Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੜ ਪ੍ਰਭਾਵਿਤ ਇਲਾਕੇ ਵਿੱਚ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖਡੂਰ ਸਾਹਿਬ , 07 Sep 2025

Last updated on: Sep 08, 2025, 15:46 IST

ਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ  ਕੀਤੀ ਹੈ। ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ।

ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਦੇ ਚਾਰੇ ਵਿੱਚ ਪਸ਼ੂਆਂ ਦਾ ਅਚਾਰ, ਚੋਕਰ, ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨੇ ਹਲਕਾ ਖਡੂਰ ਸਾਹਿਬ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹਨਾਂ ਪਿੰਡ ਵਿੱਚ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਕਿ "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਜਨਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।" 

ਇਸ ਮੌਕੇ ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।ਉਨ੍ਹਾਂ ਭਰੋਸਾ ਦਿਵਾਇਆ ਹੈ, ਕਿ ਇਸ ਦੁੱਖ ਦੀ ਘੜੀ ਦੇ ਵਿੱਚ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।

ਇਸ ਸਮੇਂ ਉਨਾਂ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਚੀਮਾ,  ਰਣਜੀਤਪਾਲ ਸਿੰਘ ਮੁਹਾਲੀ , ਬਲਾਕ ਪ੍ਰਧਾਨ ਸੁਵਿੰਦਰ ਸਿੰਘ ਚੰਬਾ, ਬਲਾਕ ਪ੍ਰਧਾਨ ਹੈਰੀ ਗਿੱਲ,ਬਲਕਾਰ ਸਿੰਘ ਨੌਸ਼ਹਿਰਾ ਆ ਪੰਨੂਆ, ਨਿਸ਼ਾਨ ਸਿੰਘ, ਡਾਕਟਰ ਉਪਕਾਰ ਸਿੰਘ ਚੋਹਲਾ ਸਾਹਿਬ, ਰਜਿੰਦਰ ਸਿੰਘ ਪੰਨੂ ਰੂੜੇ ਆਸਲ  ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD