Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਹੜ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਅਤੇ ਲੋਕ ਹੋਏ ਇੱਕਜੁੱਟ

ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Pal Singh Sawna, Sanjay Singh,Harpal Singh Cheema, Harbhajan Singh ETO, Laljit Singh Bhullar, Barinder Kumar Goel, Harjot Singh Bains

Web Admin

Web Admin

5 Dariya News

ਚੰਡੀਗੜ੍ਹ , 07 Sep 2025

Last updated on: Sep 08, 2025, 13:31 IST

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਵਾਸੀ ਇਕਜੁੱਟ ਹੋ ਕੇ ਰਾਹਤ ਕਾਰਜ ਚਲਾ ਰਹੇ ਹਨ। ਕੈਬਨਿਟ ਮੰਤਰੀਆਂ ਵੱਲੋਂ ਵੱਡੇ ਪੱਧਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ।ਇਸ ਤੋਂ ਇਲਾਵਾ ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਕੈਬਨਿਟ ਮੰਤਰੀ ਨਿੱਜੀ ਤੌਰ ਜੁਟੇ ਹੋਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਚ ਆਪਣੇ ਦਫਤਰ ਵਿਖੇ ਲੋੜਵੰਦ ਹੜ੍ਹ ਪੀੜਤ ਪਰਿਵਾਰਾਂ ਲਈ ਵੰਡੇ ਜਾ ਰਹੇ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਸਮਾਨ ਦੀ ਪੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਹਤ ਸਮਗਰੀ ਦਾ ਇਹ ਸਾਰਾ ਸਮਾਨ ਬਿਨਾਂ ਕਿਸੇ ਸਰਕਾਰੀ ਮਦਦ ਦੇ ਇਕੱਤਰ ਕੀਤਾ ਹੈ, ਜਿਸ ਨੂੰ ਤਿਆਰ ਕਰਨ ਵਿੱਚ ਹਲਕਾ ਦਿੜ੍ਹਬਾ ਦੇ ਵਲੰਟੀਅਰਾਂ ਵੱਲੋ ਆਪਣੇ ਦਸਾਂ ਨਹੁਾਂ ਦੀ ਕਿਰਤ ਕਮਾਈ ਵਿਚੋਂ ਹਿੱਸਾ ਪਾਇਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਅੱਜ ਜਿ਼ਲ੍ਹੇ ਦੇ ਵੈਟਰਨਰੀ ਅਫ਼ਸਰਾਂ ਵੱਲੋਂ ਇਕੱਤਰ ਰਾਹਤ ਸਮੱਗਰੀ ਦਾ ਟਰੱਕ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤਾ ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਅਤੇ ਆਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਹੜ੍ਹਾਂ ਕਾਰਨ ਬਣੀ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਅਿਾ ਕਿ ਕੈਬਨਿਟ ਮੰਤਰੀ ਵੱਲੋ ਇਲਾਕੇ ਵਿੱਚ ਪੈਂਦੇ ਦਰਿਆਵਾਂ ਦੇ ਬੰਨ੍ਹਾਂ ਦੀ ਲਗਾਤਾਰ ਨਿੱਜੀ ਪੱਧਰ ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਨੰਗਲ ਡੈਮ ਦੇ ਕਿਨਾਰੇ ਸਥਿਤ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਕਮਾਂਡ ਸੰਭਾਲੀ ਹੋਈ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਰਾਹਤ ਕਾਰਜ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਇਥੇ ਹੀ ਡੱਟੇ ਰਹਿਣਗੇ। 

ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਹਲਕਾ ਜੰਡਿਆਲਾ ਗੁਰੂ ਸਥਿਤ ਆਪਣੇ ਦਫ਼ਤਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਜਿਸ ਵਿੱਚ ਦਵਾਈਆਂ,ਸੁੱਕਾ ਦੁੱਧ, ਆਟਾ ਪਸ਼ੂਆਂ ਲਈ ਚੋਕਰ ,ਚਾਰਾ ਆਦਿ ਸ਼ਾਮਲ ਹੈ, ਨੂੰ ਅਤੇ ਮੈਡੀਕਲ ਟੀਮ ਨੂੰ ਹਲਕਾ ਅਜਨਾਲਾ ਲਈ ਰਵਾਨਾ ਕੀਤਾ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ  ਨੇ ਅਜਨਾਲਾ ਸੈਕਟਰ ਦੇ ਪਿੰਡ ਮਲਿਕਪੁਰ ਅਤੇ ਸਰਾਏ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ।

ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਛੱਤ ਡਿੱਗਣ ਕਾਰਨ ਫੱਟੜ ਹੋਈ ਰੋਮਾਣਾ ਚੱਕ ਪਿੰਡ ਦੀ ਸਿਮਰਜੀਤ ਕੌਰ ਦਾ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ ਅਤੇ ਉਸਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।  ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਜਿ਼ਲ੍ਹਾ ਫ਼ਾਜਿ਼ਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। 

ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖ਼ੁਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਬੜੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਹਾਲੇ ਤੱਕ ਵੀ ਰਿਪੋਰਟਾਂ ਦੀ ਉਡੀਕ ਵਿੱਚ ਲੱਗੀ ਹੋਈ ਹੈ।  

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਦੇ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ `ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।

ਸ੍ਰੀ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ ਰਾਤ  ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਕੈਬਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ ਪ੍ਰਭਾਵ ਤੋਂ ਇਲਾਕਾ ਵਿੱਚ ਪਹੁੰਚ ਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਦੀ ਰਾਹਤ ਸਮੱਗਰ ਵੀ ਵੰਡੀ।

ਇਸ ਦੌਰਾਨ ਗਿਆਨੀ ਰਘਬੀਰ ਸਿੰਘ ਜੀ, ਹੈਡ ਗ੍ਰੰਥੀ ਦਰਬਾਰ ਸਾਹਿਬ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਹੜ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਪਹੁੰਚੇ।ਉਨ੍ਹਾਂ ਵੱਲੋਂ ਧੁੱਸੀ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਘੜੁੰਮ, ਕੁੱਤੀਵਾਲਾ, ਬਸਤੀ ਲਾਲ ਸਿੰਘ, ਘੁੱਲੇਵਾਲਾ, ਸਭਰਾਂ, ਰਾਧਲਕੇ ਆਦਿ ਵਿਖੇ ਪਹੁੰਚ ਕੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ ਅਤੇ ਅੱਗੇ ਵੀ ਹਰ ਤਰ੍ਹਾਂ ਦੀ ਮੱਦਦ ਪਹੁੰਚਾਉਣ ਦਾ ਭਰੋਸਾ ਦਿੱਤਾ।    

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰਾ  ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅੱਜ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰੇ  ਕੀਤਾ।  

ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕਿੱਟਾਂ  ਦੀ ਵੰਡ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੁੰ ਹੁਕਮ ਦਿੱਤੇ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 104 ਤੇ ਡਾਇਲ ਕਰਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Sanjay Singh , Harpal Singh Cheema , Harbhajan Singh ETO , Laljit Singh Bhullar , Barinder Kumar Goel , Harjot Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD