Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਕਾਰਜ ਜ਼ੋਰਾਂ 'ਤੇ

ਹੋਰ ਰਾਹਤ ਸਮੱਗਰੀ ਵੰਡੀ

Sanjay Singh, Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Pal Singh Sawna, Fazilka

Web Admin

Web Admin

5 Dariya News

ਫਾਜ਼ਿਲਕਾ , 07 Sep 2025

Last updated on: Sep 08, 2025, 15:33 IST

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।

ਰਾਜ ਸਭਾ ਮੈਂਬਰ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਗਠਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਕੜ ਦੀ ਘੜੀ ਵਿੱਚ ਭਾਈਚਾਰਾ ਮਜਬੂਤ ਹੋਇਆ ਹੈ ਅਤੇ ਹਰ ਕੋਈ ਇੱਕ ਦੂਜੇ ਦੀ ਮਦਦ ਕਰ ਰਿਹਾ ਹੈ। ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ।  

ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। 

ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਰਾਜ ਸਭਾ ਮੈਂਬਰ ਅਤੇ ਪੰਚਾਇਤ ਮੰਤਰੀ ਨੂੰ ਸਥਾਨਕ ਔਕੜਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ।

ਜ਼ਿਕਰ ਯੋਗ ਹੈ ਕਿ ਸੰਜੇ ਸਿੰਘ ਆਪਣੇ ਨਾਲ ਇੱਕ ਟਰੱਕ ਰਸਦ ਦਾ ਲੈ ਕੇ ਪਹੁੰਚੇ ਸਨ ਜਿਸ ਨੂੰ ਕਿ ਪ੍ਰਭਾਵਿਤ ਪਿੰਡਾਂ ਵਿੱਚ ਵੰਡਿਆ ਜਾ ਰਿਹਾ ਹੈ। ਉਨ੍ਹਾਂ ਨੇ ਗੁਲਾਬਾ ਭੈਣੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਹੌਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਜੋ ਇਸ ਮੁਸ਼ਕਲ ਘੜੀ ਵਿੱਚ ਵੀ ਸਰਕਾਰ ਦਾ ਸਹਿਯੋਗ ਕਰ ਰਹੇ ਹਨ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।

 

Tags: Sanjay Singh , Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Pal Singh Sawna , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD