Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab, Raj Lali Gill

Web Admin

Web Admin

5 Dariya News

ਚੰਡੀਗੜ੍ਹ , 06 Sep 2025

Last updated on: Sep 08, 2025, 11:31 IST

ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। 

ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ  ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ  ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਪਹਿਲਕਦਮੀ ਬਾਰੇ ਬੋਲਦਿਆਂ ਸਹਿਕਾਰਤਾ ਵਿਭਾਗ ਦੇ  ਵਿੱਤ ਕਮਿਸ਼ਨਰ ਸੁਮੇਰ ਗੁਰਜਰ ਨੇ ਕਿਹਾ ਕਿ ਇਹ ਸਿਰਫ਼ ਰਾਹਤ ਨਹੀਂ ਹੈ - ਇਹ ਵੇਰਕਾ ਦਾ ਪੰਜਾਬ ਦੇ ਲੋਕਾਂ ਪ੍ਰਤੀ ਮੋਹ-ਪਿਆਰ ਤੇ ਸਤਿਕਾਰ ਹੈ । ਸਾਡੀਆਂ ਟੀਮਾਂ ਲਗਾਤਾਰ ਕਿਸਾਨਾਂ ਦੀ ਖਾਧ-ਖੁ਼ਰਾਕ ਦੀ ਰੱਖਿਆ, ਪਸ਼ੂਆਂ ਦੀ ਰੱਖਿਆ ਕਰ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਪੋਸ਼ਣ ਤੋਂ ਵਾਂਝਾ ਨਾ ਰਹੇ।

ਆਵਾਜਾਈ ਦੇ ਰਸਤੇ ਪਾਣੀ ਹੇਠ ਡੁੱਬ ਜਾਣ ਕਾਰਨ, ਡੇਅਰੀ ਨਾਲ ਜੁੜੇ ਕਿਸਾਨ ਦੁੱਧ ਲਿਆਉਣ-ਲਿਜਾਣ ਤੋਂ ਅਸਮਰੱਥ ਹਨ, ਜਿਸ ਨਾਲ ਉਹਨਾਂ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਮਿਲਕਫੈੱਡ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੁੱਧ ਇਕੱਠਾ ਕਰਨ ਵਾਲੀਆਂ ਥਾਵਾਂ ਤੱਕ ਪਹੁੰਚਣ ਲਈ ਕਿਸ਼ਤੀਆਂ ਅਤੇ ਅਸਥਾਈ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ,ਜਿਸ ਨਾਲ ਕੱਚੇ ਦੁੱਧ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਅਸਾਧਾਰਨ ਉਪਰਾਲੇ ਨੇ ਜਿੱਥੇ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਹੈ ਉੱਥੇ ਹੀ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੀ ਦੁੱਧ ਸਪਲਾਈ  ਨੂੰ ਚਲਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮਿਲਕਫੈੱਡ ਦੇ ਐਮ.ਡੀ. ਰਾਹੁਲ ਗੁਪਤਾ ਨੇ ਅੱਗੇ ਕਿਹਾ, ਪਾਣੀ ਵਿੱਚ ਡੁੱਬੇ ਸ਼ੈੱਡਾਂ ਵਿੱਚ ਫਸੇ ਹਜ਼ਾਰਾਂ ਪਸ਼ੂਆਂ ਨੂੰ ਤਰਜੀਹੀ ਸਹਾਇਤਾ ਮਿਲ ਰਹੀ ਹੈ। ਸਬੰਧਤ ਦੁੱਧ ਯੂਨੀਅਨਾਂ ਦੇ ਤਾਲਮੇਲ ਨਾਲ, ਮਿਲਕਫੈੱਡ ਵੱਲੋਂ ਪਸ਼ੂਆਂ ਦੀ ਖੁਰਾਕ ਅਤੇ ਚੋਕਰ (ਚੋਕਰ) ਸਬਸਿਡੀ `ਤੇ ਸਪਲਾਈ ਕੀਤੀ ਜਾ ਰਹੀ  ਹੈ। ਇਸ ਯਤਨ ਨੂੰ ਹੋਰ ਅੱਗੇ ਵਧਾਉਣ ਲਈ, ਮਿਲਕਫੈੱਡ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐਨ.ਡੀ.ਡੀ.ਬੀ.) ਨਾਲ ਵੀ 50 ਕਰੋੜ ਦੀ ਗ੍ਰਾਂਟ ਲਈ ਪਹੁੰਚ ਕੀਤੀ ਹੈ, ਜਿਸਦੇ ਮਨਜ਼ੂਰ ਹੋਣ ਤੋਂ ਬਾਅਦ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਪਸ਼ੂ ਖੁਰਾਕ ਦੀ ਮੁਫਤ ਵੰਡ ਕੀਤੀ ਜਾਣੀ ਸੰਭਵ ਹੋ ਸਕੇਗੀ।

ਮਨੁੱਖੀ ਰਾਹਤ ਦੇਣ ਪੱਖੋਂ ਮਿਲਕਫੈੱਡ ਜਿ਼ਲ੍ਹਾ ਪ੍ਰਸ਼ਾਸਨ ਰਾਹੀਂ ਤਾਜ਼ਾ ਦੁੱਧ, ਸਕਿਮਡ ਮਿਲਕ ਪਾਊਡਰ, ਹੋਲ ਮਿਲਕ ਪਾਊਡਰ, ਡੇਅਰੀ ਵ੍ਹਾਈਟਨਰ ਸਪਲਾਈ ਕਰਨ ਲਈ ਕੰਮ ਕਰ ਰਿਹਾ ਹੈ। ਇਹ ਜ਼ਰੂਰੀ ਵਸਤੂਆਂ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਆਬਾਦੀ ਵਾਲੇ ਪਰਿਵਾਰਾਂ ਲਈ ਖਾਸ ਤੌਰ `ਤੇ ਮਹੱਤਵਪੂਰਨ ਹਨ। ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਿਰਵਿਘਨ ਪੋਸ਼ਣ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ।ਐਮ.ਡੀ. ਨੇ ਅੱਗੇ ਦੱਸਿਆ ਕਿ ਡੇਅਰੀ ਸਪਲਾਈ ਤੋਂ ਇਲਾਵਾ, ਮਿਲਕਫੈੱਡ ਅਤੇ ਇਸਦੀਆਂ ਯੂਨੀਅਨਾਂ ਨੇ ਫਸੇ ਪਰਿਵਾਰਾਂ ਲਈ 15,000 ਫੂਡ ਕਿੱਟਾਂ ਦਾ ਵਾਅਦਾ ਕੀਤਾ ਹੈ। 

ਵੇਰਕਾ ਜਲੰਧਰ, ਮੋਹਾਲੀ ਅਤੇ ਸੰਗਰੂਰ ਡੇਅਰੀਆਂ ਤੋਂ ਪਹਿਲਾਂ ਹੀ ਵੰਡ ਸ਼ੁਰੂ ਹੋ ਗਈ ਹੈ ਅਤੇ ਸਪਲਾਈ ਲਗਾਤਾਰ ਰਾਹਤ ਕੈਂਪਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ।ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਲਕਫੈੱਡ ਪੰਜਾਬ ਦੀਆਂ ਕਾਰਵਾਈਆਂ ਐਮਰਜੈਂਸੀ ਰਾਹਤ ਤੋਂ ਅਗਾਂਹ ਹਨ। ਇਸ ਅਣਕਿਆਸੀ ਚੁਣੌਤੀ ਦੇ ਸਾਮ੍ਹਣੇ, ਮਿਲਕਫੈੱਡ ਪੰਜਾਬ ਅਤੇ ਇਸਦੀਆਂ ਯੂਨੀਅਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਪਸ਼ੂਆਂ ਲਈ ਮਦਦ ਕੀਤੀ ਹੈ  ਸਗੋਂ ਇਹ ਵੀ ਯਕੀਨੀ ਬਣਾਇਆ ਹੈ ਕਿ ਕੋਈ ਵੀ ਪਰਿਵਾਰ ਲੋੜੀਂਦੀਆਂ ਚੀਜ਼ਾਂ ਤੋਂ ਵਾਂਝਾ ਨਾ ਰਹੇ।ਜਿਵੇਂ-ਜਿਵੇਂ ਪੰਜਾਬ ਰਿਕਵਰੀ ਵੱਲ ਵਧਦਾ ਜਾਵੇਗਾ , ਵੇਰਕਾ ਦੇ ਰਾਹਤ ਯਤਨ, ਸਹਿਯੋਗ, ਹਮਦਰਦੀ ਅਤੇ ਰਾਸ਼ਟਰ ਨੂੰ ਪੋਸ਼ਣ ਦੇਣ ਦੀ ਆਪਣੀ ਵਚਨਬੱਧਤਾ ਨਿਰੰਤਰ ਬਰਕਰਾਰ ਰਹੇਗੀ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab , Raj Lali Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD