Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

Sanjay Singh, Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Pal Singh Sawna, Fazilka

5 Dariya News

5 Dariya News

5 Dariya News

ਫਾਜ਼ਿਲਕਾ , 07 Sep 2025

Last updated on: Sep 08, 2025, 13:50 IST

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। 

ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ। ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ।  ਐਤਵਾਰ ਨੂੰ ਉਨ੍ਹਾਂ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਕੇ ਮਨਾਇਆ। 

ਉਨ੍ਹਾਂ ਨੇ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ। ਪਿਛਲੇ ਤਿੰਨ ਦਿਨ ਤੋਂ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। 

ਸੌਂਦ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

 

Tags: Sanjay Singh , Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD