ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਰਾਜਾਸਾਂਸੀ ਵਿੱਚ ਹੜ ਪੀੜਤਾਂ ਦੀ ਮਦਦ ਲਈ ਪਿੰਡ ਕੋਟ ਸਿੱਧੂ ਗੁਰਦੁਆਰਾ ਬਾਬਾ ਗੰਮ ਚੁੱਕ ਜੀ ਵਿਖੇ ਹੜ ਰਾਹਤ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ । ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸੋਨੀਆ ਮਾਨ ਜੀ ਵੱਲੋਂ ਇਸ ਸਹਾਇਤਾ ਕੇਂਦਰ ਤੋਂ ਅੱਜ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਵਿੱਚ ਸਹਾਇਤਾ ਭੇਜੀ ਗਈ ।
ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਮਦਦ ਲਈ ਜ਼ਰੂਰੀ ਸਮਾਨ ਦੇ ਕੇ ਟੀਮਾਂ ਨੂੰ ਰਵਾਨਾ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪੀੜਤ ਪਰਿਵਾਰ ਨੂੰ ਕਿਸੇ ਵੀ ਲੋੜੀਂਦੇ ਸਾਮਾਨ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ।ਸੋਨੀਆ ਮਾਨ ਨੇ ਕਿਹਾ ਕਿ ਹੜ੍ਹ ਕਾਰਨ ਖੇਤਾਂ ਵਿੱਚ ਹੋਈ ਬਰਬਾਦੀ ਨੂੰ ਵੀ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾਵੇਗਾ।
ਭਗਵੰਤ ਮਾਨ ਸਰਕਾਰ ਹੜਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ “ਜਿਸਦਾ ਖੇਤ ਉਸਦੀ ਰੇਤ” ਨੀਤੀ ਤੇ ਵਿਚਾਰ ਕਰ ਰਹੀ ਹੈ, ਭਗਵੰਤ ਮਾਨ ਦੀ ਜਲਦ ਸਿਹਤਯਾਬ ਹੋ ਇਸ ਸੰਬੰਧੀ ਘੋਸ਼ਣਾ ਕਰ ਸਕਦੇ ਹਨ । ਇਹ ਨੀਤੀ ਸਿਰਫ ਹੜ ਪ੍ਰਭਾਵਿਤ ਖੇਤਾਂ ਤੇ ਲਾਗੂ ਹੋਵੇਗੀ ।ਅੰਤ ਵਿੱਚ ਸੋਨੀਆ ਮਾਨ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਸਰਕਾਰ ਵੱਲੋਂ ਲੋੜੀਂਦੀ ਮਦਦ ਘਰ-ਘਰ ਪਹੁੰਚਾਈ ਜਾਵੇਗੀ।
ਉਨ੍ਹਾਂ ਨੇ ਲੋਕਾਂ ਨੂੰ ਹੌਸਲਾ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਜਲਦੀ ਹੀ ਆਮ ਹਾਲਾਤਾਂ ਵਿੱਚ ਵਾਪਸ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਤੁਰੰਤ ਕੀਤੀ ਜਾ ਸਕੇ।