Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਐਨਸੀਸੀ ਕੈਡਟਾਂ ਦੀਆਂ ਡਿਊਟੀਆਂ ਲਗਾਈਆਂ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Sep 2025

Last updated on: Sep 08, 2025, 12:36 IST

ਅੰਮ੍ਰਿਤਸਰ ਦੇ ਅਜਨਾਲਾ ਏਰੀਏ ਵਿੱਚ ਹੜਾਂ ਨਾਲ ਜੂਝ ਰਹੇ ਲੋਕਾਂ ਦੀਆਂ ਜਰੂਰਤਾਂ ਬਾਰੇ ਡਾਟਾ ਇਕੱਠਾ ਕਰਨ ਲਈ ਐਨਸੀਸੀ ਕੈਡਟਾਂ ਦੀ ਡਿਊਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸ਼ਾਹਨੀ ਦੁਵਾਰਾ ਲਗਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਪੀਡੀਐਸ ਬੱਲ ਨੇ ਦੱਸਿਆ ਕਿ ਅਜਨਾਲਾ ਏਰੀਏ ਦੇ ਰਾਵੀ ਦਰਿਆ ਦੇ ਕੰਢੇ ਦੇ ਪਿੰਡਾਂ ਵਿੱਚ ਅਚਾਨਕ ਆਏ ਹੜਾਂ ਕਾਰਨ ਪਿੰਡਾਂ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। 

ਇਸ ਕੰਮ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਾਰੇ ਵਿਭਾਗਾਂ ਨੂੰ ਡਾਟਾ ਇਕੱਠਾ ਕਰਨ ਲਈ ਕਿਹਾ ਗਿਆ ਹੈ। ਇਸੇ ਪ੍ਰਕਾਰ ਐਨਸੀਸੀ ਕੈਡਿਟਾਂ ਨੂੰ ਇੰਨਾ ਪਿੰਡਾਂ ਵਿੱਚ ਪ੍ਰਭਾਵਿਤ ਲੋਕਾਂ ਦੀਆਂ ਜਰੂਰਤਾਂ ਦਾ ਡਾਟਾ ਇਕੱਠਾ ਕਰਨ ਲਈ ਕਿਹਾ ਗਿਆ ਹੈ। ਜਿਸ ਨਾਲ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ। ਕੈਡਿਟ ਸੰਬੰਧਿਤ ਵਿਅਕਤੀ ਨੂੰ ਫੋਨ ਕਰਕੇ ਉਸ ਨੂੰ ਲੋੜੀਂਦੀਆਂ ਸਹੂਲਤਾਂ ਬਾਰੇ ਡਾਟਾ ਇਕੱਠਾ ਕਰੇਗਾ। 

ਇਸ ਦੀ ਸੂਚਨਾ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਉਹਨਾਂ ਲੋੜਵੰਦ ਵਿਅਕਤੀਆਂ ਨੂੰ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਐਨਸੀਸੀ ਅਫਸਰ ਲੈਫਟੀਨੈਂਟ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਐਨਸੀਸੀ ਕੈਡਿਟ ਕਿਸੇ ਵੀ ਮੁਸ਼ਕਿਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਤੱਤਪਰ ਰਹਿੰਦੇ ਹਨ ਭਾਵੇਂ ਕਿ ਹੜਾਂ ਦਾ ਸਮਾਂ ਹੋਵੇ,ਭਾਵੇਂ ਭੁਚਾਲ ਦਾ ਜਾਂ ਹੋਰ ਕੋਈ ਕੁਦਰਤੀ ਆਫਤ । 

ਇਸ ਤੋਂ ਇਲਾਵਾ ਲੜਾਈ ਦੇ ਦਿਨਾਂ ਵਿੱਚ ਵੀ ਐਨਸੀਸੀ ਨੇ ਲੋਕਾਂ ਨੂੰ ਜਾਗਰੂਕ ਕੀਤਾ ਸੀ। ਉਹਨਾਂ ਦੱਸਿਆ ਕਿ ਐਨਸੀਸੀ ਜਿਲਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰੇਗੀ। ਇਸ ਮੌਕੇ ਤੇ ਸ਼੍ਰੀਮਤੀ ਅਮਨਦੀਪ ਕੌਰ ਏਡੀਸੀ ਯੂਡੀ, ਸੂਬੇਦਾਰ ਗੁਰਦੇਵ ਸਿੰਘ ਤੋ ਇਲਾਵਾ ਜਿਲਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਐਨਸੀਸੀ ਕੈਡਿਟ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD