Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਲਈ ਹੜ ਪ੍ਰਭਾਵਿਤ ਇਲਾਕੇ ਵਿੱਚ ਜੰਗੀ ਪੱਧਰ ਉੱਤੇ ਕੰਮ ਸ਼ੁਰੂ

ਬਜ਼ੁਰਗਾਂ ਦੀਆਂ ਲੋੜਾਂ ਦੀ ਪੂਰਤੀ ਅਤੇ ਬੱਚਿਆਂ ਦੀ ਪੌਸ਼ਟਿਕ ਆਹਾਰ ਘਰ ਘਰ ਪਹੁੰਚਾਉਣ ਲਈ ਟੀਮਾਂ ਤੈਨਾਤ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Sep 2025

Last updated on: Sep 08, 2025, 12:31 IST

ਰਾਵੀ ਦਰਿਆ ਦੇ ਹੜ ਪ੍ਰਭਾਵਿਤ ਇਲਾਕੇ ਵਿੱਚ ਰਾਹਤ ਦੇ ਕਾਰਜਾਂ ਵਿੱਚ ਵਿਸ਼ੇਸ਼ ਤੌਰ ਤੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਲਈ ਕੰਮ ਅੱਜ ਤੋਂ ਸ਼ੁਰੂ ਕੀਤਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੂੰ ਇਸ ਜਿੰਮੇਵਾਰੀ ਲਈ ਨੋਡਲ ਅਧਿਕਾਰੀ ਬਣਾਇਆ ਗਿਆ ਹੈ।  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਬੇਸ ਕੈਂਪ ਵਿਖੇ ਸੀ ਡੀ ਪੀ ਓ ਅਤੇ ਸੋਸ਼ਲ ਸਿਕਿਉਰਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਹੜਾਂ ਨਾਲ ਜਿਹੜੇ ਪਿੰਡ ਅਤੇ ਕਸਬੇ ਪ੍ਰਭਾਵਿਤ ਹੋਏ ਹਨ, ਉਹਨਾਂ ਵਿੱਚ ਚੱਲਣ ਵਾਲੇ ਆਂਗਣਵਾੜੀ ਸੈਂਟਰ ਵੀ ਬੰਦ ਹੋ ਗਏ ਹਨ, ਜਿਸ ਕਾਰਨ ਛੋਟੇ ਬੱਚਿਆਂ ਦੀ ਪੋਸ਼ਟਿਕ ਖੁਰਾਕ ਉਹਨਾਂ ਤੱਕ ਨਹੀਂ ਪੁੱਜ ਰਹੀ।

 ਉਹਨਾਂ ਨੇ ਕਿਹਾ ਕਿ ਹੁਣ ਅਸੀਂ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਇਸ ਪ੍ਰਭਾਵਿਤ ਇਲਾਕੇ ਦੇ ਕਰੀਬ 11 ਹਜ਼ਾਰ ਬੱਚਿਆਂ, ਜੋ ਕਿ ਆਂਗਣਵਾੜੀ ਸੈਂਟਰਾਂ ਵਿੱਚ ਆਉਂਦੇ ਸਨ, ਨੂੰ ਇੱਕ ਇੱਕ ਮਹੀਨੇ ਦੀ ਖੁਰਾਕ ਉਹਨਾਂ ਦੇ ਘਰਾਂ ਤੱਕ ਪਹੁੰਚਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਬੁਢਾਪਾ ਪੈਨਸ਼ਨ ਲੈ ਰਹੇ ਇਸ ਇਲਾਕੇ ਦੇ ਕਰੀਬ 18 ਹਜ਼ਾਰ ਬਜ਼ੁਰਗਾਂ ਨਾਲ ਫੋਨ ਜ਼ਰੀਏ ਰਾਬਤਾ ਕਰਕੇ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਉਹਨਾਂ ਦੀ ਲੋੜ ਬਾਰੇ ਪੁੱਛ ਕੇ ਜੋ ਵੀ ਉਹ ਮੰਗ ਰਹੇ ਹਨ, ਉਹ ਉਹਨਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ। 

ਉਹਨਾਂ ਦੱਸਿਆ ਕਿ ਇਸ ਕੰਮ ਲਈ ਵਿਭਾਗ ਦੇ ਕਰਮਚਾਰੀਆਂ ਦੇ ਨਾਲ-ਨਾਲ ਕੁੱਝ ਅਧਿਆਪਕਾਂ ਅਤੇ ਐਨ ਸੀ ਸੀ ਦੇ ਬੱਚਿਆਂ ਦਾ ਸਾਥ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਰਅਸਲ ਕਈ ਘਰਾਂ ਵਿੱਚ ਬਜ਼ੁਰਗ ਇਕੱਲੇ ਹਨ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਹਰੇਕ ਬਜ਼ੁਰਗ ਨਾਲ ਉਸ ਦੇ ਫੋਨ ਜ਼ਰੀਏ ਜਾਂ ਉਸ ਦੇ ਸਰਪੰਚ ਰਾਹੀਂ ਰਾਬਤਾ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਬਜ਼ੁਰਗਾਂ ਵੱਲੋਂ ਜ਼ਿਆਦਾਤਰ ਦਵਾਈਆਂ, ਐਨਕਾਂ ਅਤੇ ਸਹਾਰੇ ਲਈ ਫੜੀ ਜਾਣ ਵਾਲੀ ਖੂੰਡੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਅਸੀਂ ਆਪਣੇ ਕਰਮਚਾਰੀਆਂ ਅਤੇ ਵਲੰਟੀਅਰਾਂ ਰਾਹੀਂ ਇਸ ਸਮਗਰੀ ਉਹਨਾਂ ਤੱਕ ਭੇਜ ਰਹੇ ਹਾਂ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਸ੍ਰੀਮਤੀ ਅਮਨਦੀਪ ਕੌਰ,  ਸ੍ਰੀ ਖੁਸ਼ਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD