Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੈਬਨਿਟ ਮੰਤਰੀ ਮਾਨਵਤਾ ਦੇ ਰਾਖਿਆਂ ਵਜੋਂ ਉਭਰੇ

ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ

Sanjay Singh, Harjot Singh Bains, Lal Chand Kataruchak, Tarunpreet Singh Sond, Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਚੰਡੀਗੜ੍ਹ , 06 Sep 2025

Last updated on: Sep 08, 2025, 11:30 IST

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। 

ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ। 

ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ 'ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ 'ਤੇ ਭੇਜੀਆਂ ਜਾ ਰਹੀਆਂ ਹਨ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। 

ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। 

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

 

Tags: Sanjay Singh , Harjot Singh Bains , Lal Chand Kataruchak , Tarunpreet Singh Sond , Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD