਿਹਾ ਕਿ ਸਾਡੇ ਲਈ ਇਕ-ਇਕ ਜਾਣ ਕੀਮਤੀ ਹੈ ਅਤੇ ਅਸੀਂ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਨਾਲ ਖੜੇ ਹਾਂ।

ਵਿਧਾਇਕ ਟੌਂਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ   ਉਹ ਬਾਰਿਸ਼ ਦੇ ਮੱਦੇ ਨਜਰ ਸੁਚੇਤ ਰਹਿਣ ਅਤੇ ਨੀਵੀਆਂ ਥਾਂਵਾਂ ਤੇ ਬਿਲਕੁਲ ਨਾ ਜਾਣ। ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫਤ ਹੈ ਪਰ ਸਾਡੀ ਸਰਕਾਰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਰਹੀ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD