Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Sep 2025

Last updated on: Sep 08, 2025, 15:12 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ  ਸਮੇਤ 10 ਜਿੰਦਾ ਕਾਰਤੂਸਾਂ  ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ  ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ। 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ.ਐਸ.ਪੀ. ਏ.ਜੀ.ਟੀ.ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ,  ਏ.ਜੀ.ਟੀ.ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ ,ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(7)(8) ਦੇ ਤਹਿਤ ਐਫਆਈਆਰ ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ  ਹੈ।

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD